ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਕੌਮੀ ਮਾਰਗ ਬਿਊਰੋ | January 03, 2025 06:34 PM


ਚੰਡੀਗੜ੍ਹ- ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ 'ਤੇ ਰੌਸ਼ਨੀ ਪਾਈ।

ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ 'ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

 

Have something to say? Post your comment

 

ਪੰਜਾਬ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪੋ੍. ਕਰਮਜੀਤ ਸਿੰਘ ਵੱਲੋਂ ‘ਕਲਮਾਂ ਜੋ ਸਿਰਨਾਵਾਂ ਬਣੀਆਂ’ ਕਿਤਾਬ ਰਲੀਜ਼

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸੰਗਤ ਨੂੰ ਮਾਘੀ ਤੇ ਮੁਕਤਸਰ ਸਾਹਿਬ ਵਿਖੇ ਨਵੀ ਪਾਰਟੀ ਦਾ ਹਿੱਸਾ ਬਣਨ ਦੀ ਕੀਤੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਕੀਤੇ ਹੁਕਮਨਾਮੇ ਨਾ ਮੰਨਣ ਕਾਰਨ ਜਥੇਦਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨਾਲ ਸਖਤ ਨਰਾਜ

ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – ਬਰਸਟ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਪੰਜਾਬ ਕਾਂਗਰਸ ਨੇ ਡਾ: ਮਨਮੋਹਨ ਸਿੰਘ ਨੂੰ ਭਾਰਤ ਰਤਨ ਦੀ ਕੀਤੀ ਮੰਗ

ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ 'ਚ ਸ਼ਾਮਲ

ਬੁੱਢਾ ਦਲ ਛਾਉਣੀਆਂ ਵਿੱਚ ਪਾ: ਦਸਵੀਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਯੋਜਿਤ ਹੋਏ