ਮੋਹਾਲੀ- ਮੋਹਾਲੀ ਦੇ ਸੋਹਾਣਾ ਇਲਾਕੇ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਡਿੱਗ ਗਈ। ਕਈ ਲੋਕ ਮਲਬੇ 'ਚ ਫਸੇ ਹੋਏ ਹਨ। ਐਨਡੀਆਰਐਫ ਪਹੁੰਚ ਗਿਆ ਹੈ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜ਼ਿਲ੍ਹਾ ਪ੍ਰਸ਼ਾਸਨ ਤੋਂ ਫ਼ੋਨ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਪੱਛਮੀ ਕਮਾਂਡ ਤੋਂ ਫੌਜ ਦੀ ਟੁਕੜੀ ਨੂੰ ਵੀ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਸਥਾਨਕ ਪ੍ਰਸ਼ਾਸਨ ਦੀ ਮਦਦ ਕਰ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਮੈਂ ਪ੍ਰਸ਼ਾਸਨ ਦੇ ਨਾਲ ਲਗਾਤਾਰ ਸੰਪਰਕ ਵਿੱਚ ਹਾਂ।
ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਦੇ ਮੋਹਾਲੀ ਜ਼ਿਲੇ 'ਚ ਸ਼ਨੀਵਾਰ ਸ਼ਾਮ ਨੂੰ ਇਕ ਛੇ ਮੰਜ਼ਿਲਾ ਇਮਾਰਤ ਢਹਿ ਗਈ, ਜਿਸ ਨਾਲ ਕਈ ਲੋਕ ਮਲਬੇ ਹੇਠਾਂ ਦੱਬ ਗਏ। ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ। ਮੋਹਾਲੀ ਪ੍ਰਸ਼ਾਸਨ ਨੇ ਬਚਾਅ ਕਾਰਜ ਲਈ ਫੌਜ ਦੀ ਸਥਾਨਕ ਇੰਜੀਨੀਅਰ ਯੂਨਿਟ ਦੀਆਂ ਦੋ ਟੁਕੜੀਆਂ ਨੂੰ ਬੁਲਾਇਆ ਹੈ। ਬਚਾਅ ਕਾਰਜ ਜਾਰੀ ਹਨ ਅਤੇ ਇੱਕ ਵਿਅਕਤੀ ਨੂੰ ਬਚਾਇਆ ਗਿਆ ਹੈ ਅਤੇ ਹਸਪਤਾਲ ਲਿਜਾਇਆ ਗਿਆ ਹੈ।
ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਮੀਡੀਆ ਨੂੰ ਦੱਸਿਆ, "ਆਪਰੇਸ਼ਨ ਜਾਰੀ ਹੈ। ਐਨ.ਡੀ.ਆਰ.ਐਫ., ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਹਨ। ਇਸ ਹਾਦਸੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਦਾ ਅਨੁਮਾਨ ਹੈ ਕਿ ਮਲਬੇ ਹੇਠਾਂ 10 ਤੋਂ 11 ਲੋਕ ਦੱਬੇ ਹੋ ਸਕਦੇ ਹਨ।