BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਪੰਜਾਬ

ਪੰਜਾਬ ਦੇ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 24, 2024 08:49 PM

ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ, ਜੋ ਕਿ ਪੰਜਾਬ ਦੇ ਵਿਆਪਕ ਖੇਤੀਬਾੜੀ ਮਾਰਕੀਟਿੰਗ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਹਨ, ਨੂੰ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ 'ਤੇ ਜ਼ੋਰ ਦਿੰਦਿਆਂ ਇਸ ਮੀਟਿੰਗ ਵਿੱਚ ਉਸਾਰੂ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮੰਡੀਆਂ, ਮੰਡੀਆਂ ਨੂੰ ਜੋੜਨ ਵਾਲੀਆਂ ਸੜਕਾਂ ਅਤੇ ਖੇਤੀਬਾੜੀ ਮੰਡੀਕਰਨ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇਹਨਾਂ ਫੰਡਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀ ਬੁਨਿਆਦੀ ਢਾਂਚਾ ਦਹਾਕਿਆਂ ਦੌਰਾਨ ਵਿਕਸਤ ਹੋਇਆ ਹੈ ਅਤੇ ਖਰੀਦ ਪ੍ਰਕਿਰਿਆਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਇਸ ਦੇ ਵਿਸ਼ਾਲ ਅਤੇ ਲੰਬੇ ਸਮੇਂ ਲਈ ਪਰਖੇ ਜਾ ਚੁੱਕੇ ਬੁਨਿਆਦੀ ਢਾਂਚੇ, ਜੋ ਕਿਸੇ ਹੋਰ ਰਾਜ ਕੋਲ ਨਹੀਂ ਹੈ, ਦੇ ਕਾਰਨ ਇੱਕ ਵਧੇਰੇ ਆਰ.ਡੀ.ਐਫ/ਐਮ.ਡੀ.ਐਫ ਚਾਰਜ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਹ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਹੁਣ ਰੱਖ-ਰਖਾਅ ਅਤੇ ਰੀਕਾਰਪੇਟਿੰਗ ਦੀ ਮੰਗ ਕਰਦੀਆਂ ਹਨ, ਜੋ ਕਿ ਲੋੜੀਂਦੇ ਆਰ.ਡੀ.ਐਫ/ਐਮ.ਡੀ.ਐਫ ਫੰਡਾਂ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ।

ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ 'ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਅਤੇ ਫਸਲਾਂ ਦੀ ਖਰੀਦ ਪ੍ਰਕ੍ਰਿਆ ਵਿੱਚ ਔਕੜਾਂ ਖੜ੍ਹੀਆਂ ਕਰੇਗੀ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਦੇ ਨਹੀਂ ਚਾਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਅਤੇ ਐਮ.ਡੀ.ਐਫ ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

Have something to say? Post your comment

 

ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਨ ਸਰਕਾਰ ਨੇ ਸਾਲ 2024 ਵਿੱਚ ਪੰਜਾਬ ਦੇ11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਬੀਬੀ ਜਗੀਰ ਕੌਰ ਵਿਰੁੱਧ ਮੰਦੀ ਬੋਲੀ ਬੋਲਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਕੀਤੀ ਪੂਰੀ

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ- ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ