ਪੰਜਾਬ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਕੌਮੀ ਮਾਰਗ ਬਿਊਰੋ | December 30, 2024 08:47 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

ਸਮਾਜਿਕ ਨਿਆਂ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ।

ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

ਪੰਜਾਬ

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਸਰਕਾਰੀ ਬੱਸ ਸੇਵਾ ਤੋਂ ਸੱਖਣੇ ਰੂਟਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਦੇਣ ਦੇ ਦਿੱਤੇ ਨਿਰਦੇਸ਼ ਲਾਲਜੀਤ ਸਿੰਘ ਭੁੱਲਰ ਨੇ

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ

ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ ਆਪ ਵਿੱਚ ਸ਼ਾਮਲ, ਅੰਬੇਡਕਰ ਅਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਦਾ ਦੱਸਿਆ ਸੱਚਾ ਮਾਰਗ ਦਰਸ਼ਕ 

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੂਮੈਨ ਵੱਲੋਂ ਸਲਾਨਾ ਈ ਜਨਰਲ ਗਿਆਨ ਕੋਸ਼ ਕੀਤਾ ਗਿਆ ਜਾਰੀ

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਖਾਲਸਾ ਕਾਲਜ ਵਿਖੇ ਉੱਪ ਕੁਲਪਤੀ ਨੇ ਏ. ਆਈ. ਲੈਬ ਦਾ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ  ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ