ਪੰਜਾਬ

ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ

ਕੌਮੀ ਮਾਰਗ ਬਿਊਰੋ | January 02, 2025 08:32 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਨੂੰ ਬਾਰੇ ਦਸਦਿਆਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ।

ਮੰਤਰੀ ਨੇ ਕਿਹਾ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਸ. ਬੈਂਸ ਨੇ ਅੱਗੇ ਕਿਹਾ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਲਈ 8.52 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ , ਜਿਸ ਵਿੱਚੋਂ 5 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਅਧੀਨ ਸ਼ਹੀਦ ਭਗਤ ਸਿੰਘ ਚੇਅਰ ਸਥਾਪਿਤ ਕੀਤੀ ਗਈ ਸੀ , ਇਸ ਪਹਿਲਕਦਮੀ ਲਈ 1 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।

Have something to say? Post your comment

 

ਪੰਜਾਬ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪੋ੍. ਕਰਮਜੀਤ ਸਿੰਘ ਵੱਲੋਂ ‘ਕਲਮਾਂ ਜੋ ਸਿਰਨਾਵਾਂ ਬਣੀਆਂ’ ਕਿਤਾਬ ਰਲੀਜ਼

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸੰਗਤ ਨੂੰ ਮਾਘੀ ਤੇ ਮੁਕਤਸਰ ਸਾਹਿਬ ਵਿਖੇ ਨਵੀ ਪਾਰਟੀ ਦਾ ਹਿੱਸਾ ਬਣਨ ਦੀ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਕੀਤੇ ਹੁਕਮਨਾਮੇ ਨਾ ਮੰਨਣ ਕਾਰਨ ਜਥੇਦਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨਾਲ ਸਖਤ ਨਰਾਜ

ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – ਬਰਸਟ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਪੰਜਾਬ ਕਾਂਗਰਸ ਨੇ ਡਾ: ਮਨਮੋਹਨ ਸਿੰਘ ਨੂੰ ਭਾਰਤ ਰਤਨ ਦੀ ਕੀਤੀ ਮੰਗ

ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ 'ਚ ਸ਼ਾਮਲ

ਬੁੱਢਾ ਦਲ ਛਾਉਣੀਆਂ ਵਿੱਚ ਪਾ: ਦਸਵੀਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਯੋਜਿਤ ਹੋਏ