ਪੰਜਾਬ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ  ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਕੌਮੀ ਮਾਰਗ ਬਿਊਰੋ | December 28, 2024 09:11 PM

ਫਤਹਿਗੜ੍ਹ ਸਾਹਿਬ-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਇਸ ਵਕਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆਂ ਦਸਮ ਪਿਤਾ ਦੇ ਪਰਿਵਾਰ ਦੀ ਅਨੋਖੀ ਅਦੁਤੀ ਸ਼ਹਾਦਤ ਸਬੰਧੀ ਦਰਦ ਵਰਾਗ ਭਾਵਨਾ ਵਿੱਚ ਸੰਗਤਾਂ ਨਾਲ ਸਾਂਝ ਪਾਈ। ਉਨ੍ਹਾਂ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਦਸਮੇਸ਼ ਪਿਤਾ ਦੇ ਸਰਬੰਸਦਾਨ ਦੇ ਸੰਕਲਪ ਦੀ ਸੰਪੂਰਨਤਾ ਹੋਈ ਹੈ ਅਤੇ ਜਬਰ ਦੇ ਸਿਖ਼ਰ ਨੇ ਜ਼ੁਲਮੀ ਰਾਜ ਦੇ ਖਾਤਮੇ ਦਾ ਮੁੱਢ ਵੀ ਇਸ ਧਰਤੀ ਤੇ ਬੰਨ੍ਹਿਆ ਸੀ। ਉਨ੍ਹਾਂ ਕਿਹਾ ਕਿ ਕਲਗੀਆਂ ਵਾਲੇ ਦੀ ਦੇਣ ਦਾ ਕਰਜ਼, ਸਾਡੇ ਸਾਰਿਆਂ ਦੇ ਜ਼ਿੰਮੇ ਹੈ।ਸਾਹਿਬਜ਼ਾਦਿਆਂ ਦੀ “ਮਾਸੂਮ ਸ਼ਹਾਦਤ” ਸਾਨੂੰ ਰੱਬ ਦੇ ਨੇੜੇ ਲੈ ਕੇ ਜਾਂਦੀ ਹੈ। ਹਰ ਸਿੱਖ ਨੂੰ ਹਰ ਸਮੇ ਚੜਦੀ ਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।

ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਠੰਢਾ ਬੁਰਜ਼, ਗੁਰਦੁਆਰਾ ਫਤਹਿਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ(ਥੇਹ) ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਾਲਜ ਦੇ ਖੁਲੇ੍ਹ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗ ਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਬੈਡਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।

ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਾਜਾ ਰਾਮ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਤਰਨਾਦਲ ਮਹਿਤਾ ਚੌਂਕ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ, ਭਾਈ ਮਾਨ ਸਿੰਘ ਤਲਵੰਡੀ ਸਾਬੋ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਪਿਆਰਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਰਣਜੋਧ ਸਿੰਘ, ਬਾਬਾ ਰਘੁਬੀਰ ਸਿੰਘ ਤੇ ਬਾਬਾ ਧੰਨਾ ਸਿੰਘ ਖਿਆਲਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਭਾਈ ਸੁਖਜੀਤ ਸਿੰਘ ਕਨੱਈਆ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਦਵਿੰਦਰ ਸਿੰਘ ਮੋਇਆ ਦੀ ਮੰਡੀ, ਬਾਬਾ ਖੜਕ ਸਿੰਘ ਲੁਧਿਆਣਾ ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵ ਪ੍ਰਤਾਪ ਸਿੰਘ ਸਮਾਣਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਗੁਰਵਿੰਦਰ ਸਿੰਘ ਚੌਂਤਾ ਵਾਲੇ, ਬਾਬਾ ਗੋਰਾ ਸਿੰਘ ਕੋਪਾਲਮੋਚਨ, ਬਾਬਾ ਚਰਨ ਸਿੰਘ ਬਿਬਾਨਗੜ੍ਹ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਸ. ਇੰਦਰਪਾਲ ਸਿੰਘ ਫੌਜੀ, ਬਾਬਾ ਪਰਮਜੀਤ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਗਗਨਦੀਪ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ, ਬਾਬਾ ਮਹਿਤਾਬ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ

ਭਗਵੰਤ ਸਰਕਾਰ ਨੇ 15947 ਖਾਲਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ

ਨਿਹੰਗ ਜਥੇਬੰਦੀਆਂ ਵਲੋਂ 30 ਦਸੰਬਰ ਨੁੰ " ਪੰਜਾਬ ਬੰਦ ਸੱਦੇ ਦੀ ਹਮਾਇਤ

ਗੁਰਦਾਸਪੁਰ ਤੇ ਬਟਾਲਾ ’ਚ ਪੁਲਿਸ ਅਦਾਰਿਆਂ ’ਤੇ ਹਮਲਾ: ਪੰਜਾਬ ਪੁਲਿਸ ਨੇ ਮਾਸਟਰਮਾਈਂਡ ਸਮੇਤ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸੰਮਤ ਗੋਇਲ ਵੱਲੌਂ ਕੀਤੇ ਗਏ ਸਿੱਖਾਂ ਦੇ ਕਤਲੇਆਮ ਵਿਰੁੱਧ ਪਰਿਵਾਰਾਂ ਵੱਲੋ ਇਨਸਾਫ਼ ਲੈਣ ਲਈ ਕੀਤਾ ਗਿਆ ਵਿਸਾਲ ਮਾਰਚ-ਮਾਨ

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ