ਪੰਜਾਬ

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਮਨਾਇਆ ਭਾਸ਼ਾ ਵਿਭਾਗ ਦਾ ਸਥਾਪਨਾ ਦਿਵਸ

ਗੁਰਜੰਟ ਸਿੰਘ ਬਾਜੇਵਾਲੀਆ/ ਕੌਮੀ ਮਾਰਗ ਬਿਊਰੋ | January 02, 2025 08:43 PM


ਮਾਨਸਾ-ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮਾਨਸਾ ਨੇ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿੱਚ ਸਥਿਤ ਜ਼ਿਲ੍ਹਾ ਯੋਗਾ ਸੰਸਥਾ ਵਿਖੇ ਭਾਸ਼ਾ ਵਿਭਾਗ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੰਸਥਾ ਦੇ ਸਿੱਖਿਆਰਥੀਆਂ ਅਤੇ ਅਧਿਆਪਿਕਾਂ ਨੇ ਭਾਗ ਲਿਆ।
ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਦੀ ਦਫ਼ਤਰੀ ਵਰਤੋਂ ਲਈ ਪਟਿਆਲਾ ਰਿਆਸਤ ਵਿੱਚ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੀ ਸਥਾਪਨਾ ਕੀਤੀ ਗਈ। ਇਹ ਸੈਕਸ਼ਨ, ਸਿੱਖਿਆ ਵਿਭਾਗ ਦਾ ਇੱਕ ਅੰਗ ਸੀ। ਇਹ ਸੈਕਸ਼ਨ ਪਹਿਲਾਂ ਮਹਿਕਮਾ ਪੰਜਾਬੀ ਤੇ ਮੁੜ ਭਾਸ਼ਾ ਵਿਭਾਗ ਬਣਿਆ। ਇਸ ਮੌਕੇ ਇਨ੍ਹਾਂ ਨੇ ਭਾਸ਼ਾ ਐਕਟ ਦੀ ਜਾਣਕਾਰੀ ਵੀ ਦਿੱਤੀ।
ਵਿਭਾਗ ਦੇ ਖੋਜ ਅਫ਼ਸਰ ਗੁਰਪ੍ਰੀਤ ਸਿੰਘ ਨੇ ਪੰਜਾਬੀ ਬੋਲੀ ਦੇ ਮਹੱਤਵ ਬਾਰੇ ਗੱਲ ਕਰਦਿਆਂ ਕਿਹਾ ਕਿ ਬੋਲੀ ਸਿਰਫ ਸੰਚਾਰ ਦਾ ਸਾਧਨ ਹੀ ਨਹੀਂ ਹੁੰਦੀ, ਸਗੋਂ ਮਨੁੱਖ ਦੇ ਜੀਣ-ਥੀਣ ਦਾ ਵਸੀਲਾ ਹੁੰਦੀ ਹੈ। ਮਨੁੱਖ ਆਪਣੇ ਆਪ ਨੂੰ ਆਪਣੀ ਮਾਂ-ਬੋਲੀ ਵਿਚ ਹੀ ਸਭ ਤੋਂ ਵਧੀਆ ਤਰੀਕੇ ਨਾਲ ਪ੍ਰਗਟਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਉਹੀ ਕੌਮਾਂ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੀ ਜ਼ੁਬਾਨ ਵਿਚ ਕੰਮ ਕਰਦੀਆਂ ਹਨ।
ਇਸ ਮੌਕੇ ਇਨ੍ਹਾਂ ਸਿੱਖਿਆਰਥੀਆਂ ਨੂੰ ਵੱਧ ਤੋਂ ਵੱਧ ਕਾਰਜ ਪੰਜਾਬੀ ਵਿਚ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿਚ ਯੋਗਾ ਅਧਿਆਪਕ ਹਰਵਿੰਦਰ ਸਿੰਘ ਅਤੇ ਮੰਜੂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਆਪਣੇ ਕੋਰਸ ਯੋਗਾ ਦੀ ਸਾਰੀ ਤਕਨੀਕੀ ਭਾਸ਼ਾ ਵੀ ਪੰਜਾਬੀ ਵਿਚ ਹੀ ਪ੍ਰਯੋਗ ਕਰਦੇ ਹਾਂ। ਸਾਡੇ ਸਿਖਿਆਰਥੀਆਂ ਨੇ ਸਿੱਖਣ ਤੋਂ ਬਾਅਦ ਪਿੰਡਾਂ ਵਿਚ ਸੇਵਾ ਕਰਨੀ ਹੈ। ਯੋਗਾ ਸਿਖਿਆਰਥੀਆਂ ਨੇ ਭਾਸ਼ਾ ਵਿਭਾਗ ਦੀ ਸਥਾਈ ਪੁਸਤਕ ਪ੍ਰਦਰਸ਼ਨੀ ਵਿਚ ਵਿਭਾਗ ਦੀਆਂ ਮਹੱਤਵਪੂਰਨ ਕਿਤਾਬਾਂ ਨੂੰ ਦੇਖਿਆ ਤੇ ਵਾਚਿਆ।

Have something to say? Post your comment

 

ਪੰਜਾਬ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪੋ੍. ਕਰਮਜੀਤ ਸਿੰਘ ਵੱਲੋਂ ‘ਕਲਮਾਂ ਜੋ ਸਿਰਨਾਵਾਂ ਬਣੀਆਂ’ ਕਿਤਾਬ ਰਲੀਜ਼

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸੰਗਤ ਨੂੰ ਮਾਘੀ ਤੇ ਮੁਕਤਸਰ ਸਾਹਿਬ ਵਿਖੇ ਨਵੀ ਪਾਰਟੀ ਦਾ ਹਿੱਸਾ ਬਣਨ ਦੀ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਕੀਤੇ ਹੁਕਮਨਾਮੇ ਨਾ ਮੰਨਣ ਕਾਰਨ ਜਥੇਦਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨਾਲ ਸਖਤ ਨਰਾਜ

ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – ਬਰਸਟ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਪੰਜਾਬ ਕਾਂਗਰਸ ਨੇ ਡਾ: ਮਨਮੋਹਨ ਸਿੰਘ ਨੂੰ ਭਾਰਤ ਰਤਨ ਦੀ ਕੀਤੀ ਮੰਗ

ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ 'ਚ ਸ਼ਾਮਲ

ਬੁੱਢਾ ਦਲ ਛਾਉਣੀਆਂ ਵਿੱਚ ਪਾ: ਦਸਵੀਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਯੋਜਿਤ ਹੋਏ