BREAKING NEWS
ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' 'ਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੂੰ ਯਾਦ ਕੀਤਾਇੰਡੀਆ ਬਲਾਕ 'ਚ ਦਰਾਰ, ਕਾਂਗਰਸ ਨੂੰ ਬਾਹਰ ਕਰਨ ਲਈ 'ਆਪ' ਹੋਰ ਪਾਰਟੀਆਂ ਨਾਲ ਕਰੇਗੀ ਵਿਚਾਰ ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਪੰਜਾਬ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਕੌਮੀ ਮਾਰਗ ਬਿਊਰੋ | December 27, 2024 07:13 PM

ਸ੍ਰੀ ਫ਼ਤਹਿਗੜ੍ਹ ਸਾਹਿਬ-ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।  

ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਤਿਹਾਸ ਵਿੱਚ ਲਾਸਾਨੀ ਹੈ। ਉਨ੍ਹਾਂ ਦੀ ਹਿੰਮਤ ਅਤੇ ਸਿਧਾਂਤਾਂ ਪ੍ਰਤੀ ਸਮਰਪਣ ਅਣਗਿਣਤ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਵਿਰਾਸਤ ਸਾਨੂੰ ਨਿਮਰਤਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਸਾਡਾ ਮਾਰਗਦਰਸ਼ਨ ਕਰਦੀ ਰਹੇਗੀ।

ਇਸ ਮੌਕੇ ਅਮਨ ਅਰੋੜਾ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਸਨ।  ਇਸ ਤੋਂ ਇਲਾਵਾ 'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਕਈ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੋੜੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ, ਸੀਨੀਅਰ ਡਾ. ਸਨੀ ਆਹਲੂਵਾਲੀਆ ਅਤੇ ਦੀਪਕ ਬਾਲੀ ਵੀ ਹਾਜ਼ਰ ਸਨ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਭਰ ਤੋਂ ਆਏ ਆਪ ਆਗੂਆਂ ਅਤੇ ਅਹੁਦੇਦਾਰਾਂ  ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਵਿਰਾਸਤ ਸਾਨੂੰ ਇਨਸਾਫ਼ ਲਈ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਡਟੇ ਰਹਿਣ ਦੀ ਮਹੱਤਤਾ ਦੀ ਯਾਦ ਦਿਵਾਉਂਦੀ ਹੈ।

Have something to say? Post your comment

 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ  ਪ੍ਰਗਟਾਵਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ,ਪੂਰਨ ਸਮਰਥਨ ਦੀ ਕੀਤੀ ਪੁਸ਼ਟੀ

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ

ਡਾ. ਬਲਜੀਤ ਕੌਰ ਨੇ ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪ੍ਰਤੀ ਅਹਿਮ ਪ੍ਰਾਪਤੀਆਂ ‘ਤੇ ਚਾਨਣਾ ਪਾਇਆ

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਤੇ ਬਾਬਾ ਬਲਬੀਰ ਸਿੰਘ  ਨੇ ਗਹਿਰਾ ਦੁੱਖ ਪ੍ਰਗਟਾਇਆ

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਸ਼ਹੀਦੀ ਸਭਾ: 4000 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਤਾਇਨਾਤ; ਸੀਸੀਟੀਵੀ ਨਿਗਰਾਨੀ ਬਣਾਈ ਯਕੀਨੀ-ਡੀਜੀਪੀ

ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕੀਤੇ ਜਾਣ ਦੀ ਕੀਤੀ ਨਿਖੇਧੀ