ਨੈਸ਼ਨਲ

ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਏ: ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 29, 2024 09:49 PM

ਨਵੀਂ ਦਿੱਲੀ - ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਡੂੰਘੀ ਮਾਨਸਿਕ ਪੀੜਾ ਦੇਣ ਵਾਲੀਆਂ ਹਨ। ਬੀਤੇ ਦਿਨ ਪਿੰਡ ਮੁਰਾਦਪੁਰਾ ਪਤੀ ਰਾਮਪੁਰਾ ਅਬਾਦੀ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ ਵਿਖ਼ੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਲਈ ਪ੍ਰਸ਼ਾਸਨ ਦਾ ਵੀ ਫਰਜ਼ ਬਣਦਾ ਹੈ ਕਿ ਓਹ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਵੇ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਵੀਂ ਬਾਰ- ਬਾਰ ਅਪੀਲਾਂ ਕਰਨ ਦੇ ਬਾਵਜੂਦ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੀ ਜਾ ਰਹੀ ਲਾਪ੍ਰਵਾਹੀ ਚਿੰਤਾਜਨਕ ਹੈ ਜਿਸ ਕਰਕੇ ਸ਼ਰਾਰਤੀ ਤੱਤਾਂ ਦੇ ਹੋਂਸਲੇ ਬੁਲੰਦ ਹੁੰਦੇ ਹਨ । ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰਬਾਣੀ ਮਨੁੱਖ ਮਾਤਰ ਲਈ ਮਾਰਗ ਦਰਸ਼ਨ ਕਰਦੀ ਹੈ ਅਤੇ ਇਹ ਸਮੁੱਚੀ ਮਨੁੱਖਤਾ ਲਈ ਸਾਂਝਾ ਉਪਦੇਸ਼ ਹੈ ਪਰ ਕੁਝ ਸ਼ਰਾਰਤੀ ਅਤੇ ਮਾਨਸਿਕ ਤੌਰ 'ਤੇ ਬਿਮਾਰ ਲੋਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੰਜਾਬ ਦੇ ਮਾਹੌਲ ਨੂੰ ਲਾਂਬੂ ਲਗਾਉਣਾ ਚਾਹੁੰਦੇ ਹਨ। ਭਾਵੇਂ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਪਾਵਨ ਬਾਣੀ ਦੀ ਬੇਅਦਬੀ ਹੋਵੇ ਜਾਂ ਕਿਸੇ ਅਣਸੁਖਾਵੀਂ ਘਟਨਾ ਕਾਰਨ ਨੁਕਸਾਨ ਹੋਇਆ ਹੋਵੇ, ਇਸ ਸਭ ਲਈ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀਆਂ। ਅਸੀਂ ਆਪਣੇ ਘਰਾਂ ਅੰਦਰ ਤਾਂ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕਰਦੇ ਹਾਂ ਅਤੇ ਸੁਰੱਖਿਆ ਦੇ ਨਾਲ-ਨਾਲ ਬਿਜਲੀ ਪ੍ਰਬੰਧਾਂ ਲਈ ਵੀ ਸੁਚੇਤ ਰਹਿੰਦੇ ਹਾਂ, ਪਰ ਦੂਸਰੇ ਪਾਸੇ ਗੁਰੂ-ਘਰਾਂ ਪ੍ਰਤੀ ਸਾਡੀ ਅਣਗਹਿਲੀ ਅਜਿਹੀਆਂ ਘਟਨਾਵਾਂ ਦਾ ਕਾਰਨ ਬਣ ਰਹੀ ਹੈ। ਸਾਨੂੰ ਚੇਤੰਨ ਹੋਣਾ ਪਵੇਗਾ ਅਤੇ ਆਪੋ-ਆਪਣੇ ਪਿੰਡਾਂ ਸ਼ਹਿਰਾਂ ਦੇ ਗੁਰੂ-ਘਰਾਂ ਦੀ ਪਹਿਰੇਦਾਰੀ ਨੂੰ ਲਾਜ਼ਮੀ ਬਣਾਉਣਾ ਪਵੇਗਾ। ਇਸ ਦੇ ਲਈ ਸਾਡੀਆਂ ਸਮੂਹ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਸੰਤ ਸਮਾਜ਼, ਦਿੱਲੀ ਗੁਰਦੁਆਰਾ ਕਮੇਟੀ ਦੇ ਨਾਲ ਸਿੱਖ ਪ੍ਰਚਾਰਕਾਂ ਨੂੰ ਇਸ ਸਬੰਧ ਵਿਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਸਖ਼ਤ ਲੋੜ ਹੈ ।

Have something to say? Post your comment

 

ਨੈਸ਼ਨਲ

ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿਧਾਨ ਸਭਾ ਵਿਚ ਸਿੱਖ ਕੌਮ ਦੀ ਆਵਾਜ਼ ਬਣਨਗੇ: ਜਗਦੀਪ ਸਿੰਘ ਕਾਹਲੋਂ

ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਨੇ ਰਾਜੌਰੀ ਗਾਰਡਨ ਤੋਂ ਬਣਾਇਆ ਉਮੀਦਵਾਰ

ਤਖਤ ਪਟਨਾ ਸਾਹਿਬ ਵਿੱਚ ਵੱਡੀ ਪ੍ਰਭਾਤ ਫੇਰੀ ਨਾਲ ਪ੍ਰਕਾਸ਼ ਪੂਰਬ ਸਮਾਗਮਾਂ ਦੀ ਸ਼ੁਰੂਆਤ

ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਦੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਜਾਰੀ

ਸਰਕਾਰ ਬਣਦੇ ਹੀ ਹਜ਼ਾਰਾਂ-ਲੱਖਾਂ 'ਗਲਤ' ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣਗੇ-ਕੇਜਰੀਵਾਲ ਨੇ ਕੀਤਾ ਇੱਕ ਹੋਰ ਵੱਡਾ ਐਲਾਨ

ਯੂ.ਪੀ. ਦੇ ਪੀਲੀਭੀਤ 'ਚ ਪੁਲਿਸ ਮੁਕਾਬਲੇ 'ਚ ਮਾਰੇ ਤਿੰਨ ਨੌਜਵਾਨਾਂ ਦੇ ਨਮਿੱਤ ਹੋਇਆ ਪੰਥਕ ਸਮਾਗਮ, ਪਰਿਵਾਰਾਂ ਦਾ ਕੀਤਾ ਸਨਮਾਨ

ਬਲਜੀਤ ਸਿੰਘ ਮਾਰਵਾਹ ਤੀਜੀ ਵਾਰ ਸੈਨੀਕ ਵਿਹਾਰ ਗੁਰਦੁਆਰਾ ਦੇ ਨਿਰ ਵਿਰੋਧ ਪ੍ਰਧਾਨ ਚੁਣੇ ਗਏ

ਵਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ

ਸੁਪਰੀਮ ਕੋਰਟ ਨੇ ਰਾਮ ਰਹੀਮ ਸਮੇਤ ਚਾਰ ਲੋਕਾਂ ਵਿਰੁੱਧ ਕਤਲ ਮਾਮਲੇ 'ਚ ਜਾਰੀ ਕੀਤਾ ਨੋਟਿਸ

ਸਾਬਕਾ ਪ੍ਰਧਾਨਮੰਤਰੀ ਸਰਦਾਰ ਮਨਮੋਹਨ ਸਿੰਘ ਦੀ ਯਾਦ ਵਿਚ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਕੀਤੀ ਗਈ ਅੰਤਿਮ ਅਰਦਾਸ