ਨੈਸ਼ਨਲ

ਵਿਕਰਮਜੀਤ ਸਿੰਘ ਸਾਹਨੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਏ ਜਾਣ ਦੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 03, 2025 08:06 PM

ਨਵੀਂ ਦਿੱਲੀ- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਬਿਨਾ ਦੇਰੀ ਦੇ ਕਰਵਾਈਆਂ ਜਾਣ। ਡਾ: ਸਾਹਨੀ ਨੇ ਦੱਸਿਆ ਕਿ ਚੁਣੀ ਹੋਈ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਖਤਮ ਹੋ ਚੁੱਕਾ ਹੈ ਅਤੇ ਸਿੰਡੀਕੇਟ ਦਾ ਕਾਰਜਕਾਲ ਵੀ 31 ਦਸੰਬਰ 2024 ਨੂੰ ਖਤਮ ਹੋ ਗਿਆ ਹੈ। ਡਾ: ਸਾਹਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਯੂਨੀਵਰਸਿਟੀ ਬਿਨਾਂ ਕਿਸੇ ਬੋਰਡ ਆਫ਼ ਗਵਰਨਰ ਦੇ ਚੱਲ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਪਿਛਲੇ ਦੋ ਮਹੀਨਿਆਂ ਦੇ ਵੱਧ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ | ਡਾ: ਸਾਹਨੀ ਨੇ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦਾ ਢਾਂਚਾ, ਜਿਸ ਵਿੱਚ ਪੰਜਾਬ ਇੱਕ ਮਹੱਤਵਪੂਰਨ ਹਿੱਸੇਦਾਰ ਹੈ, ਨੂੰ ਬਦਲਿਆ ਨਹੀਂ ਜਾਣਾ ਚਾਹੀਦਾ, ਜਿਵੇਂ ਕਿ ਸਿੱਖਿਆ ਮੰਤਰੀ ਨੇ 3 ਅਗਸਤ, 2024 ਨੂੰ ਸੰਸਦ ਵਿੱਚ ਪਹਿਲਾਂ ਹੀ ਭਰੋਸਾ ਦਿੱਤਾ ਸੀ।

Have something to say? Post your comment

 

ਨੈਸ਼ਨਲ

ਦਿੱਲੀ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਅੰਤਿਮ ਵੋਟਰ ਸੂਚੀ ਕੀਤੀ ਜਾਰੀ, ਇੱਕ ਕਰੋੜ ਤੋਂ ਵੱਧ ਵੋਟਰ

ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਟੈਲਕੋ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਸਾਕਚੀ ਸੰਪੰਨ ਹੋਇਆ

ਭਾਈ ਗੁਰਦੇਵ ਸਿੰਘ ਕਾਉਂਕੇ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਸਮੈਦਿਕ ਯੂਕੇ ਵਿਖੇ ਮਨਾਈ ਗਈ

ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੀਤੇ ਸਰਧਾ ਦੇ ਫੁੱਲ ਭੇਟ

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਵਫ਼ਦ ਨੂੰ ਮਿਲਣ ਲਈ ਰਾਸ਼ਟਰਪਤੀ ਦੀ ਅਸਮਰੱਥਾ 'ਤੇ ਅਫ਼ਸੋਸ ਦਾ ਪ੍ਰਗਟਾਵਾ 

ਮੈਂ ਕਾਲਕਾਜੀ ਦੀਆਂ ਸਾਰੀਆਂ ਸੜਕਾਂ ਨੂੰ ਪ੍ਰਿਅੰਕਾ ਗਾਂਧੀ ਦੀ ਗੱਲ੍ਹਾਂ ਵਾਂਗ ਬਣਾਵਾਂਗਾ-ਰਮੇਸ਼ ਬਿਧੂੜੀ ਨੇ ਦਿੱਤਾ ਵਿਵਾਦਤ ਬਿਆਨ

ਐਲਜੀ ਨੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਐਮ ਟੀ ਐਸ ਭਰਤੀ ਲਈ ਦਿੱਤੀਆਂ ਕਈ ਤਰ੍ਹਾਂ ਦੀਆਂ ਛੂਟਾਂ

ਪ੍ਰਧਾਨ ਮੰਤਰੀ ਮੋਦੀ ਨੇ 38 ਮਿੰਟ ਦੇ ਭਾਸ਼ਣ 'ਚ 29 ਮਿੰਟ ਦਿੱਲੀ ਦੇ ਲੋਕਾਂ ਨੂੰ ਗਾਲ੍ਹਾਂ ਕੱਢੀਆਂ: ਅਰਵਿੰਦ ਕੇਜਰੀਵਾਲ

ਮਨਜਿੰਦਰ ਸਿੰਘ ਸਿਰਸਾ ਦਿੱਲੀ ਵਿਧਾਨ ਸਭਾ ਵਿਚ ਸਿੱਖ ਕੌਮ ਦੀ ਆਵਾਜ਼ ਬਣਨਗੇ: ਜਗਦੀਪ ਸਿੰਘ ਕਾਹਲੋਂ