BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਪੰਜਾਬ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | December 24, 2024 08:28 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਸ ਕੜੀ ਤਹਿਤ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇੱਕਠੀ ਕਰਨਗੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਨਮਾਨ ਦਿੰਦੇ ਹੋਏ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ। ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ-ਘਰ ਜਾ ਕੇ ਐਮ-ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ। ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ/ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਜੁਰਗਾਂ ਦੀ ਫੋਟੋ, ਮ੍ਰਿਤਕ ਦੀ ਸੂਰਤ ਵਿੱਚ ਮੌਤ ਦੀ ਤਾਰੀਖ, ਮੌਤ ਸਰਟੀਫਿਕੇਟ ਅਪਲੋਡ ਕਰਕੇ ਰੀ-ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਸਿਹਤ ਸਰਵੇਖਣਾਂ ਲਈ ਬਜ਼ੁਰਗਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ.ਜੀ.ਆਰ ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

Have something to say? Post your comment

 

ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਨ ਸਰਕਾਰ ਨੇ ਸਾਲ 2024 ਵਿੱਚ ਪੰਜਾਬ ਦੇ11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਬੀਬੀ ਜਗੀਰ ਕੌਰ ਵਿਰੁੱਧ ਮੰਦੀ ਬੋਲੀ ਬੋਲਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਕੀਤੀ ਪੂਰੀ

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ- ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਦਾ ਐਲਾਨ

ਪੰਜਾਬ ਦੇ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ