ਪੰਜਾਬ

ਕੇਂਦਰ ਸਰਕਾਰ ਨੂੰ ਕੌਮੀ ਪੱਧਰ `ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣਾ ਚਾਹੀਦੇ – ਬਰਸਟ

ਕੌਮੀ ਮਾਰਗ ਬਿਊਰੋ | January 06, 2025 07:21 PM


ਮੋਹਾਲੀ- ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਕੌਸਾਂਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਮਾਡਰਨਾਈਜੇਸ਼ਨ ਆਫ ਹੋਲਸੇਲ ਫਰੂਟ ਐਂਡ ਵੈਜੀਟੇਬਲ ਮਾਰਕੀਟ ਵਿਸ਼ੇ ਤੇ ਜੋਧਪੁਰ (ਰਾਜਸਥਾਨ) ਵਿਖੇ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਭਾਗ ਲਿਆ ਗਿਆ ਅਤੇ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਨਾਲ ਤਾਲਮੇਲ ਬਿਠਾ ਕੇ ਕੌਮੀ ਪੱਧਰ ਤੇ ਜਿਨਸਾ ਦੀ ਉਪਜ ਅਤੇ ਖਪਤ ਸਬੰਧੀ ਸਰਵੇ ਕਰਵਾਉਣ ਅਤੇ ਕਿਸਾਨੀ ਤੇ ਮੰਡੀ ਸਿਸਟਮ ਨੂੰ ਅਪਗ੍ਰੇਡ ਕਰਨ ਲਈ ਕੇਂਦਰ ਸਰਕਾਰ ਨੂੰ ਸੂਬਿਆਂ ਦੀ ਬਾਹ ਫੜ੍ਹਨ ਦੀ ਗੱਲ ਰੱਖੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰੀ ਮਾਨਵਤਾ ਨੂੰ ਜ਼ੁਲਮਾਂ ਦੇ ਖਿਲਾਫ਼ ਲੜਨ ਦੀ ਸੇਧ ਦਿੱਤੀ ਅਤੇ ਭਾਰਤ ਦੀ ਸੰਸਕ੍ਰਿਤੀ ਨੂੰ ਬਚਾਉਣ ਲਈ ਆਪਣੇ ਪਰਿਵਾਰ ਦਾ ਬਲਿਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ।
ਸ. ਬਰਸਟ ਨੇ ਮੰਡੀਆਂ ਦੇ ਆਧੁਨਿਕੀਕਰਨ ਵਿਸ਼ੇ ਤੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੰਡੀਆਂ ਨੂੰ ਅਪਗ੍ਰੇਡ ਕਰਨ ਦੀ ਬਹੁਤ ਲੋੜ ਹੈ। ਕਿਸਾਨ ਦੀ ਉਪਜ ਉਸ ਦੇ ਖੇਤ ਤੋਂ ਲੈ ਕੇ ਮੰਡੀ ਵਿੱਚ ਆਉਣ ਅਤੇ ਖਪਤਕਾਰ ਦੇ ਘਰ ਤੱਕ ਪਹੁੰਚਾਉਣ ਦਾ ਕੰਮ ਸਾਫ਼ ਤਰੀਕੇ ਨਾਲ ਹੋਣਾ ਬਹੁਤ ਜਰੂਰੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਇੱਕ ਯੋਜਨਾ ਤਹਿਤ ਮੰਡੀਆਂ ਦੇ ਮਾਡਰਨਾਈਜੇਸ਼ਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਵਿਗਿਆਨਿਕ ਯੁੱਗ ਵਿੱਚ ਜਿੱਥੇ ਪੂਰੀ ਦੁਨੀਆ ਮੰਗਲ ਗ੍ਰਹਿ ਤੱਕ ਪਹੁੰਚ ਕਰ ਰਹੀ ਹੈ ਅਤੇ ਭਾਰਤ ਦੀ ਸੰਸਕ੍ਰਿਤੀ ਜਿਹੜੀ ਕਿਸੇ ਸਮੇਂ ਸਾਰੀ ਦੁਨਿਆ ਨੂੰ ਅਗਵਾਈ ਦਿੰਦੀ ਸੀ, ਅੱਜ ਉੱਥੇ ਲੋਕ ਆਪਣੀਆਂ ਛੋਟੀਆਂ-ਛੋਟੀਆਂ ਲੋੜਾਂ ਨੂੰ ਪੂਰੀਆਂ ਕਰਨ ਵਾਸਤੇ ਵੀ ਸਾਫ਼-ਸੁਥਰੇ ਢੰਗ ਨਾਲ ਜੀਵਨ ਪੱਧਰ ਨਹੀਂ ਅਪਣਾ ਰਹੇ। ਅੱਜ ਨਾ ਤਾਂ ਸਹੀ ਢੰਗ ਦੇ ਬੀਜ ਹਨ, ਨਾ ਹੀ ਮਿੱਟੀ ਦੀ ਟੈਸਟਿੰਗ ਹੈ, ਨਾ ਸਹੀ ਢੰਗ ਨਾਲ ਫਲਾਂ ਅਤੇ ਸਬਜ਼ੀਆਂ ਨੂੰ ਸੰਭਾਲਣ ਦਾ ਪ੍ਰੋਟੋਕੋਲ ਹੈ, ਨਾ ਹੀ ਮੰਡੀਕਰਨ ਦਾ ਪ੍ਰੋਟੋਕੋਲ ਹੈ, ਨਾ ਹੀ ਸਾਫ ਸੁਥਰੀਆਂ ਮੰਡੀਆਂ ਹਨ ਅਤੇ ਨਾ ਹੀ ਉਹਨਾਂ ਨੂੰ ਉਪਭੋਗਤਾਵਾਂ ਕੋਲ ਪਹੁੰਚਾਉਣ ਲਈ ਸਹੀ ਢੰਗ ਦੇ ਸਾਧਨ ਹਨ। ਅਜਿਹੇ ਹਾਲਾਤਾਂ ਵਿੱਚ ਇਹ ਸਭ ਕੁਝ ਨਾ ਕਿਸਾਨ ਕਰ ਸਕਦਾ ਹਨ, ਨਾ ਹੀ ਮੰਡੀ ਬੋਰਡ ਕਰ ਸਕਦੇ ਹਨ ਅਤੇ ਨਾ ਹੀ ਰਾਜ ਸਰਕਾਰਾਂ ਕਰ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਸੂਬਿਆ ਦਾ ਅਧਿਕਾਰ ਹੈ। ਕੇਂਦਰ ਸਰਕਾਰ ਨੂੰ ਕਿਸਾਨੀ ਤੇ ਮੰਡੀ ਸਿਸਟਮ ਨੂੰ ਅਪਗ੍ਰੇਡ ਕਰਨ ਵਾਸਤੇ ਇੱਕ ਨੀਤੀ ਅਪਣਾਉਣੀ ਚਾਹੀਦੀ ਹੈ ਅਤੇ ਪੂਰੇ ਭਾਰਤ ਵਿੱਚ ਸਾਰੀਆਂ ਜਿਨਸਾਂ ਦਾ ਸਰਵੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਪਤਾ ਚੱਲ ਸਕੇ ਕਿ ਕਿਹੜੇ ਰਾਜ ਵਿੱਚ ਕਿਹੜੀ ਫਸਲ ਕਿਸ ਮਿੱਟੀ ਵਿੱਚ ਕਿੰਨੀ ਮਾਤਰਾ ਵਿੱਚ ਪੈਦਾ ਹੁੰਦੀ ਹੈ ਅਤੇ ਭਾਰਤ ਦੀ ਕੁੱਲ ਆਬਾਦੀ ਦੇ ਕਿਸ ਹਿੱਸੇ ਵਿੱਚ ਕਿਸ ਫਸਲ, ਸਬਜੀ, ਫਲ ਦੀ ਕਿੰਨੀ ਲੋੜ ਹੈ ਅਤੇ ਉਸ ਨੂੰ ਉੱਥੇ ਤੱਕ ਪਹੁੰਚਾਉਣ ਵਾਸਤੇ ਕਿਸ ਤਰ੍ਹਾਂ ਦੇ ਸਾਧਨਾਂ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦਾ ਅਧਿਕਾਰ ਰਾਜ ਸਰਕਾਰਾਂ ਕੋਲ ਹੈ ਤਾਂ ਕੇਂਦਰ ਸਰਕਾਰ ਰਾਜ ਸਰਕਾਰਾਂ ਨਾਲ ਤਾਲਮੇਲ ਬਿਠਾ ਕੇ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਸਾਰੇ ਭਾਰਤ ਵਿੱਚ ਇੱਕ ਸਰਵੇ ਕਰਾਏ, ਜਿਸ ਨਾਲ ਪੂਰੇ ਭਾਰਤ ਵਿੱਚ ਇੱਕ ਡਾਟਾ ਤਿਆਰ ਹੋ ਜਾਵੇਗਾ ਅਤੇ ਇਹ ਪਤਾ ਚੱਲ ਸਕੇਗਾ ਕਿ ਦੇਸ਼ ਦੀ ਆਬਾਦੀ ਨੂੰ ਕਿੰਨੀ ਮਾਤਰਾ ਵਿੱਚ ਫ਼ਲ, ਸਬਜੀ, ਅਨਾਜ, ਦੁੱਧ ਆਦਿ ਚਾਹੀਦਾ ਹੈ। ਇਸਦੇ ਨਾਲ ਇੱਕ ਸਿਸਟਮ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਸਹੀ ਢੰਗ ਨਾਲ ਬੀਜ਼ ਸਪਲਾਈ ਕੀਤੇ ਜਾਣ, ਕਿਉਂਕਿ ਪੰਜਾਬ ਦੀ ਧਰਤੀ ਸੋਨਾ ਉਗਲਦੀ ਹੈ ਅਤੇ ਕੇਂਦਰ ਨੂੰ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਚੰਗੇ ਫੈਸਲੇ ਲੈਣੇ ਚਾਹੀਦੇ ਹਨ। ਇਸ ਮੌਕੇ ਸ਼੍ਰੀ ਅਤੁਲ ਬੰਨਸਾਲੀ ਐਮ.ਐਲ.ਏ. ਜੋਧਪੁਰ, ਸ਼੍ਰੀ ਰਜੇਸ਼ ਚੌਹਾਨ ਐਡਮਿਨਿਸਟਰੇਟਰ ਰਾਜਸਥਾਨ ਮੰਡੀ ਬੋਰਡ, ਸ੍ਰੀ ਆਦਿਤਯ ਦੇਵੀਲਾਲ ਚੌਟਾਲਾ, ਵਿਧਾਇਕ ਡੱਬਵਾਲੀ, ਡਾ. ਜੇ. ਐਸ. ਯਾਦਵ ਮੈਨੇਜਿੰਗ ਡਾਇਰੈਕਟਰ ਕੌਸਾਂਬ ਸਮੇਤ ਹੋਰ ਵੀ ਮੌਜੂਦ ਰਹੇ।

Have something to say? Post your comment

 

ਪੰਜਾਬ

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਵਜੋਂ ਚੈਕ ਕੀਤਾ ਭੇਂਟ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਕਿਸਾਨ ਆਗੂ ਡੱਲੇਵਾਲ ਦੀ ਤਬੀਅਤ ਵਿਗੜੀ, ਨਬਜ਼ ਦੀ ਦਰ ਅਤੇ ਬਲੱਡ ਪ੍ਰੈਸ਼ਰ ਘਟਿਆ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪੋ੍. ਕਰਮਜੀਤ ਸਿੰਘ ਵੱਲੋਂ ‘ਕਲਮਾਂ ਜੋ ਸਿਰਨਾਵਾਂ ਬਣੀਆਂ’ ਕਿਤਾਬ ਰਲੀਜ਼

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸੰਗਤ ਨੂੰ ਮਾਘੀ ਤੇ ਮੁਕਤਸਰ ਸਾਹਿਬ ਵਿਖੇ ਨਵੀ ਪਾਰਟੀ ਦਾ ਹਿੱਸਾ ਬਣਨ ਦੀ ਕੀਤੀ ਅਪੀਲ