ਪੰਜਾਬ

ਬੁੱਢਾ ਦਲ ਵੱਲੋਂ ਦਸਮ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਗੁ: ਲੋਹਗੜ੍ਹ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | January 06, 2025 08:46 PM

ਸ੍ਰੀ ਫਤਿਹਗੜ੍ਹ ਸਾਹਿਬ- ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਬੁੱਢਾ ਦਲ ਲੋਹਗੜ੍ਹ ਸਾਹਿਬ ਅਤੇ ਦਸਮ ਪਾਤਸ਼ਾਹ ਦੇ ਚਰਨ ਛੋਹ ਅਸਥਾਨਾਂ ਜੋ ਬੁੱਢਾ ਦਲ ਦੇ ਪ੍ਰਬੰਧ ਹੇਠ ਹਨ, ਵਿਖੇ ਗੁਰਮਤਿ ਸਮਾਗਮ ਹੋਏ ਹਨ। ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ, ਸੰਤ ਮਹਾਂਪੁਰਸ਼ ਨੇ ਭਾਰੀ ਗਿਣਤੀ ਵਿਚ ਸਮੂਲੀਅਤ ਕੀਤੀ ਹੈ ਏਵੇਂ ਹੀ ਗੁ: ਲੋਹਗੜ੍ਹ ਸਾਹਿਬ ਪਾ:10ਵੀਂ ਜ਼ੀਰਕਪੁਰ ਵਿਖੇ ਹੋਏ ਗੁਰਮਤਿ ਸਮਾਗਮ ਵਿੱਚ ਰਾਗੀ ਜਥਾ ਭਾਈ ਪਰਮਿੰਦਰ ਸਿੰਘ ਅਸਟ੍ਰੇਲੀਆ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਸੁਖਜੀਤ ਸਿੰਘ ਕੱਨ੍ਹਈਆ ਕਥਾਵਾਚਕ ਅਤੇ ਖਾਲਸਾ ਪੰਥ ਦੇ ਸਿਰਮੌਰ ਰਾਗੀ ਢਾਡੀ ਜੱਥੇ, ਗੁਰ ਇਤਿਹਾਸ ਸੁਣਾ ਕੇ ਆਪਣੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਗਏ।
ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਲੋਕਾਈ ਨੂੰ ਵਧਾਈ ਦੇਦਿਆਂ ਕਿਹਾ ਕਿ ਕੇਵਲ ਦਸਮ ਪਾਤਸ਼ਾਹ ਨੇ ਸਿੱਖ ਧਰਮ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਕੇ ਸਰਬੰਸ ਦਾਨੀ ਅਖਵਾਏ। ਛੋਟੀ ਉਮਰ ਵਿਚ ਪਿਤਾ ਦੀ ਕੁਰਬਾਨੀ, ਵੱਡੇ ਸਾਹਿਬਜ਼ਾਦੇ ਅਤੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਜੀ ਦੀ ਸ਼ਹਾਦਤ ਸਾਡੇ ਸਾਰਿਆਂ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਗੁਰੂ ਜੀ ਵਿਚ ਏਨੀ ਸ਼ਕਤੀ ਸੀ ਕਿ ਆਪ ਜਿਸ `ਤੇ ਵੀ ਕਿਰਪਾ ਕਰਦੇ ਸਨ, ਉਹ ਦੁਸ਼ਮਣ ਦਲ ਨਾਲ ਟੱਕਰ ਲੈਣ ਲਈ ਉਤਾਵਲਾ ਹੋ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਜਦੋਂ ਅਸੀਂ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਆਵਾਜ਼ ਬੁਲੰਦ ਕਰਦੇ ਹਾਂ ਤਾਂ ਅਦਰਸ਼ ਸਰੂਪ ਗੁਰੂ ਜੀ ਦੇ ਪਿਆਰੇ ਸ਼ਹੀਦ ਸਿੰਘ ਸਾਹਮਣੇ ਆ ਕੇ ਸਾਡੀ ਅਗਵਾਈ ਕਰਦੇ ਹਨ। ਇਹ ਸਭ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਸ਼ੀਰਵਾਰ ਦਾ ਹੀ ਕਮਾਲ ਕਿਹਾ ਜਾ ਸਕਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦੇਣ ਵੱਡੀ ਹੈ ਅਤੇ ਸਾਨੂੰ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ `ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਜ ਕਕਾਰੀ ਰਹਿਤ ਦੇ ਧਾਰਨੀ ਬਣ ਕੇ ਸਿੱਖ ਨੂੰ ਵੱਖਰੀ ਪਛਾਣ ਦਿੱਤੀ ਹੈ। ਜਿਸ ਕਰਕੇ ਸਾਡਾ ਵਿਰਸਾ ਬਹੁਤ ਮਹਾਨ ਹੈ ਪਰ ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਸਾਡੀ ਨੌਜਵਾਨੀ ਨਸ਼ਿਆਂ ਤੇ ਪਤਿਤਪੁਣੇ ਦਾ ਸ਼ਿਕਾਰ ਹੋ ਰਹੀ ਹੈ। ਇਸ ਮਾਰੂ ਬਿਮਾਰੀ ਤੋਂ ਬਚਾਉਣ, ਗੁਰਸਿੱਖੀ ਮਾਰਗ `ਤੇ ਨੌਜਵਾਨ ਪੀੜ੍ਹੀ ਨੂੰ ਤੋਰਨ ਵਾਸਤੇ ਆਪ ਜੀ ਦਾ ਪ੍ਰਕਾਸ਼ ਪੁਰਬ ਸਾਡੇ ਲਈ ਮਾਰਗ-ਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਇਸ ਮੌਕੇ `ਤੇ ਸਾਡਾ ਫਰਜ਼ ਹੈ ਕਿ ਅਸੀਂ ਗੁਰੂ ਹੁਕਮਾਂ `ਤੇ ਪਹਿਰਾ ਦੇਈਏ। ਇਸ ਨਾਲ ਹੀ ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਸੁਨੇਹਾ ਦੁਨੀਆਂ ਵਿਚ ਜਾ ਸਕੇਗਾ।
ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੁਖ ਸਿੰਘ, ਬਾਬਾ ਕਰਮ ਸਿੰਘ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਚਰਨ ਸਿੰਘ, ਬਾਬਾ ਭਗਤ ਸਿੰਘ, ਬਾਬਾ ਗਗਨ ਸਿੰਘ, ਬਾਬਾ ਗੁਰਦਿੱਤ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ ਦੇ ਮੁੱਖ ਸਕੱਤਰ ਬਾਰੇ ਫੈਸਲਾ ਵਾਪਸ ਲਵੋ-ਅਕਾਲੀ ਦਲ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਮਤਲਬ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨਾ- ਆਪ

ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਵਜੋਂ ਚੈਕ ਕੀਤਾ ਭੇਂਟ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਕਿਸਾਨ ਆਗੂ ਡੱਲੇਵਾਲ ਦੀ ਤਬੀਅਤ ਵਿਗੜੀ, ਨਬਜ਼ ਦੀ ਦਰ ਅਤੇ ਬਲੱਡ ਪ੍ਰੈਸ਼ਰ ਘਟਿਆ