ਪੰਜਾਬ

ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ

ਕੌਮੀ ਮਾਰਗ ਬਿਊਰੋ | January 02, 2025 06:41 PM

ਚੰਡੀਗੜ੍ਹ- ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਮਿਆਰ ਨੂੰ ਉੱਚਾ ਚੁੱਕਣ ਲਈ ਸਵੈ ਰੁਜ਼ਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ’ਤੇ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਬੈਕਫਿੰਕੋ ਨੇ ਵਿੱਤੀ ਸਾਲ 2024-25 ਦੌਰਾਨ ₹2 ਕਰੋੜ ਸ਼ੇਅਰ ਕੈਪੀਟਲ ਦੀ ਰਾਸੀ 23 ਦਸੰਬਰ 2024 ਨੂੰ ਰਲੀਜ਼ ਕੀਤੀ ਹੈ। ਇਸ ਤੋਂ ਇਲਾਵਾ, ਸਾਲ 2023-24 ਦੌਰਾਨ ਐਨ.ਐਮ.ਡੀ. ਸਕੀਮ ਨੂੰ ਮੁੜ ਸ਼ੁਰੂ ਕਰਨ ਲਈ ₹25 ਕਰੋੜ ਰਾਸੀ ਜਾਰੀ ਕੀਤੀ। ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਬਣਦੀ ਮਾਰਜਨ ਮਨੀ ਦੀ ਰਕਮ ₹1 ਕਰੋੜ 26 ਦਸੰਬਰ 2024 ਨੂੰ ਰਲੀਜ਼ ਕੀਤੀ ਗਈ।

ਸ੍ਰੀ ਸੈਣੀ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਐਨ.ਬੀ.ਸੀ.ਐਫ.ਡੀ.ਸੀ. ਲਈ ₹30 ਕਰੋੜ ਦੇ ਰੀਵਾਲਵਿੰਗ ਗਰੰਟੀ 'ਤੇ 2% ਗਰੰਟੀ ਫੀਸ ਤੋਂ ਛੋਟ ਦਿਤੀ ਗਈ। ਇਹ ਯਤਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧਤਾ ਦਰਸਾਉਂਦੇ ਹਨ।


ਬੈਕਫਿੰਕੋ ਦੇ ਚੇਅਰਮੈਨ, ਸ੍ਰੀ ਸੰਦੀਪ ਸੈਣੀ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਐਨ.ਐਮ.ਡੀ. ਸਕੀਮ ਅਤੇ ਸਿੱਧਾ ਕਰਜ਼ਾ ਸਕੀਮ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ। ਕਰਜ਼ਾ ਧਾਰਕਾਂ ਨੂੰ ਕਾਰੋਬਾਰ ਵਿੱਚ ਮੁਹਾਰਤ ਪ੍ਰਾਪਤ ਕਰਨ ਲਈ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਰਿਵਾਇਤੀ ਧੰਦਿਆਂ ਤੋਂ ਇਲਾਵਾ ਕਿੱਤਾ ਮੁੱਖੀ ਧੰਦਿਆਂ ਨੂੰ ਅਪਣਾ ਸਕਣ।

ਇਸ ਮੌਕੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਸ. ਹਰਜਿੰਦਰ ਸਿੰਘ ਸੀਚੇਵਾਲ ਅਤੇ ਕਾਰਜਕਾਰੀ ਡਾਇਰੈਕਟਰ ਸ੍ਰੀ ਸੰਦੀਪ ਹੰਸ ਅਤੇ ਸਹਾਇਕ ਜਨਰਲ ਮੈਨੇਜਰ ( ਅਮਲਾ) ਸ. ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Have something to say? Post your comment

 

ਪੰਜਾਬ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣ ਦੀ ਕੀਤੀ ਬੇਨਤੀ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਵੀ ਜਾਰੀ ਹੁਕਮਨਾਮਿਆਂ ਨੂੰ ਰੋਲਣ ਦਾ ਕੰਮ ਕੀਤਾ-ਐਸਜੀਪੀਸੀ ਮੈਂਬਰ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ  ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਜਾਰੀ ਹੁਕਮਨਾਮੇ ਨੂੰ ਰੋਲਣ ਲਈ ਇਹ ਪੈਂਤੜਾ ਖੇਡਿਆ ਅਕਾਲੀ ਦਲ ਨੇ- ਵਡਾਲਾ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਹੋਈ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ