BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਪੰਜਾਬ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਕੌਮੀ ਮਾਰਗ ਬਿਊਰੋ | December 26, 2024 10:36 PM

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ।

ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਇਸ ਗੰਭੀਰ ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਖਰੜੇ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਕਿਸਾਨਾਂ ਲਈ ਸਭ ਤੋਂ ਜ਼ਰੂਰੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਧਾਰਾਵਾਂ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (ਏ.ਪੀ.ਐਮ.ਸੀ.) ਮਾਰਕੀਟਾਂ ਨੂੰ ਪ੍ਰਭਾਵਿਤ ਕਰਨਗੀਆਂ। ਉਹਨਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਏ.ਪੀ.ਐਮ.ਸੀ. ਦੀਆਂ ਮੰਡੀਆਂ ਵਿੱਚ ਗੜਬੜ ਪੈਦਾ ਹੋਣ ਨਾਲ ਕਿਸਾਨਾਂ ਅਤੇ ਰਵਾਇਤੀ ਵਪਾਰੀ ਵਰਗ ਦਾ ਸ਼ੋਸ਼ਣ ਹੋਵੇਗਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆਰ.ਡੀ.ਐਫ. ਅਤੇ ਐਮ.ਡੀ.ਐਫ ਪੰਜਾਬ ਦੇ ਵਿਆਪਕ ਖੇਤੀਬਾੜੀ ਬੁਨਿਆਦੀ ਢਾਂਚੇ ਖਾਸ ਕਰਕੇ ਮੰਡੀਆਂ ਦੇ ਢਾਂਚੇ ਅਤੇ ਇਹਨਾਂ ਮੰਡੀਆਂ ਨੂੰ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਬੇਹੱਦ ਜ਼ਰੂਰੀ ਹੈ।

ਖੇਤੀਬਾੜੀ ਮੰਤਰੀ ਨੇ ਸ੍ਰੀ ਵਿਜੈ ਕਾਲੜਾ ਅਤੇ ਸ. ਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਾਲੇ ਆੜ੍ਹਤੀਆਂ ਅਤੇ ਤਰਸੇਮ ਸੈਣੀ ਦੀ ਅਗਵਾਈ ਵਾਲੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਇਸ ਨੀਤੀ ਬਾਰੇ ਉਹ ਆਪਣੇ ਸੁਝਾਅ ਅਤੇ ਚਿੰਤਾਵਾਂ ਪੰਜਾਬ ਮੰਡੀ ਬੋਰਡ ਨੂੰ ਭੇਜਣ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾਣ ਵਾਲੇ ਜਵਾਬ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਵਿਚਾਰ-ਵਟਾਂਦਰੇ ਦੌਰਾਨ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਵਿਕਾਸ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀ ਹਰਬੀਰ ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਡਾਇਰੈਕਟਰ ਖੋਜ, ਪੀ.ਏ.ਯੂ. ਲੁਧਿਆਣਾ ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ  ਪ੍ਰਗਟਾਵਾ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ,ਪੂਰਨ ਸਮਰਥਨ ਦੀ ਕੀਤੀ ਪੁਸ਼ਟੀ

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ  ਨੇ ਗਹਿਰਾ ਦੁੱਖ ਪ੍ਰਗਟਾਇਆ

ਸ਼ਹੀਦੀ ਸਭਾ: 4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ-ਡੀਜੀਪੀ

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ