ਪੰਜਾਬ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਕੌਮੀ ਮਾਰਗ ਬਿਊਰੋ | December 27, 2024 07:03 PM


ਅੰਮਿ੍ਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉਭਾਰਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਕਈ ਮਹੱਤਵਪੂਰਨ ਕਾਰਜ ਕੀਤੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਅਕਤੀ ਦਾ ਤੁਰ ਜਾਣਾ ਨਾ ਸਿਰਫ ਪਰਿਵਾਰ ਅਤੇ ਦੇਸ਼ ਲਈ ਘਾਟਾ ਹੈ, ਬਲਕਿ ਪੂਰੀ ਦੁਨੀਆ ਦੇ ਇੱਕ ਹੁਨਰਮੰਦਰ ਅਤੇ ਰੌਸ਼ਨ ਦਿਮਾਗ ਦਾ ਵੀ ਅੰਤ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਡਾ. ਮਨਮੋਹਨ ਸਿੰਘ ਰਾਜਨੀਤੀ ਵਿੱਚ ਰਹਿੰਦਿਆਂ ਨਿਮਰਤਾ, ਤਿਆਗ, ਦ੍ਰਿੜਤਾ, ਸੰਜਮ ਤੇ ਸਾਦਗੀ ਵਰਗੇ ਗੁਣਾਂ ਨੂੰ ਹਮੇਸ਼ਾ ਸਮਰਪਿਤ ਰਹੇ ਅਤੇ ਇਹੀ ਵਿਸ਼ੇਸ਼ਣ ਉਨ੍ਹਾਂ ਦੀ ਆਖਰੀ ਸਾਹਾਂ ਤੱਕ ਪਛਾਣ ਦੇ ਲਖਾਇਕ ਰਹੇ।
ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਉਨਾਂ ਦੇ ਪਰਿਵਾਰ ਅਤੇ ਹਮਦਰਦੀ ਲੋਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸੰਮਤ ਗੋਇਲ ਵੱਲੌਂ ਕੀਤੇ ਗਏ ਸਿੱਖਾਂ ਦੇ ਕਤਲੇਆਮ ਵਿਰੁੱਧ ਪਰਿਵਾਰਾਂ ਵੱਲੋ ਇਨਸਾਫ਼ ਲੈਣ ਲਈ ਕੀਤਾ ਗਿਆ ਵਿਸਾਲ ਮਾਰਚ-ਮਾਨ

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ  ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ  ਪ੍ਰਗਟਾਵਾ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ,ਪੂਰਨ ਸਮਰਥਨ ਦੀ ਕੀਤੀ ਪੁਸ਼ਟੀ