ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ  ਪ੍ਰਗਟਾਵਾ

ਕੌਮੀ ਮਾਰਗ ਬਿਊਰੋ | December 27, 2024 07:18 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਦੇਸ਼ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਰਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ 90 ਦੇ ਦਹਾਕੇ ਵਿੱਚ ਮਨਮੋਹਨ ਸਿੰਘ ਨੇ ਭਾਰਤ ਦੀ ਵਿਗੜ ਰਹੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਂਦਾ ਅਤੇ ਆਰਥਿਕ ਤੌਰ 'ਤੇ ਭਾਰਤ ਦੀ  ਵਿਸ਼ਵ ਵਿੱਚ ਪਹਿਚਾਣ ਬਣਾਈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਇੱਕ ਮਹਾਨ ਅਰਥ ਸ਼ਾਸਤਰੀ ਅਤੇ ਪੰਜਾਬ ਦੇ ਪੁੱਤ ਸਨ। ਉਹ ਬਹੁਤ ਚੰਗੇ ਇਨਸਾਨ ਸਨ। ਅੱਜ ਦੇਸ਼ ਨੇ ਇੱਕ ਮਹਾਨ ਅਰਥ ਸ਼ਾਸਤਰੀ ਅਤੇ ਮਨੁੱਖ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ 'ਤੇ ਦੇਸ਼ ਦੀ ਸੇਵਾ ਕੀਤੀ।  ਉਨ੍ਹਾਂ ਦਾ ਚਲਾਣਾ ਸਾਡੇ ਸਾਰਿਆਂ ਲਈ ਬਹੁਤ ਵੱਡਾ ਦੁੱਖ ਹੈ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸੰਮਤ ਗੋਇਲ ਵੱਲੌਂ ਕੀਤੇ ਗਏ ਸਿੱਖਾਂ ਦੇ ਕਤਲੇਆਮ ਵਿਰੁੱਧ ਪਰਿਵਾਰਾਂ ਵੱਲੋ ਇਨਸਾਫ਼ ਲੈਣ ਲਈ ਕੀਤਾ ਗਿਆ ਵਿਸਾਲ ਮਾਰਚ-ਮਾਨ

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ  ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ,ਪੂਰਨ ਸਮਰਥਨ ਦੀ ਕੀਤੀ ਪੁਸ਼ਟੀ

ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ