ਨੈਸ਼ਨਲ

ਕੰਗਣਾ ਵਲੋਂ ਲਗਾਤਾਰ ਆਗਰਾ ਅਦਾਲਤ ਦੇ ਅੰਦਰ ਪੇਸ਼ ਨਾ ਹੋਣ 'ਤੇ ਅਦਾਲਤੀ ਆਦੇਸ਼ ਦੀ ਉਲੰਘਣਾ, 9 ਜਨਵਰੀ ਨੂੰ ਹੋ ਸਕਦਾ ਫ਼ੈਸਲਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 02, 2025 07:49 PM

ਨਵੀਂ ਦਿੱਲੀ - 3 ਮਹੀਨੇ ਪਹਿਲਾਂ ਚੰਡੀਗੜ੍ਹ ਏਅਰਪੋਰਟ 'ਤੇ ਸੀਆਈਐਸਐਫ ਦੇ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਵਲੋਂ ਕਿਸਾਨਾਂ ਵਿਰੁੱਧ ਬੋਲਣ ਤੇ ਥੱਪੜ ਖਾਣ ਵਾਲੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ 9 ਜਨਵਰੀ ਨੂੰ ਆਗਰਾ ਦੀ ਸੰਸਦ ਮੈਂਬਰ-ਵਿਧਾਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਕੰਗਣਾ ਵਲੋਂ ਲਗਾਤਾਰ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਣ 'ਤੇ ਅਦਾਲਤ ਇਸ ਮਾਮਲੇ 'ਚ ਕੰਗਨਾ ਰਣੌਤ ਦੇ ਖਿਲਾਫ 9 ਜਨਵਰੀ ਨੂੰ ਸਖ਼ਤ ਫੈਸਲਾ ਦੇ ਸਕਦੀ ਹੈ। ਅਦਾਲਤ ਨੇ ਇਹ ਫੈਸਲਾ ਉਦੋਂ ਦਿੱਤਾ ਜਦੋਂ ਕੰਗਨਾ ਅਤੇ ਉਸ ਦਾ ਵਕੀਲ ਤਿੰਨ ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਪੇਸ਼ ਨਹੀਂ ਹੋਏ ਹਨ । ਮੁਦਈ ਰਮਾਸ਼ੰਕਰ ਸ਼ਰਮਾ ਨੇ ਅਦਾਲਤ 'ਚ ਦੋਸ਼ ਲਾਇਆ ਕਿ ਕੰਗਨਾ ਦੇ ਬਿਆਨ ਕਿਸਾਨਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਅਪਮਾਨ ਕਰਨ ਵਾਲੇ ਹਨ, ਜਿਸ ਨਾਲ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਕੰਗਨਾ ਰਣੌਤ ਨੇ 24 ਅਗਸਤ 2024 ਨੂੰ ਇੱਕ ਇੰਟਰਵਿਊ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਬਲਾਤਕਾਰ ਅਤੇ ਕਤਲ ਹੋਏ ਸਨ। ਜੇਕਰ ਬਿੱਲ ਵਾਪਿਸ ਨਾ ਲਿਆ ਗਿਆ ਤਾਂ ਅੰਦੋਲਨ ਲੰਮਾ ਸਮਾਂ ਚੱਲੇਗਾ। ਇਸ ਬਿਆਨ ਤੋਂ ਬਾਅਦ ਰਾਜੀਵ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਮਾਸ਼ੰਕਰ ਸ਼ਰਮਾ ਨੇ 11 ਸਤੰਬਰ ਨੂੰ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸਨੇ ਕੰਗਨਾ ਰਣੌਤ 'ਤੇ ਕਿਸਾਨਾਂ ਨੂੰ ਕਾਤਲ, ਬਲਾਤਕਾਰੀ ਅਤੇ ਅੱਤਵਾਦੀ ਕਹਿਣ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਉਸ ਦੇ ਖਿਲਾਫ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ।
ਕੰਗਣਾ ਨੇ ਕਿਸਾਨ ਅੰਦੋਲਨਕਾਰੀਆਂ ਦੀ ਤੁਲਨਾ ਖਾਲਿਸਤਾਨੀਆਂ ਨਾਲ ਕੀਤੀ ਸੀ। ਉਸ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਸੀ ਕਿ ਖਾਲਿਸਤਾਨੀ ਸਰਕਾਰ 'ਤੇ ਦਬਾਅ ਬਣਾ ਰਹੇ ਹਨ, ਪਰ ਸਾਨੂੰ ਇੰਦਰਾ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਸ ਨੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ।
ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ।

Have something to say? Post your comment

 

ਨੈਸ਼ਨਲ

ਦਿੱਲੀ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਅੰਤਿਮ ਵੋਟਰ ਸੂਚੀ ਕੀਤੀ ਜਾਰੀ, ਇੱਕ ਕਰੋੜ ਤੋਂ ਵੱਧ ਵੋਟਰ

ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟੈਲਕੋ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸਾਕਚੀ ਸੰਪੰਨ ਹੋਇਆ

ਭਾਈ ਗੁਰਦੇਵ ਸਿੰਘ ਕਾਉਂਕੇ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਸਮੈਦਿਕ ਯੂਕੇ ਵਿਖੇ ਮਨਾਈ ਗਈ

ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤੇ ਸਰਧਾ ਦੇ ਫੁੱਲ ਭੇਟ

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਵਫ਼ਦ ਨੂੰ ਮਿਲਣ ਲਈ ਰਾਸ਼ਟਰਪਤੀ ਦੀ ਅਸਮਰੱਥਾ 'ਤੇ ਅਫ਼ਸੋਸ ਦਾ ਪ੍ਰਗਟਾਵਾ 

ਮੈਂ ਕਾਲਕਾਜੀ ਦੀਆਂ ਸਾਰੀਆਂ ਸੜਕਾਂ ਨੂੰ ਪ੍ਰਿਅੰਕਾ ਗਾਂਧੀ ਦੀ ਗੱਲ੍ਹਾਂ ਵਾਂਗ ਬਣਾਵਾਂਗਾ-ਰਮੇਸ਼ ਬਿਧੂੜੀ ਨੇ ਦਿੱਤਾ ਵਿਵਾਦਤ ਬਿਆਨ

ਐਲਜੀ ਨੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਐਮ ਟੀ ਐਸ ਭਰਤੀ ਲਈ ਦਿੱਤੀਆਂ ਕਈ ਤਰ੍ਹਾਂ ਦੀਆਂ ਛੂਟਾਂ

ਪ੍ਰਧਾਨ ਮੰਤਰੀ ਮੋਦੀ ਨੇ 38 ਮਿੰਟ ਦੇ ਭਾਸ਼ਣ 'ਚ 29 ਮਿੰਟ ਦਿੱਲੀ ਦੇ ਲੋਕਾਂ ਨੂੰ ਗਾਲ੍ਹਾਂ ਕੱਢੀਆਂ: ਅਰਵਿੰਦ ਕੇਜਰੀਵਾਲ

ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿਧਾਨ ਸਭਾ ਵਿਚ ਸਿੱਖ ਕੌਮ ਦੀ ਆਵਾਜ਼ ਬਣਨਗੇ: ਜਗਦੀਪ ਸਿੰਘ ਕਾਹਲੋਂ