BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਪੰਜਾਬ

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਕੌਮੀ ਮਾਰਗ ਬਿਊਰੋ | December 27, 2024 07:03 PM

ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ।

ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਮਿਲਦੀ ਹੈ। ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪਾਰਦਰਸ਼ੀ ਢੰਗ ਨਾਲ ਅਦਾਇਗੀ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਸਕੀਮ ਦਾ ਉਦੇਸ਼ ਉਹਨਾਂ ਵਿੱਚ ਆਤਮ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ "ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ" ਦੀ ਸ਼ੁਰੂਆਤ ਕੀਤੀ। ਇਹਨਾਂ ਕੈਂਪਾਂ ਦਾ ਸਾਰੇ ਜ਼ਿਲ੍ਹਿਆਂ ਤੱਕ ਵਿਸਥਾਰ ਕੀਤਾ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਕੈਂਪ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਮਹਿਲਾਵਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਕੈਂਪਾਂ ਵਿੱਚ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ।

ਬਰਨਾਲਾ ਜ਼ਿਲ੍ਹੇ ਵਿੱਚ ਲੱਗੇ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀ ਲਈ ਇੰਟਰਵਿਊ ਲਈ ਹਾਜ਼ਰ ਹੋਈਆਂ। ਇਸ ਸਮਾਗਮ ਦੌਰਾਨ 88 ਮਹਿਲਾਵਾਂ ਨੇ ਆਈ.ਬੀ.ਐਮ. ਅਤੇ ਮਾਈਕ੍ਰੋਸਾਫਟ ਵੱਲੋਂ ਪੇਸ਼ ਕੀਤੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇਸ਼ਨ ਕਰਵਾਈ। ਕੈਂਪ ਵਿੱਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ ਅਤੇ ਕਾਸਮੈਟਿਕਸ ਵਰਗੇ ਸੈਕਟਰਾਂ ਦੀਆਂ ਕੰਪਨੀਆਂ ਨੇ ਭਾਗ ਲਿਆ। ਨਤੀਜੇ ਵਜੋਂ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਅਤੇ ਅੱਠ ਨੂੰ ਮੌਕੇ 'ਤੇ ਹੀ ਨਿਯੁਕਤੀ ਪੱਤਰ ਦਿੱਤੇ ਗਏ।
ਗੁਰਦਾਸਪੁਰ ਵਿੱਚ ਲਗਾਏ ਗਏ ਮੈਗਾ ਪਲੇਸਮੈਂਟ ਕੈਂਪ ਵਿੱਚ 465 ਮਹਿਲਾਵਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ 'ਤੇ ਇੰਟਰਵਿਊ ਲੈ ਕੇ 356 ਮਹਿਲਾਵਾਂ ਨੂੰ ਵੱਖ-ਵੱਖ ਅਸਾਮੀਆਂ ਲਈ ਚੁਣਿਆ ਗਿਆ। ਅਧਿਕਾਰੀਆਂ ਨੇ ਵੇਅਰਹਾਊਸ ਕਲਰਕ, ਮਸ਼ੀਨ ਆਪਰੇਟਰ, ਟੈਲੀਕਾਲਰ, ਕੰਪਿਊਟਰ ਆਪਰੇਟਰ, ਸੁਰੱਖਿਆ ਗਾਰਡ, ਵੇਅਰਹਾਊਸ ਪੈਕਰ, ਬੀਮਾ ਸਲਾਹਕਾਰ, ਲੋਨ ਐਡਵਾਈਜ਼ਰ ਅਤੇ ਵੈਲਨੈਸ ਐਡਵਾਈਜ਼ਰ ਵਰਗੀਆਂ ਪੋਸਟਾਂ ਲਈ ਮਹਿਲਾਵਾਂ ਦੀ ਇੰਟਰਵਿਊ ਲਈ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿਖੇ ਲਗਾਏ ਗਏ ਮੈਗਾ ਪਲੇਸਮੈਂਟ ਕੈਂਪ ਦੌਰਾਨ ਕੰਪਨੀਆਂ ਨੇ 400 ਅਸਾਮੀਆਂ ਭਰਨ ਦਾ ਟੀਚਾ ਰੱਖਿਆ। 1500 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 204 ਨੂੰ ਮੌਕੇ 'ਤੇ ਨਿਯੁਕਤ ਕੀਤਾ ਗਿਆ ਅਤੇ 412 ਨੂੰ ਇੰਟਰਵਿਊ ਦੇ ਅੰਤਮ ਦੌਰ ਲਈ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ 54 ਉਮੀਦਵਾਰਾਂ ਨੇ ਆਈ.ਬੀ.ਐਮ. ਅਤੇ ਮਾਈਕ੍ਰੋਸਾਫਟ ਪ੍ਰੋਗਰਾਮਾਂ ਲਈ ਰਜਿਸਟਰ ਕਰਵਾਇਆ, ਜਦੋਂ ਕਿ 57 ਉਮੀਦਵਾਰਾਂ ਨੇ ਰੈੱਡ ਕਰਾਸ ਪਹਿਲਕਦਮੀਆਂ ਲਈ ਰਜਿਸਟਰ ਕਰਵਾਇਆ। ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਨੇ ਸਮਾਗਮ ਦੌਰਾਨ ਸਵੈ-ਰੁਜ਼ਗਾਰ ਲਈ ਉਪਲੱਬਧ ਕਰਜ਼ੇ ਦੀਆਂ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ।

ਮੰਤਰੀ ਨੇ ਅੱਗੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਇਸ ਸਾਲ ਦੇ ਸ਼ੁਰੂ ਵਿੱਚ 52, 229 ਗਰਭਵਤੀ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 25 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਦਸੰਬਰ ਵਿੱਚ 76, 895 ਲਾਭਪਾਤਰੀਆਂ ਨੂੰ ਹੋਰ 23.55 ਕਰੋੜ ਰੁਪਏ ਦਿੱਤੇ ਗਏ ਸਨ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਸੂਬੇ ਵਿੱਚ ਮਾਂ ਅਤੇ ਬੱਚੇ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

ਕੈਬਨਿਟ ਮੰਤਰੀ ਨੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੁਆਰਾ ਰਿਪੋਰਟ ਰਾਹੀਂ ਸੂਬੇ ਭਰ ਵਿੱਚ ਕੁਪੋਸ਼ਣ ਦਰਾਂ ਵਿੱਚ ਕਮੀ ਨੂੰ ਉਜਾਗਰ ਕੀਤਾ। 2022 ਤੋਂ 2024 ਤੱਕ ਵਿਭਾਗ ਦੇ ਅਣਥੱਕ ਯਤਨਾਂ ਸਦਕਾ, ਸਟੰਟਿੰਗ 22.08% ਤੋਂ ਘਟ ਕੇ 17.65%, ਵੇਸਟਿੰਗ 9.54% ਤੋਂ ਘਟ ਕੇ 3.17% ਅਤੇ ਅੰਡਰਵੇਟ ਦੀ ਰੇਟਿੰਗ 13.58% ਤੋਂ ਘਟ ਕੇ 5.57% ਰਹਿ ਗਈ।

ਉਨ੍ਹਾਂ ਅੱਗੇ ਕਿਹਾ ਕਿ ‘ਹੱਬ ਫ਼ਾਰ ਇੰਪਾਵਰਮੈਂਟ ਆਫ਼ ਵੂਮੈਨ’ ਪਹਿਲਕਦਮੀ ਤਹਿਤ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸ਼ਾਖਾਵਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਸ਼ਾਖਾਵਾਂ ਦਾ ਉਦੇਸ਼ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣਾ ਹੈ।

ਡਾ. ਬਲਜੀਤ ਕੌਰ ਨੇ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ, ਸਿਹਤ ਦੇ ਮਿਆਰ ਨੂੰ ਸੁਧਾਰਨ ਅਤੇ ਸਾਰਿਆਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਧਿਆਨ ਸੂਬੇ ਦੇ ਸਮੁੱਚੇ ਵਿਕਾਸ ਅਤੇ ਇੱਕ ਅਜਿਹਾ ਸੂਬਾ ਸਿਰਜਣ 'ਤੇ ਹੈ ਜਿੱਥੇ ਹਰ ਨਾਗਰਿਕ ਖੁਸ਼ਹਾਲ ਹੋਵੇ।

 

Have something to say? Post your comment

 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ  ਪ੍ਰਗਟਾਵਾ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ,ਪੂਰਨ ਸਮਰਥਨ ਦੀ ਕੀਤੀ ਪੁਸ਼ਟੀ

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ  ਨੇ ਗਹਿਰਾ ਦੁੱਖ ਪ੍ਰਗਟਾਇਆ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਸ਼ਹੀਦੀ ਸਭਾ: 4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ-ਡੀਜੀਪੀ

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ