ਲਖਨਊ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਕੇਂਦਰ ਸਰਕਾਰ ਤੋਂ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਨਾਂ 'ਤੇ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ।
ਮਾਇਆਵਤੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਲਿਖ ਦਿਆ ਕਿਹਾ ਕਿ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣਾ ਹੋਣ ਉਪਰੰਤ ਜਿੱਥੇ ਅੰਤਿਮ ਸੰਸਕਾਰ ਹੋ ਰਿਹਾ ਹੈ ਸਮਾਰਕ ਵੀ ਉਥੇ ਹੀ ਬਣਵਾਇਆ ਜਾਣਾ ਚਾਹੀਦਾ ਹੈ ਇਹੀ ਪਰਿਵਾਰ ਦੀ ਦਿਲੀ ਇੱਛਾ ਹੈ
ਉਨ੍ਹਾਂ ਅੱਗੇ ਲਿਖਿਆ ਕਿ ਇਸ ਲਈ ਕੋਈ ਵੀ ਰਾਜਨੀਤੀ ਕਰਨਾ ਠੀਕ ਨਹੀਂ ਹੈ ।ਕੇਂਦਰ ਸਰਕਾਰ ਸਿੱਖ ਕੌਮ ਅਤੇ ਉਨਾਂ ਦੇ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਇਹੀ ਠੀਕ ਰਹੇਗਾ ।
ਮਾਇਆਵਤੀ ਦੀ ਇਹ ਪੋਸਟ ਕਾਂਗਰਸ ਦੀ ਉਸ ਮੰਗ ਤੋਂ ਬਾਅਦ ਆਈ ਜਿਸ ਵਿੱਚ ਉਹਨਾਂ ਨੇ ਕੇਂਦਰ ਤੋਂ ਅੰਤਿਮ ਸੰਸਕਾਰ ਵਾਲੀ ਥਾਂ ਤੇ ਹੀ ਸਮਾਰਕ ਬਣਾਉਣ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਸੀ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਲੰਬੇ ਸਮੇਂ ਤੋਂ ਬਿਮਾਰ ਸਨ। ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੇ ਏਮਜ਼ ਦੇ ਐਮਰਜੈਂਸੀ ਵਿਭਾਗ ਵਿੱਚ ਆਖਰੀ ਸਾਹ ਲਿਆ। ਦਿੱਲੀ ਏਮਜ਼ ਤੋਂ ਅਧਿਕਾਰਤ ਬਿਆਨ ਜਾਰੀ ਕਰਕੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ।