BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਪੰਜਾਬ

ਬੀਬੀ ਜਗੀਰ ਕੌਰ ਵਿਰੁੱਧ ਮੰਦੀ ਬੋਲੀ ਬੋਲਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਕੀਤੀ ਪੂਰੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | December 25, 2024 07:45 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਨੇ ਐਡਵੋਕੇਟ ਧਾਮੀ ਵੱਲੋਂ ਇਸ ਮਾਮਲੇ ਵਿੱਚ ਕੀਤੀ ਖਿਮਾ ਜਾਚਨਾ ’ਤੇ ਵਿਚਾਰ ਕਰਕੇ ਉਨ੍ਹਾਂ ਨੂੰ ਪੰਥਕ ਪਰੰਪਰਾਵਾਂ ਸੇਵਾ ਕਰਨ ਦਾ ਆਦੇਸ਼ ਕੀਤਾ। ਐਡਵੋਕੇਟ ਧਾਮੀ ਨੂੰ ਲਗਾਈ ਗਈ ਸੇਵਾ ਵਿੱਚ ਇੱਕ ਦਿਨ ਵਾਸਤੇ ਇੱਕ ਘੰਟਾ ਜੋੜਾ ਘਰ ਅਤੇ ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਗਿਆ। ਇਸ ਆਦੇਸ਼ ਨੂੰ ਮੰਨਦਿਆਂ ਐਡਵੋਕੇਟ ਧਾਮੀ ਨੇ ਵਿਧੀਵਤ ਰੂਪ ਵਿੱਚ ਜੋੜਾ ਘਰ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਇੱਕ-ਇੱਕ ਘੰਟਾ ਸੇਵਾ ਕੀਤੀ ਅਤੇ ਸੇਵਾ ਕਰਦਿਆਂ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਵੀ ਕੀਤੇ। ਉਨ੍ਹਾਂ ਨੇ ਇਹ ਸੇਵਾ ਨਿਮਰਤਾ ਸਹਿਤ ਪੂਰੀ ਕਰਨ ਮਗਰੋਂ 500 ਰੁਪਏ ਦੀ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਵਾਈ।

Have something to say? Post your comment

 

ਪੰਜਾਬ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਸ਼ਹੀਦੀ ਸਭਾ: 4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ-ਡੀਜੀਪੀ

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ

ਸ਼ਹੀਦਾਂ ਦੀ ਯਾਦ ‘ਚ ਗੁ: ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਮਹਾਨ ਨਗਰ ਕੀਰਤਨ 27 ਦਸੰਬਰ ਨੂੰ: ਬਾਬਾ ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਨ ਸਰਕਾਰ ਨੇ ਸਾਲ 2024 ਵਿੱਚ ਪੰਜਾਬ ਦੇ11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ