ਪੰਜਾਬ

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਕੌਮੀ ਮਾਰਗ ਬਿਊਰੋ | December 28, 2024 07:03 PM

ਐੱਸ. ਏ. ਐੱਸ. ਨਗਰ- ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ । ਇਹ ਵਿਸ਼ਾਲ ਨਗਰ ਕੀਰਤਨ ਸਵੇਰੇ 10:00 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ । ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਕਰ ਰਹੇ ਸਨ । ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਹੀ ਵਧੀਆ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸਨ । ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਧੁੰਨਾਂ ਵਜਾ ਰਹੇ ਸਨ । ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ । ਇਲਾਕਾ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ । ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜੱਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਰਸਤੇ ਵਿੱਚ ਸੰਗਤਾਂ ਵੱਲੋਂ ਬ੍ਰੈੱਡ ਪਕੌੜਿਆਂ, ਬਿਸਕੁੱਟ, ਦੁੱਧ, ਕੜਾਹਿ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਰਾਹੀਂ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੀ ਮਿਤੀ 31 ਦਸੰਬਰ ਨੂੰ ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਯਾਦ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਰਾਤ 12:00 ਵਜੇ ਤੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜੀ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜੱਥੇ ਅਤੇ ਉੱਚ ਕੋਟੀ ਦੇ ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਜੀ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।

Have something to say? Post your comment

 

ਪੰਜਾਬ

ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ

ਭਗਵੰਤ ਸਰਕਾਰ ਨੇ 15947 ਖਾਲਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ

ਨਿਹੰਗ ਜਥੇਬੰਦੀਆਂ ਵਲੋਂ 30 ਦਸੰਬਰ ਨੁੰ " ਪੰਜਾਬ ਬੰਦ ਸੱਦੇ ਦੀ ਹਮਾਇਤ

ਗੁਰਦਾਸਪੁਰ ਤੇ ਬਟਾਲਾ ’ਚ ਪੁਲਿਸ ਅਦਾਰਿਆਂ ’ਤੇ ਹਮਲਾ: ਪੰਜਾਬ ਪੁਲਿਸ ਨੇ ਮਾਸਟਰਮਾਈਂਡ ਸਮੇਤ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸੰਮਤ ਗੋਇਲ ਵੱਲੌਂ ਕੀਤੇ ਗਏ ਸਿੱਖਾਂ ਦੇ ਕਤਲੇਆਮ ਵਿਰੁੱਧ ਪਰਿਵਾਰਾਂ ਵੱਲੋ ਇਨਸਾਫ਼ ਲੈਣ ਲਈ ਕੀਤਾ ਗਿਆ ਵਿਸਾਲ ਮਾਰਚ-ਮਾਨ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ  ਬੁੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ