BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਪੰਜਾਬ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ- ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਦਾ ਐਲਾਨ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | December 24, 2024 08:54 PM

ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਨਿਰਭੈ ਸਿੰਘ ਢੁੱਡੀਕੇ, ਪ੍ਰੇਮ ਸਿੰਘ ਭੰਗੂ ਅਤੇ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੇ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰਾਂ ਵਲੋਂ ਕਿਸਾਨ ਮੰਗਾਂ ਸਬੰਧੀ ਵੱਟੀ ਹੋਈ ਘੇਸਲ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਦੇਸ਼ ਦੇ ਰਾਸ਼ਟਰਪਤੀ ਨੂੰ ਵਫਦ ਦੇ ਰੂਪ ਮਿਲਕੇ ਗੁਹਾਰ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਤਾਲਮੇਲ ਕਮੇਟੀ ਨੂੰ ਰਾਸ਼ਟਰਪਤੀ ਤੋਂ ਫੌਰੀ ਮਿਲਣ ਦਾ ਸਮਾਂ ਲੈਣ ਦੀ ਜ਼ਿੰਮੇਵਾਰੀ ਦਿੱਤੀ ਗਈ। ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਕਿ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਫੌਰੀ ਗੱਲਬਾਤ ਕਰਕੇ ਕਿਸਾਨੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦੀ ਜਾਨ ਬਚਾਈ ਜਾ ਸਕੇ।

ਮੀਟਿੰਗ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਮਾਡਲ ਖਰੜੇ ਦਾ ਸਖਤ ਨੋਟਿਸ ਲੈਂਦਿਆਂ ਇਸ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਨਵਾਂ ਰੂਪ ਕਰਾਰ ਦਿੱਤਾ। ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਆਗੂਆਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਇਸ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਦੇ ਖਿਲਾਫ ਸਿਰੜੀ ਸੰਘਰਸ਼ ਲੜਿਆ ਜਾਵੇਗਾ।

ਸੰਘਰਸ਼ ਦੇ ਅਗਲੇ ਪੜਾਅ ਵਜੋਂ 9 ਜਨਵਰੀ ਨੂੰ ਮੋਗੇ ਵਿੱਚ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ ਕੀਤਾ ਗਿਆ। ਇਸ ਕਾਨਫਰੰਸ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਖਿਲਾਫ ਆਵਾਜ਼ ਉਠਾਈ ਜਾਵੇਗੀ, ਇਸ ਤੋਂ ਇਲਾਵਾ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਬੰਦ ਕਰਨ, ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਉਠਾਈ ਜਾਵੇਗੀ।

ਮੀਟਿੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਗੰਭੀਰ ਚਿੰਤਾ ਪ੍ਰਗਟ ਕੀਤੀ। ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਲੜ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਉਹਨਾਂ ਦੀ ਹਮਾਇਤ ਕੀਤੀ ਗਈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਸਾਜਸ਼ੀ ਚੁੱਪ ਨੂੰ ਤੋੜ ਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਗੱਲਬਾਤ ਦਾ ਦੌਰ ਸ਼ੁਰੂ ਕਰੇ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੇ। ਮੀਟਿੰਗ ਨੇ ਪੰਜਾਬ ਸਰਕਾਰ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲਤਾ ਦਾ ਨੋਟਿਸ ਲਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਮਸਲੇ ਵਿੱਚ ਦਖਲ ਦੇ ਕੇ ਕੇਂਦਰ ਨਾਲ ਗੱਲਬਾਤ ਸ਼ੁਰੂ ਕਰਵਾਏ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੱਲ ਧਿਆਨ ਦੇਵੇ।

ਮੀਟਿੰਗ ਨੇ ਕਿਸਾਨ ਮਜ਼ਦੂਰ ਮੋਰਚਾ ਨਾਲ ਸੰਯੁਕਤ ਕਿਸਾਨ ਮੋਰਚਾ ਦੀ ਏਕਤਾ ਕਮੇਟੀ ਵੱਲੋਂ ਕੀਤੀ ਗੱਲਬਾਤ ਦਾ ਸਵਾਗਤ ਕੀਤਾ ਅਤੇ ਇਸ ਗੱਲ ਤੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਏਕਤਾ ਸਬੰਧੀ ਗੱਲਬਾਤ ਉਸਾਰੂ ਮਾਹੌਲ ਵਿੱਚ ਹੋਈ ਹੈ ਹਾਲਾਂਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦਾ ਹੁੰਗਾਰਾ ਮੱਠਾ ਰਿਹਾ ਹੈ ਇਸ ਦੇ ਬਾਵਜੂਦ ਫੈਸਲਾ ਕੀਤਾ ਕਿ ਏਕਤਾ ਸਬੰਧੀ ਯਤਨਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇ।


ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਜੁਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨ ਪਾਲ, ਮਨਜੀਤ ਸਿੰਘ ਧਨੇਰ, ਡਾਕਟਰ ਸਤਨਾਮ ਸਿੰਘ ਅਜਨਾਲਾ, ਮੁਕੇਸ਼ ਚੰਦਰ ਸ਼ਰਮਾ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਬਿੰਦਰ ਸਿੰਘ ਗੋਲੇਵਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਵੀਰ ਸਿੰਘ ਬੜਵਾ, ਜੰਗਵੀਰ ਸਿੰਘ ਚੌਹਾਨ, ਬੋਘ ਸਿੰਘ ਮਾਨਸਾ, ਸੁਖ ਗਿੱਲ ਮੋਗਾ, ਤਲਵਿੰਦਰ ਸਿੰਘ, ਗੁਰਵਿੰਦਰ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਰੂਪ ਬਸੰਤ ਸਿੰਘ, ਰਘਵੀਰ ਸਿੰਘ ਵੜੈਚ ਅਤੇ ਸੁਖਮੰਦਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ਦੇ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਸੂਬਾ ਸਰਕਾਰ ਨੇ ਨਿਵੇਸ਼ਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੀ ਸ਼ਰਤ ਰੱਖੀ: ਭਗਵੰਤ ਸਿੰਘ ਮਾਨ

ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਪੰਜਾਬ ਵਿੱਚ ਅਮਨ ਕਨੂੰਨ ਦੀ ਸਥਿਤੀ ਵਿਗੜ ਰਹੀ ਹੈ ਥਾਣਿਆਂ ਉਤੇ ਬੰਬ ਧਮਾਕਿਆਂ ਪਿੱਛੇ ਕੋਣ? : ਬਾਬਾ ਬਲਬੀਰ ਸਿੰਘ

ਦਹਿਸ਼ਤ ਮਾਡਿਊਲ ਕੇ.ਜ਼ੈੱਡ.ਐੱਫ਼. ਚੀਫ਼ ਰਣਜੀਤ ਸਿੰਘ ਨੀਟਾ ਦੁਆਰਾ ਕੀਤਾ ਜਾਂਦਾ ਹੈ - ਡੀਜੀਪੀ ਗੌਰਵ ਯਾਦਵ