ਨੈਸ਼ਨਲ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਵਿਖ਼ੇ ਸਾਹਿਬਜਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | December 30, 2024 07:03 PM

ਨਵੀਂ ਦਿੱਲੀ -ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਫਤਹਿ ਨਗਰ ਵਿਖ਼ੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਲਖਤੇ ਜਿਗਰ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਵਿਚ ਉਨ੍ਹਾਂ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਸਫ਼ਰ ਏ ਸ਼ਹਾਦਤ ਕਰਵਾਏ ਗਏ । ਗੁਰਦੁਆਰਾ ਸਾਹਿਬ ਵਿਖ਼ੇ ਸਫ਼ਰ ਏ ਸ਼ਹਾਦਤ ਦੀ ਸ਼ੁਰੂਆਤ 22 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ ਜਿਨ੍ਹਾਂ ਦੇ ਭੋਗ 24 ਦਸੰਬਰ ਨੂੰ ਪਾਏ ਗਏ ਉਪਰੰਤ 28 ਦਸੰਬਰ ਤਕ ਲਗਾਤਾਰ ਪੰਥ ਪ੍ਰਸਿੱਧ ਕੀਰਤਨੀ ਜਥੇਆਂ, ਢਾਡੀ ਜਥੇਆਂ, ਕਵੀ ਦਰਬਾਰ ਰਾਹੀਂ ਸਵੇਰ ਅਤੇ ਸ਼ਾਮ ਦੇ ਦੀਵਾਨ ਸਜਾਏ ਗਏ ਸਨ ।ਸਜਾਏ ਗਏ ਦੀਵਾਨ ਅੰਦਰ ਰਾਗੀ ਸਿੰਘਾਂ, ਢਾਡੀ ਜਥੇਆਂ ਵਲੋਂ ਸ਼ਹੀਦੀ ਦਿਹਾੜੇ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ । ਦੀਵਾਨ ਅੰਦਰ ਭਾਈ ਕਮਲਜੀਤ ਸਿੰਘ (ਜਲੰਧਰ), ਭਾਈ ਸਤਿੰਦਰਪਾਲ ਸਿੰਘ (ਜਗਾਧਰੀ), ਭਾਈ ਸਰਬਜੀਤ ਸਿੰਘ (ਪਟਨਾ ਸਾਹਿਬ), ਸੱਚਖੰਡ ਦਰਬਾਰ ਸਾਹਿਬ ਦੇ ਰਾਗੀ ਜੱਥੇ ਭਾਈ ਅਮਨਦੀਪ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਉਂਕਾਰ ਸਿੰਘ, ਭਾਈ ਸਰੂਪ ਸਿੰਘ ਰੂਪ, ਭਾਈ ਸ਼ੁਭਦੀਪ ਸਿੰਘ, ਭਾਈ ਲਖਵਿੰਦਰ ਸਿੰਘ ਦੇ ਨਾਲ ਭਾਈ ਜਸਪ੍ਰੀਤ ਸਿੰਘ (ਬਠਿੰਡਾ), ਭਾਈ ਨੌਨਿਹਾਲ ਸਿੰਘ (ਤਖਤ ਕੇਸਗੜ੍ਹ ਸਾਹਿਬ), ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਸਾਹਿਬਾਨ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਸੀ ਅਤੇ ਨਾਲ ਹੀ ਹੈਡਗ੍ਰੰਥੀ ਗਿਆਨੀ ਇਕਬਾਲ ਸਿੰਘ ਜੀ ਨੇ ਸ਼ਹੀਦੀ ਦਿਹਾੜਿਆਂ ਦਾ ਇਤਿਹਾਸ ਸਰਵਣ ਕਰਵਾਇਆ ਸੀ । ਇਸ ਮੌਕੇ ਦੀਵਾਨ ਵਿਚ ਹਾਜ਼ਿਰੀ ਭਰਣ ਵਾਲੇ ਰਾਗੀ ਸਾਹਿਬਾਨ ਵਲੋਂ ਸੰਗਤਾਂ ਨੂੰ ਗੁਰੂ ਵਾਲੇ ਬਣਨ ਅਤੇ ਕੇਸਾਂ ਦੀ ਬੇਅਦਬੀ ਨਾ ਕਰਣ ਬਾਰੇ ਬੇਨਤੀ ਜਾਂਦੀ ਰਹੀ ਸੀ । ਇਸ ਮੌਕੇ ਸ਼੍ਰੀ ਗੁਰੂ ਕਲਗੀਧਰ ਸੇਵਕ ਜੱਥੇ ਵਲੋਂ ਹਰ ਰੋਜ ਦੁੱਧ ਦੀ ਸੇਵਾ ਬਾਖੂਬੀ ਨਿਭਾਈ ਗਈ ਸੀ । ਯੂਥ ਆਗੂ ਭਾਈ ਰਮਨਦੀਪ ਸਿੰਘ ਸੋਨੂੰ ਨੇ ਦਸਿਆ ਕਿ ਇਹ ਗੁਰਦੁਆਰਾ ਸਾਹਿਬ ਛੋਟੇ ਸਾਹਿਬਜਾਦਿਆਂ ਦੀ ਯਾਦ ਵਿਚ ਫਤਹਿ ਨਗਰ ਜੇਲ੍ਹ ਰੋਡ ਨਵੀਂ ਦਿੱਲੀ ਵਿਖ਼ੇ ਬਣਿਆ ਹੋਇਆ ਹੈ ਤੇ ਇਥੇ ਹਰ ਰੋਜ ਦੇਸ਼ ਵਿਦੇਸ਼ ਤੋਂ ਹਜਾਰਾਂ ਦੀ ਗਿਣਤੀ ਅੰਦਰ ਸੰਗਤਾਂ ਦਰਸ਼ਨ ਕਰਣ ਆਂਦੀਆਂ ਹਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਵਿਸ਼ੇਸ਼ ਸ਼ਹੀਦੀ ਕੀਰਤਨ ਦਰਬਾਰ ਵਿਚ ਲੱਖਾਂ ਦੀ ਗਿਣਤੀ ਅੰਦਰ ਗੁਰੂਘਰ ਵਿਚ ਹਾਜ਼ਿਰੀ ਭਰ ਕੇ ਗੁਰਬਾਣੀ ਦਾ ਲਾਹਾ ਲੈਂਦਿਆਂ ਆਪਣਾ ਸਮਾਂ ਸਫਲਾ ਕੀਤਾ ਸੀ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਮੋਹਨ ਸਿੰਘ ਆਨੰਦ, ਮੀਤ ਪ੍ਰਧਾਨ ਤਰਵਿੰਦਰ ਪਾਲ ਸਿੰਘ, ਜਨਰਲ ਸਕੱਤਰ ਮਨਮੋਹਨ ਸਿੰਘ, ਮੀਤ ਸਕੱਤਰ ਦਵਿੰਦਰ ਸਿੰਘ, ਖਜਾਨਚੀ ਗੁਰਮੀਤ ਸਿੰਘ ਅਤੇ ਮੀਤ ਖਜਾਨਚੀ ਰਮਿੰਦਰ ਪਾਲ ਸਿੰਘ ਵਲੋਂ ਇਸ ਸਮਾਗਮ ਵਿਚ ਸਹਿਯੋਗ ਦੇਣ ਵਾਲੀ ਸਮੂਹ ਸੰਗਤਾਂ, ਹਾਜ਼ਿਰੀ ਭਰਣ ਵਾਲੇ ਸਮੂਹ ਰਾਗੀ ਸਾਹਿਬਾਨ, ਢਾਡੀ ਜੱਥੇ ਅਤੇ ਦੁੱਧ ਅਤੇ ਹੋਰ ਸਮਗਰੀ ਦਾ ਲੰਗਰ ਲਗਾਣ ਵਾਲੀ ਸੰਗਤਾਂ ਦਾ ਤਿਹ ਦਿਲੋਂ ਧੰਨਵਾਦ ਕੀਤਾ ਗਿਆ ।

Have something to say? Post your comment

 

ਨੈਸ਼ਨਲ

ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿਧਾਨ ਸਭਾ ਵਿਚ ਸਿੱਖ ਕੌਮ ਦੀ ਆਵਾਜ਼ ਬਣਨਗੇ: ਜਗਦੀਪ ਸਿੰਘ ਕਾਹਲੋਂ

ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਨੇ ਰਾਜੌਰੀ ਗਾਰਡਨ ਤੋਂ ਬਣਾਇਆ ਉਮੀਦਵਾਰ

ਤਖਤ ਪਟਨਾ ਸਾਹਿਬ ਵਿੱਚ ਵੱਡੀ ਪ੍ਰਭਾਤ ਫੇਰੀ ਨਾਲ ਪ੍ਰਕਾਸ਼ ਪੂਰਬ ਸਮਾਗਮਾਂ ਦੀ ਸ਼ੁਰੂਆਤ

ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਦੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਜਾਰੀ

ਸਰਕਾਰ ਬਣਦੇ ਹੀ ਹਜ਼ਾਰਾਂ-ਲੱਖਾਂ 'ਗਲਤ' ਪਾਣੀ ਦੇ ਬਿੱਲ ਮੁਆਫ਼ ਕੀਤੇ ਜਾਣਗੇ-ਕੇਜਰੀਵਾਲ ਨੇ ਕੀਤਾ ਇੱਕ ਹੋਰ ਵੱਡਾ ਐਲਾਨ

ਯੂ.ਪੀ. ਦੇ ਪੀਲੀਭੀਤ 'ਚ ਪੁਲਿਸ ਮੁਕਾਬਲੇ 'ਚ ਮਾਰੇ ਤਿੰਨ ਨੌਜਵਾਨਾਂ ਦੇ ਨਮਿੱਤ ਹੋਇਆ ਪੰਥਕ ਸਮਾਗਮ, ਪਰਿਵਾਰਾਂ ਦਾ ਕੀਤਾ ਸਨਮਾਨ

ਬਲਜੀਤ ਸਿੰਘ ਮਾਰਵਾਹ ਤੀਜੀ ਵਾਰ ਸੈਨੀਕ ਵਿਹਾਰ ਗੁਰਦੁਆਰਾ ਦੇ ਨਿਰ ਵਿਰੋਧ ਪ੍ਰਧਾਨ ਚੁਣੇ ਗਏ

ਵਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ

ਸੁਪਰੀਮ ਕੋਰਟ ਨੇ ਰਾਮ ਰਹੀਮ ਸਮੇਤ ਚਾਰ ਲੋਕਾਂ ਵਿਰੁੱਧ ਕਤਲ ਮਾਮਲੇ 'ਚ ਜਾਰੀ ਕੀਤਾ ਨੋਟਿਸ

ਸਾਬਕਾ ਪ੍ਰਧਾਨਮੰਤਰੀ ਸਰਦਾਰ ਮਨਮੋਹਨ ਸਿੰਘ ਦੀ ਯਾਦ ਵਿਚ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਕੀਤੀ ਗਈ ਅੰਤਿਮ ਅਰਦਾਸ