ਪੰਜਾਬ

ਕੇਂਦਰ ਸਰਕਾਰ ਦੀ ਨਦੀਆਂ/ਦਰਿਆਵਾਂ ਨੂੰ ਆਪਸ ‘ਚ ਜੋੜਨ ਦੀ ਯੋਜਨਾ ‘ਤੇ ਮੁੜ ਵਿਚਾਰ ਦੀ ਲੋੜ; ਸੰਧਵਾਂ ਨੇ ਵਾਤਾਵਰਨ ‘ਤੇ ਪ੍ਰਭਾਵ ਪੈਣ ਦੀ ਦਿੱਤੀ ਚੇਤਾਵਨੀ

ਕੌਮੀ ਮਾਰਗ ਬਿਊਰੋ | January 03, 2025 07:00 PM


ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਪ੍ਰਾਜੈਕਟ ਖੇਤੀਬਾੜੀ ਉਤਪਾਦਕਤਾ 'ਤੇ ਮਾੜਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ।

ਅੱਜ ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਰਿਵਰ ਇੰਟਰਲਿੰਕਿੰਗ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੋਕੇ ਵਾਲੇ ਖੇਤਰਾਂ ਵਿੱਚ ਜਲ ਸਰੋਤਾਂ ਨੂੰ ਮੁੜ ਵੰਡਣ ਦਾ ਉਦੇਸ਼ ਦੱਸਿਆ ਹੈ, ਸਪੀਕਰ ਨੇ ਕਿਹਾ, ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੀ ਦਖਲਅੰਦਾਜ਼ੀ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ।

ਸਪੀਕਰ ਨੇ ਚਿੰਤਾ ਜ਼ਾਹਰ ਕੀਤੀ ਕਿ ਵੱਡੇ ਪੱਧਰ 'ਤੇ ਹਾਈਡ੍ਰੋਲੋਜੀਕਲ ਸੋਧਾਂ ਮਾਨਸੂਨ ਦੇ ਸਥਾਪਿਤ ਪੈਟਰਨਾਂ ਨੂੰ ਵਿਗਾੜ ਸਕਦੀਆਂ ਹਨ, ਸੰਭਾਵੀ ਤੌਰ 'ਤੇ ਖੇਤੀਬਾੜੀ ਸਥਿਰਤਾ ਨੂੰ ਖਤਰੇ ਵਿੱਚ ਪਾ ਸਕਦੀਆਂ ਹਨ ਅਤੇ ਦੇਸ਼ ਭਰ ਵਿੱਚ ਕਈ ਸੈਕਟਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦੀ ਵਕਾਲਤ ਕਰਦਿਆਂ ਸ. ਸੰਧਵਾਂ ਨੇ ਅਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਅਹਿਮ ਲੋੜ 'ਤੇ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਕੇਨ-ਬੇਤਵਾ ਲਿੰਕ ਪ੍ਰੋਜੈਕਟ ਰਾਸ਼ਟਰੀ ਦ੍ਰਿਸ਼ਟੀ ਯੋਜਨਾ ਦੇ ਤਹਿਤ 30 ਯੋਜਨਾਬੱਧ ਪਹਿਲਕਦਮੀਆਂ ਦਾ ਉਦਘਾਟਨੀ ਪ੍ਰੋਜੈਕਟ ਹੈ, ਜੋ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੁਆਰਾ ਜਲ ਸਰੋਤ ਵਿਕਾਸ ਅਤੇ ਨਦੀ ਸੰਪਰਕ ਲਈ ਆਯੋਜਿਤ ਕੀਤਾ ਗਿਆ ਹੈ। ਇਹ ਪ੍ਰੋਜੈਕਟ ਤਹਿਤ ਮੱਧ ਪ੍ਰਦੇਸ਼ ਦੀ ਕੇਨ ਨਦੀ ਤੋਂ ਉੱਤਰ ਪ੍ਰਦੇਸ਼ ਦੀ ਬੇਤਵਾ ਨਦੀ ਵਿੱਚ ਵਾਧੂ ਪਾਣੀ ਦਿੱਤਾ ਜਾਣਾ ਹੈ, ਜਿਸਦਾ ਉਦੇਸ਼ ਸੋਕਾ ਪ੍ਰਭਾਵਿਤ ਬੁੰਦੇਲਖੰਡ ਖੇਤਰ ਵਿੱਚ ਸਿੰਚਾਈ ਸਮਰੱਥਾ ਨੂੰ ਵਧਾਉਣਾ ਹੈ।

 

Have something to say? Post your comment

 

ਪੰਜਾਬ

ਪੰਜਾਬ ਕਾਂਗਰਸ ਨੇ ਡਾ: ਮਨਮੋਹਨ ਸਿੰਘ ਨੂੰ ਭਾਰਤ ਰਤਨ ਦੀ ਕੀਤੀ ਮੰਗ

ਅੰਮ੍ਰਿਤਸਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ 'ਚ ਸ਼ਾਮਲ

ਬੁੱਢਾ ਦਲ ਛਾਉਣੀਆਂ ਵਿੱਚ ਪਾ: ਦਸਵੀਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਯੋਜਿਤ ਹੋਏ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਅੱਗੇ ਆਉਣ ਦੀ ਕੀਤੀ ਬੇਨਤੀ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਵੀ ਜਾਰੀ ਹੁਕਮਨਾਮਿਆਂ ਨੂੰ ਰੋਲਣ ਦਾ ਕੰਮ ਕੀਤਾ-ਐਸਜੀਪੀਸੀ ਮੈਂਬਰ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ  ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ