ਖੇਡ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਕੌਮੀ ਮਾਰਗ ਬਿਊਰੋ | December 22, 2024 08:12 PM

ਚੰਡੀਗੜ੍ਹ-ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 ਜਨਵਰੀ 2025 ਤੱਕ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਸੂਬੇ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੇ ਚੋਣ ਟਰਾਇਲ ਮਿਤੀ 24 ਦਸੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਸੈਕਟਰ 63 ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

ਖੇਡ

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ