ਪਾਕਿਸਤਾਨ ਦੀ ਸਿੱਖ ਸੰਗਤ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਖੜਨ ਦਾ ਐਲਾਨ ਕੀਤਾ ਹੈ । ਉਹਨਾਂ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੀ ਬ੍ਰਿਗੇਡ ਭਾਈ ਹਰਪ੍ਰੀਤ ਸਿੰਘ ਦੀ ਕ੍ਰਿਦਾਰਕੁਸ਼ੀ ਕਰ ਰਹੇ ਹਨ। ਜਿਸ ਦੀ ਉਹ ਪੁਰਜ਼ੋਰ ਸ਼ਬਦਾਂ ਵਿੱਚ ਮੁਜ਼ੰਮਤ ਕਰਦੇ ਹਨ। ਉਹਨਾਂ ਦੱਸਿਆ ਕਿ ਇਹ ਫੈਸਲਾ ਕੱਲ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਜਦੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਸਮਾਗਮ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਸਨ ਉਸ ਦੌਰਾਨ ਇਹ ਫੈਸਲਾ ਹੋਇਆ ।ਉਹਨਾਂ ਦੱਸਿਆ ਕਿ ਇਸ ਦੌਰਾਨ 150 ਤੋਂ ਵੱਧ ਸਿੱਖ ਫੈਮਿਲੀਆਂ ਇਹ ਸਮਾਗਮ ਵਿੱਚ ਸ਼ਾਮਿਲ ਹੋਈਆਂ ਸਨ।