BREAKING NEWS
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

ਪੰਜਾਬ

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਕੌਮੀ ਮਾਰਗ ਬਿਊਰੋ | December 25, 2024 10:13 PM

ਅੰਮ੍ਰਿਤਸਰ-ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ—ਸੱਚ ਲਈ ਅਵਾਜ ਬੁਲੰਦ ਕਰਨ ਲਈ ਸਮੁੱਚਾ ਸਿੱਖ ਇਤਿਹਾਸ ਸ਼ਹਾਦਤਾਂ ਤੇ ਯੁੱਧਾਂ ਦੇ ਮਹਾਨ ਕਾਰਨਾਮਿਆਂ ਨਾਲ ਭਰਿਆ ਪਿਆ ਹੈ।ਸਿੱਖ ਕੌਮ ’ਚ ਪੰਜਵੇਂ ਗੁਰੂ ਅਰਜਨ ਦੇਵ ਜੀ ਤੋਂ ਹੀ ਸ਼ਹਾਦਤ ਦੀ ਪ੍ਰੰਪਰਾ ਦਾ ਆਰੰਭ ਹੋ ਗਈ ਅਤੇ ਫਿਰ ਸਿੱਖਾਂ ਦੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਉਨ੍ਹਾਂ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਅੱਤਿਆਚਾਰਾਂ ਵਿWੱਧ ਤੇ ਧਰਮ ਦੀ ਰੱਖਿਆ ਖ਼ਾਤਰ ਸ਼ਹਾਦਤ ਦਿੱਤੀ।

ਪੁੱਤਰਾਂ ਦੇ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਕਰੀਬ 18 ਅਤੇ 14 ਸਾਲ ਦੀ ਉਮਰ ’ਚ 22 ਦਸੰਬਰ 1704 ਨੂੰ ਚਮਕੌਰ ਦੀ ਜੰਗ ’ਚ ਸ਼ਹੀਦ ਹੋਏ ਅਤੇ ਸਰਹੰਦ ਦੇ ਨਵਾਬ ਵਜ਼ੀਰ ਖਾਨ ਦੇ ਜ਼ਾਲਮਾਨਾ ਹੁਕਮ ਨਾਲ ਛੋਟੇ ਸਾਹਿਬਜ਼ਾਦਿਆਂ ਨੂੰ 4 ਦਿਨਾਂ ਬਾਅਦ 26 ਦਸੰਬਰ 1704 ’ਚ ਜੀਉਂਦੇ ਜੀਅ ਨੀਹਾਂ ’ਚ ਚਿਣਵਾ ਦਿੱਤੇ ਸੀ। ਗਏ।ਉਸ ਸਮੇਂ ਸਾਹਿਬਜ਼ਾਦਿਆਂ ਦੀ ਉਮਰ 6 ਤੇ 8 ਸਾਲ ਸੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਛੋਟੇ ਸਾਬਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ’ਚ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਕ੍ਰਮਵਾਰ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਆਪਣੇ—ਆਪਣੇ ਸੰਬੋਧਨ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਦੁਨੀਆਂ ਨੂੰ ਅਨਿਆਂ, ਦੁਰਾਚਾਰ ਤੇ ਜ਼ੁਲਮ ਤੋਂ ਛੁਟਕਾਰਾ ਦਿਵਾ ਕੇ ਇਕ ਆਦਰਸ਼ ਅਤੇ ਕਲਿਆਣਕਾਰੀ ਸਮਾਜ ਦੀ ਸਿਰਜਣਾ ਕਰਨਾ ਹੀ ਸਾਡੇ ਗੁਰੂ ਸਾਹਿਬਾਨਾਂ ਦਾ ਮੁੱਖ ਮਕਸਦ ਸੀ।ਜਿਸ ਲਈ ਗੁਰੂ ਸਾਹਿਬਾਨਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਮਰ ਚੁਕੀਆਂ ਜ਼ਮੀਰਾਂ ਨੂੰ ਜਗਾਇਆ ਅਤੇ ਜ਼ੁਲਮਾਂ ਨਾਲ ਮੁਰਦਾ ਹੋ ਚੱੁਕੀਆਂ ਰੂਹਾਂ ਅੰਦਰ ਜਾਨ ਭਰੀ।ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਕਤ ਅਦਾਰਿਆਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਮੌਕੇ ਸਟਾਫ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਮੂਲ ਮੰਤਰ ਸਾਹਿਬ ਜੀ ਦੇ ਜਾਪ, ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਕੀਤੇ ਗਏ।ਇਸ ਮੌਕੇ ਸਾਹਿਬਜ਼ਾਦਿਆਂ ਦੇ ਜੀਵਨ ਨੂੰ ਸਮਰਪਿਤ ਸ਼ਬਦ ਗਾਇਨ, ਪ੍ਰਸ਼ਨੋਤਰੀ ਮੁਕਾਬਲੇ, ਕਵਿਤਾ ਉਚਾਰਨ ਆਦਿ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਇਸ ਮੌਕੇ ਉਕਤ ਸੰਸਥਾਵਾਂ ਵਿਖੇ ਟੀਚਿੰਗ, ਨਾਨ—ਟੀਚਿੰਗ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

ਪੰਜਾਬ

ਮਾਨ ਸਰਕਾਰ ਨੇ ਸਾਲ 2024 ਵਿੱਚ ਪੰਜਾਬ ਦੇ11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ

ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ

ਬੀਬੀ ਜਗੀਰ ਕੌਰ ਵਿਰੁੱਧ ਮੰਦੀ ਬੋਲੀ ਬੋਲਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਕੀਤੀ ਪੂਰੀ

ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ- ਕਿਸਾਨਾਂ ਤੇ ਜਬਰ ਬੰਦ ਕਰਨ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਦਾ ਐਲਾਨ

ਪੰਜਾਬ ਦੇ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ