BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਪੰਜਾਬ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਕੌਮੀ ਮਾਰਗ ਬਿਊਰੋ | December 25, 2024 07:52 PM

ਚੰਡੀਗੜ੍ਹ-ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ ਲਈ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਹਨਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਬਹੁਤ ਸਾਰੀਆਂ ਇਨਡੋਰ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਦਾ ਇਲਾਜ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸਹੂਲਤਾਂ ਸ਼ਾਮਲ ਹਨ।

ਪਸ਼ੂ ਪਾਲਣ ਵਿਭਾਗ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਪੀ ਸਕਿੱਨ ਬਿਮਾਰੀ ਦੀ ਰੋਕਥਾਮ ਲਈ ਸਾਰੇ ਪਸ਼ੂਧਨ ਨੂੰ ਦੋ ਵਾਰ ਗੋਟ ਪੌਕਸ ਦੀਆਂ ਖੁਰਾਕਾਂ ਮੁਫ਼ਤ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਾਰੇ ਯੋਗ ਪਸ਼ੂਆਂ ਦਾ ਸਾਲ ਵਿੱਚ ਦੋ ਵਾਰ ਮੂੰਹ-ਖੁਰ ਦੀ ਬਿਮਾਰੀ ਖਿਲਾਫ਼ ਟੀਕਾਕਰਨ ਵੀ ਕੀਤਾ ਗਿਆ ਹੈ। ਇਸ ਸਾਲ ਦੌਰਾਨ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੈਕਸੀਨ ਦੀਆਂ 126.22 ਲੱਖ ਖੁਰਾਕਾਂ ਦੋ ਪੜਾਵਾਂ ਵਿੱਚ ਮੁਫ਼ਤ ਦਿੱਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਪਸ਼ੂ ਪਾਲਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ 11.81 ਕਰੋੜ ਰੁਪਏ ਦੀ ਲਾਗਤ ਨਾਲ ਫ੍ਰੋਜ਼ਨ ਸੈਕਸਡ ਸੀਮਨ (ਸਿਰਫ਼ ਵੱਛੀਆਂ/ਕੱਟੀਆਂ ਪੈਦਾ ਕਰਨ ਲਈ) ਦੀਆਂ 1, 75, 000 ਖੁਰਾਕਾਂ ਖਰੀਦੀਆਂ ਗਈਆਂ। ਉਨ੍ਹਾਂ ਕਿਹਾ ਕਿ ਬਿਹਤਰ ਪਸ਼ੂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 326 ਨਵੇਂ ਵੈਟਰਨਰੀ ਅਫ਼ਸਰ, 538 ਵੈਟਰਨਰੀ ਇੰਸਪੈਕਟਰ ਅਤੇ 59 ਗਰੁੱਪ ਸੀ ਦੀਆਂ ਅਸਾਮੀਆਂ ਭਰੀਆਂ ਗਈਆਂ ਹਨ ਅਤੇ 405 ਹੋਰ ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ 6.37 ਕਰੋੜ ਰੁਪਏ ਦੇ ਡੀਵਾਰਮਰ ਸੂਬੇ ਭਰ ਦੇ ਸਾਰੇ ਪਸ਼ੂ ਪਾਲਕਾਂ ਨੂੰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੇ ਇਲਾਜ ਲਈ ਹਸਪਤਾਲਾਂ/ਡਿਸਪੈਂਸਰੀਆਂ ਨੂੰ 3 ਕਰੋੜ ਰੁਪਏ ਦੀਆਂ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 1 ਕਰੋੜ ਰੁਪਏ ਦੀਆਂ ਹੋਰ ਦਵਾਈਆਂ ਵੀ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸੂਬੇ ਵਿੱਚ 199 ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ ਅਤੇ ਸੂਬੇ ਵਿੱਚ 21ਵੀਂ ਪਸ਼ੂ ਗਣਨਾ ਕਰਵਾਈ ਜਾ ਰਹੀ ਹੈ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ. ਐਸ. ਬੇਦੀ ਨੇ ਦੱਸਿਆ ਕਿ ਟ੍ਰਾਈਸਿਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਸ਼ੂ ਪਾਲਣ ਵਿਭਾਗ ਨੇ 21 ਅਤੇ 22 ਦਸੰਬਰ, 2024 ਨੂੰ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਕਰਵਾਏ ਗਏ ਪੈੱਟ ਐਕਸਪੋ ਦੀ ਹੋਰ ਅਦਾਰਿਆਂ ਨਾਲ ਮਿਲ ਕੇ ਮੇਜ਼ਬਾਨੀ ਵੀ ਕੀਤੀ।

Have something to say? Post your comment

 

ਪੰਜਾਬ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਸ਼ਹੀਦੀ ਸਭਾ: 4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ-ਡੀਜੀਪੀ

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ

ਸ਼ਹੀਦਾਂ ਦੀ ਯਾਦ ‘ਚ ਗੁ: ਫਤਿਹਗੜ੍ਹ ਸਾਹਿਬ ਤੋਂ ਗੁ: ਜੋਤੀ ਸਰੂਪ ਤੀਕ ਮਹਾਨ ਨਗਰ ਕੀਰਤਨ 27 ਦਸੰਬਰ ਨੂੰ: ਬਾਬਾ ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਨ ਸਰਕਾਰ ਨੇ ਸਾਲ 2024 ਵਿੱਚ ਪੰਜਾਬ ਦੇ11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ