ਪੰਜਾਬ

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ -ਚੀਮਾ

ਕੌਮੀ ਮਾਰਗ ਬਿਊਰੋ | January 02, 2025 08:29 PM

ਚੰਡੀਗੜ੍ਹ-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30, 000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। । ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਦਸੰਬਰ 2024 ਵਿੱਚ ਇਕੱਲੇ ਨੈੱਟ ਜੀਐਸਟੀ ਤੋਂ ਮਾਲੀਆ ਮਾਲੀਆ ਪ੍ਰਾਪਤੀ 2013.20 ਕਰੋੜ ਰੁਪਏ ਸੀ, ਜੋ ਦਸੰਬਰ 2023 ਵਿੱਚ 1568.36 ਕਰੋੜ ਰੁਪਏ ਦੀ ਨੈੱਟ ਜੀਐਸਟੀ ਪ੍ਰਾਪਤੀ ਤੋਂ 444.84 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸੰਬਰ 2024 ਵਿੱਚ ਆਬਕਾਰੀ ਤੋਂ ਮਾਲੀਆ 154.75 ਕਰੋੜ ਰੁਪਏ ਦੇ ਵਾਧੇ ਨਾਲ 880.92 ਕਰੋੜ ਰੁਪਏ ਰਿਹਾ ਜਦੋਂ ਕਿ ਦਸੰਬਰ 2023 ਇਹ 726.17 ਕਰੋੜ ਰੁਪਏ ਸੀ।

ਵਿੱਤੀ ਸਾਲ 2024-25 ਵਿੱਚ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਹੋਏ ਮਾਲੀਏ ਦਾ ਵਿਸਥਾਰ ਵਿੱਚ ਵੇਰਵਾ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਨੇ ਵੈਟ ਤੋਂ 5643.81 ਕਰੋੜ ਰੁਪਏ, ਸੀ.ਐਸ.ਟੀ. ਤੋਂ 274.31 ਕਰੋੜ ਰੁਪਏ, ਜੀਐਸਟੀ ਤੋਂ 17405.99 ਕਰੋੜ ਰੁਪਏ, ਪੀ.ਐਸ.ਡੀ.ਟੀ ਤੋਂ 139.10 ਕਰੋੜ ਰੁਪਏ ਅਤੇ ਆਬਕਾਰੀ ਤੋਂ 7693.1 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਜਦੋਂਕਿ, ਵਿੱਤੀ ਸਾਲ 2023-24 ਵਿੱਚ ਵੈਟ ਤੋਂ 5385.24 ਕਰੋੜ ਰੁਪਏ, ਸੀਐਸਟੀ ਤੋਂ 220.72 ਕਰੋੜ ਰੁਪਏ, ਜੀਐਸਟੀ ਤੋਂ 15523.74 ਕਰੋੜ ਰੁਪਏ, ਪੀਐਸਡੀਟੀ ਤੋਂ 121.6 ਕਰੋੜ ਰੁਪਏ ਅਤੇ ਆਬਕਾਰੀ ਤੋਂ 6676.01 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇੰਨ੍ਹਾਂ ਕਰਾਂ ਤੋਂ ਵਿੱਤੀ ਸਾਲ 2023-24 ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਦੌਰਾਨ 3229 ਕਰੋੜ ਰੁਪਏ ਵੱਧ ਪ੍ਰਾਪਤ ਹੋਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅੰਕੜੇ ਸੂਬੇ ਦੀਆਂ ਮਜਬੂਤ ਆਰਥਿਕ ਨੀਤੀਆਂ ਦਾ ਪ੍ਰਤੀਕ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿੱਤੀ ਸੂਝ-ਬੂਝ ਅਤੇ ਟਿਕਾਊ ਵਿਕਾਸ ਨੂੰ ਹਾਸਲ ਕਰਨ ਲਈ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਮਾਲੀਆ ਪ੍ਰਾਪਤ ਕਰਨ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਬਕਾਰੀ ਅਤੇ ਕਰ ਵਿਭਾਗ ਦੁਆਰਾ ਕਰ ਪਾਲਣਾ ਨੂੰ ਵਧਾਉਣ ਲਈ ਲਾਗੂ ਕੀਤੇ ਉਪਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

Have something to say? Post your comment

 

ਪੰਜਾਬ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣ ਦੀ ਕੀਤੀ ਬੇਨਤੀ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਵੀ ਜਾਰੀ ਹੁਕਮਨਾਮਿਆਂ ਨੂੰ ਰੋਲਣ ਦਾ ਕੰਮ ਕੀਤਾ-ਐਸਜੀਪੀਸੀ ਮੈਂਬਰ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ  ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਜਾਰੀ ਹੁਕਮਨਾਮੇ ਨੂੰ ਰੋਲਣ ਲਈ ਇਹ ਪੈਂਤੜਾ ਖੇਡਿਆ ਅਕਾਲੀ ਦਲ ਨੇ- ਵਡਾਲਾ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਹੋਈ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ