ਨੈਸ਼ਨਲ

ਡਾਕਟਰ ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਤ -ਕਾਗਰਸੀ ਸ਼ਾਮਲ ਨਹੀਂ ਹੋਏ ਭਾਜਪਾ ਨੇ ਲਾਇਆ ਦੋਸ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 29, 2024 09:30 PM

ਨਵੀਂ ਦਿੱਲੀ-ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀਆਂ ਅਸਥੀਆਂ ਐਤਵਾਰ ਨੂੰ ਉਹਨਾਂ ਦੇ ਪਰਿਵਾਰ ਵੱਲੋਂ ਸਿੱਖ ਰੀਤੀ ਰਿਵਾਜਾਂ ਅਨੁਸਾਰ ਗੁਰਦੁਆਰਾ ਮਜਨੂ ਕਾ ਟੀਲਾ ਦੇ ਕੋਲ ਯਮੁਨਾ ਨਦੀ ਵਿੱਚ ਵਿਸਰਜਤ ਕਰ ਦਿੱਤਾ ਗਿਆ।

ਕਾਂਗਰਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਆਪਣੇ ਆਫਿਸਲ ਅਕਾਊਂਟ ਤੋਂ ਅਸਤੀ ਵਿਸਰਜਨ ਦਾ ਵੀਡੀਓ ਸਾਂਝੇ ਕਰਦੇ ਹੋਏ ਲਿਖਿਆ ਹੈ ਕਿ ਅੱਜ ਭਾਰਤ ਮਾਂ ਦੇ ਪੁੱਤਰ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀਆਂ ਅਸਥੀਆਂ ਨੂੰ ਪੂਰੇ ਵਿਧੀ ਵਿਧਾਨ ਦੇ ਨਾਲ ਮਜਨੂ ਕਾ ਟੀਲਾ ਗੁਰਦੁਆਰਾ ਸਾਹਿਬ ਦੇ ਕੋਲ ਯਮੁਨਾ ਘਾਟ ਨੇੜੇ ਵਿਸਰਜਤ ਕਰ ਦਿੱਤਾ ਗਿਆ ਹੈ।  ਮਨਮੋਹਨ ਸਿੰਘ ਜੀ ਦੀ ਦੇਸ਼ ਸੇਵਾ ਸਮਰਪਣ ਅਤੇ ਉਹਨਾਂ ਦੀ ਸਹਿਜਤਾ ਸਾਦਗੀ ਨੂੰ ਹਮੇਸ਼ਾ ਯਾਦ ਰੱਖਾਂਗੇ ।

ਉੱਥੇ ਭਾਜਪਾ ਆਈਟੀ ਸੈਲ ਦੇ ਮੁਖੀ ਨੇ ਆਰੋਪ ਲਗਾਇਆ ਹੈ। ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅਸਥੀ ਵਿਸਰਜਨ ਦੇ ਸਮੇਂ ਕਾਂਗਰਸ ਦਾ ਕੋਈ ਵੀ ਨੇਤਾ ਮੌਜੂਦ ਨਹੀਂ ਸੀ ਉਹਨਾਂ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਫੋਟੋ ਵੀ ਸ਼ੇਅਰ ਕੀਤੀ

ਇਸ ਦੇ ਨਾਲ ਹੀ ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਦੋਸ਼ ਲਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀਆਂ ਅਸਥੀਆਂ ਦੇ ਵਿਸਰਜਨ ਸਮੇਂ ਕੋਈ ਵੀ ਕਾਂਗਰਸੀ ਆਗੂ ਮੌਜੂਦ ਨਹੀਂ ਸੀ। ਉਸ ਨੇ ਇਹ ਫੋਟੋ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਵੀ ਸ਼ੇਅਰ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਏਮਜ਼ ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 28 ਦਸੰਬਰ ਨੂੰ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਯਾਦਗਾਰ ਲਈ ਜਗ੍ਹਾ ਨਾ ਦੇ ਕੇ ਉਨ੍ਹਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਸੀ।

ਦਰਅਸਲ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਉਸੇ ਥਾਂ 'ਤੇ ਕਰਨ ਦੀ ਬੇਨਤੀ ਕੀਤੀ ਸੀ, ਜਿੱਥੇ ਉਨ੍ਹਾਂ ਦੀ ਯਾਦਗਾਰ ਬਣੀ ਸੀ। ਪਰ ਗ੍ਰਹਿ ਮੰਤਰਾਲੇ ਨੇ ਜਵਾਬ ਦਿੱਤਾ ਕਿ ਮਰਹੂਮ ਪ੍ਰਧਾਨ ਮੰਤਰੀ ਦੇ ਅੰਤਿਮ ਸੰਸਕਾਰ ਲਈ ਨਿਗਮਬੋਧ ਘਾਟ ਨੂੰ ਚੁਣਿਆ ਗਿਆ ।

Have something to say? Post your comment

 

ਨੈਸ਼ਨਲ

ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿਧਾਨ ਸਭਾ ਵਿਚ ਸਿੱਖ ਕੌਮ ਦੀ ਆਵਾਜ਼ ਬਣਨਗੇ: ਜਗਦੀਪ ਸਿੰਘ ਕਾਹਲੋਂ

ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਨੇ ਰਾਜੌਰੀ ਗਾਰਡਨ ਤੋਂ ਬਣਾਇਆ ਉਮੀਦਵਾਰ

ਤਖਤ ਪਟਨਾ ਸਾਹਿਬ ਵਿੱਚ ਵੱਡੀ ਪ੍ਰਭਾਤ ਫੇਰੀ ਨਾਲ ਪ੍ਰਕਾਸ਼ ਪੂਰਬ ਸਮਾਗਮਾਂ ਦੀ ਸ਼ੁਰੂਆਤ

ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਦੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਜਾਰੀ

ਸਰਕਾਰ ਬਣਦੇ ਹੀ ਹਜ਼ਾਰਾਂ-ਲੱਖਾਂ 'ਗਲਤ' ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣਗੇ-ਕੇਜਰੀਵਾਲ ਨੇ ਕੀਤਾ ਇੱਕ ਹੋਰ ਵੱਡਾ ਐਲਾਨ

ਯੂ.ਪੀ. ਦੇ ਪੀਲੀਭੀਤ 'ਚ ਪੁਲਿਸ ਮੁਕਾਬਲੇ 'ਚ ਮਾਰੇ ਤਿੰਨ ਨੌਜਵਾਨਾਂ ਦੇ ਨਮਿੱਤ ਹੋਇਆ ਪੰਥਕ ਸਮਾਗਮ, ਪਰਿਵਾਰਾਂ ਦਾ ਕੀਤਾ ਸਨਮਾਨ

ਬਲਜੀਤ ਸਿੰਘ ਮਾਰਵਾਹ ਤੀਜੀ ਵਾਰ ਸੈਨੀਕ ਵਿਹਾਰ ਗੁਰਦੁਆਰਾ ਦੇ ਨਿਰ ਵਿਰੋਧ ਪ੍ਰਧਾਨ ਚੁਣੇ ਗਏ

ਵਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ

ਸੁਪਰੀਮ ਕੋਰਟ ਨੇ ਰਾਮ ਰਹੀਮ ਸਮੇਤ ਚਾਰ ਲੋਕਾਂ ਵਿਰੁੱਧ ਕਤਲ ਮਾਮਲੇ 'ਚ ਜਾਰੀ ਕੀਤਾ ਨੋਟਿਸ

ਸਾਬਕਾ ਪ੍ਰਧਾਨਮੰਤਰੀ ਸਰਦਾਰ ਮਨਮੋਹਨ ਸਿੰਘ ਦੀ ਯਾਦ ਵਿਚ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਕੀਤੀ ਗਈ ਅੰਤਿਮ ਅਰਦਾਸ