ਪੰਜਾਬ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 01, 2025 07:28 PM
 

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਲਿਆ।
ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਭਾਈ ਗੁਰਦੇਵ ਸਿੰਘ ਕਾਂਉਂਕੇ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ।ਇਸ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਸਿੱਖ ਸ਼ਹੀਦਾਂ ਦੇ ਦਿਨ ਹਮੇਸ਼ਾਂ ਹੀ ਚੜ੍ਹਦੀ ਕਲਾ ਨਾਲ ਮਨਾਉਂਦੀ ਹੈ। ਇਸੇ ਤਹਿਤ ਹੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸਿੱਖ ਕੌਮ ਦੀ ਸਤਿਕਾਰਤ ਸਖ਼ਸ਼ੀਅਤ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਪ੍ਰਤਾਪ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸਾਬਕਾ ਸਕੱਤਰ ਸ. ਜਗਜੀਤ ਸਿੰਘ ਜੱਗੀ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜੁਗਰਾਜ ਸਿੰਘ, ਭਾਈ ਗੁਰਦੇਵ ਸਿੰਘ ਦੇ ਪਰਿਵਾਰ ਵਿਚੋਂ ਸ. ਅਬਜੋਤ ਸਿੰਘ, ਸ. ਹਰਜੋਤ ਸਿੰਘ, ਸ. ਵਜੀਰ ਸਿੰਘ, ਸ. ਮਨਜਿੰਦਰ ਸਿੰਘ, ਸ. ਮਨਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ਕਾਂਗਰਸ ਨੇ ਡਾ: ਮਨਮੋਹਨ ਸਿੰਘ ਨੂੰ ਭਾਰਤ ਰਤਨ ਦੀ ਕੀਤੀ ਮੰਗ

ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ 'ਚ ਸ਼ਾਮਲ

ਬੁੱਢਾ ਦਲ ਛਾਉਣੀਆਂ ਵਿੱਚ ਪਾ: ਦਸਵੀਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਯੋਜਿਤ ਹੋਏ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣ ਦੀ ਕੀਤੀ ਬੇਨਤੀ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਵੀ ਜਾਰੀ ਹੁਕਮਨਾਮਿਆਂ ਨੂੰ ਰੋਲਣ ਦਾ ਕੰਮ ਕੀਤਾ-ਐਸਜੀਪੀਸੀ ਮੈਂਬਰ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ  ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ