ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਕੀਤੇ ਹੁਕਮਨਾਮੇ ਨਾ ਮੰਨਣ ਕਾਰਨ ਜਥੇਦਾਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨਾਲ ਸਖਤ ਨਰਾਜ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | January 06, 2025 07:23 PM

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਤੋ 2 ਦਸੰਬਰ 2024 ਨੂੰ ਜਾਰੀ ਕੀਤੇ ਹੁਕਮਨਾਮੇ ਨਾ ਮੰਨਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨਾਲ ਸਖਤ ਨਰਾਜਗੀ ਦਾ ਇਜਹਾਰ ਕੀਤਾ ਹੈ। ਅੱਜ ਪੱਤਰਕਾਰਾਂ ਨਾਲ ਗਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਪੰਜ ਸਿੰਘ ਸਾਹਿਬਾਨ ਨੇ ਜੋ ਫੈਸਲਾ ਸੁਣਾਇਆ ਹੈ ਉਸ ਨੂੰ ਮੰਨਣ ਵਿਚ ਅਕਾਲੀ ਦਲ ਨੇ ਦਿਲਚਸਪੀ ਨਹੀ ਦਿਖਾਈ।ਅਕਾਲੀ ਦਲ ਨੂੰ ਇਹ ਫੈਸਲੇ ਨੂੰ ਮੰਨਣ ਵਿਚ ਕੋਈ ਆਨਾਕਾਨੀ ਨਹੀ ਕਰਨੀ ਚਾਹੀਦੀ।ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਾਰੀ ਹਰ ਫੈਸਲੇ ਨੁੰ ਇੰਨਬਿਨ ਲਾਗੂ ਕੀਤਾ ਜਾਣਾ ਚਾਹੀਦਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬਠ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਤੇ ਪੁੱਛੇ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਦੀ ਪੜਤਾਲ ਲਈ ਜੋ ਜਾਂਚ ਕਮੇਟੀ ਬਣਾਈ ਗਈ ਸੀ ਉਨਾ ਉਸ ਦਿਨ ਵੀ ਇਤਰਾਜ ਕਰਦਿਆਂ ਕਿਹਾ ਸੀ ਕਿ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਬਾਰੇ ਕਿਸੇ ਤਰ੍ਹਾਂ ਦੀ ਪੜਤਾਲ ਕਰਨ ਦਾ ਅਧਿਕਾਰ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੈ।ਜੇਕਰ ਸ਼ੋ੍ਰਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਕਿਸੇ ਤਰਾਂ ਦੀ ਵੀ ਪੜਤਾਲ ਕਰਵਾਉਣੀ ਹੈ ਤਾਂ ਉਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭੇਜ਼ ਦੇਣਾ ਚਾਹੀਦਾ ਹੈ।ਉਨਾਂ ਅਗੇ ਕਿਹਾ ਕਿ ਜਦ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸਾਹਿਬ ਤੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿਚ ਪੰਜ ਪਿਆਰੇ ਸਿੰਘਾਂ ਸਾਹਮਣੇ ਸਾਰੀ ਗਲ ਦਸ ਦਿੱਤੀ ਸੀ ਤਾਂ ਫਿਰ ਕਿਸੇ ਤਰਾਂ ਦੀ ਪੜਤਾਲ ਕਰਨ ਦੀ ਜਰੂਰਤ ਹੀ ਨਹੀ ਰਹਿ ਜਾਂਦੀ।ਭਾਈ ਨਰੈਣ ਸਿੰਘ ਚੌੜਾ ਦੀ ਦਸਤਾਰ ਉਤਾਰੇ ਜਾਣ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਜਸਪ੍ਰੀਤ ਸਿੰਘ ਨਾਮਕ ਇਕ ਵਿਅਕਤੀ ਨੇ ਇਹ ਬਜਰ ਗਲਤੀ ਕੀਤੀ ਹੈ।ਉਸ ਦਾ ਮੁਆਫੀਨਾਮਾ ਬੇਸ਼ਕ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੰੁਚ ਚੁੱਕਾ ਹੈ ਉਸ ਨੇ ਜਾਣ ਬੁ-ਝ ਕੇ ਭਾਈ ਚੌੜਾ ਦੀ ਦਸਤਾਰ ਉਤਾਰੀ ਹੈ ਇਸ ਲਈ ਉਸ ਦੇ ਮਾਮਲੇ ਤੇ ਜਲਦ ਹੀ ਪੰਜ ਸਿੰਘ ਸਾਹਿਬਾਨ ਫੈਸਲਾ ਲੈਣਗੇ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋ ਰਖੀ ਭੁੱਖ ਹੜਤਾਲ ਬਾਰੇ ਗਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਦੁਖ ਦੀ ਗਲ ਹੈ ਕਿ ਭਾਰਤ ਸਰਕਾਰ ਆਪਣੀ ਪਰਜਾ ਦੇ ਹੱਕਾਂ ਦੀ ਰਾਖੀ ਨਹੀ ਕਰ ਸਕੀ। ਪਹਿਲਾ ਵੀ ਕਿਸਾਨ ਸਿੰਘੂ ਬਾਰਡਰ ਤੇ ਬੈਠੇ ਰਹੇ ਫਿਰ ਸ਼ੰਭੂ ਤੇ ਖਨੋਰੀ ਬਾਰਡਰ ਤੇ ਮੌਸਮ ਦੀ ਪਰਵਾਹ ਕੀਤੇ ਬਗੈਰ ਆਪਣੇ ਹੱਕਾ ਲਈ ਕਿਸਾਨ ਲੜ ਰਹੇ ਹਨ। ਜ਼ਗਜੀਤ ਸਿੰਘ ਡੱਲੇਵਾਲ 40 ਦਿਨ ਤੋ ਭੁੱਖ ਹੜਤਾਲ ਰਖ ਕੇ ਬੈਠੇ ਹਨ। ਭਾਵੇ ਕਿ ਸਿੱਖ ਧਰਮ ਵਿਚ ਭੁੱਖ ਹੜਤਾਲ ਤੇ ਮਰਨ ਵਰਤ ਰਖਣ ਦਾ ਸੰਕਲਪ ਨਹੀ ਹੈੈ, ਫਿਰ ਵੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅਜਿਹਾ ਕਰਨਾ ਪੈ ਰਿਹਾ ਹੈ ਕੇਂਦਰ ਸਰਕਾਰ ਕਿਸਾਨਾ ਦੀਆ ਮੰਗਾਂ ਮਨਜੂਰ ਕਰੇ ਤਾਂ ਕਿ ਉਹ ਵੀ ਘਰਾਂ ਨੂੰ ਪਰਤ ਸਕਣ।

Have something to say? Post your comment

 

ਪੰਜਾਬ

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਵਜੋਂ ਚੈਕ ਕੀਤਾ ਭੇਂਟ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਕਿਸਾਨ ਆਗੂ ਡੱਲੇਵਾਲ ਦੀ ਤਬੀਅਤ ਵਿਗੜੀ, ਨਬਜ਼ ਦੀ ਦਰ ਅਤੇ ਬਲੱਡ ਪ੍ਰੈਸ਼ਰ ਘਟਿਆ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪੋ੍. ਕਰਮਜੀਤ ਸਿੰਘ ਵੱਲੋਂ ‘ਕਲਮਾਂ ਜੋ ਸਿਰਨਾਵਾਂ ਬਣੀਆਂ’ ਕਿਤਾਬ ਰਲੀਜ਼

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸੰਗਤ ਨੂੰ ਮਾਘੀ ਤੇ ਮੁਕਤਸਰ ਸਾਹਿਬ ਵਿਖੇ ਨਵੀ ਪਾਰਟੀ ਦਾ ਹਿੱਸਾ ਬਣਨ ਦੀ ਕੀਤੀ ਅਪੀਲ