ਨੈਸ਼ਨਲ

ਦਿੱਲੀ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਅੰਤਿਮ ਵੋਟਰ ਸੂਚੀ ਕੀਤੀ ਜਾਰੀ, ਇੱਕ ਕਰੋੜ ਤੋਂ ਵੱਧ ਵੋਟਰ

ਕੌਮੀ ਮਾਰਗ ਬਿਊਰੋ/ ਏਜੰਸੀ | January 06, 2025 10:05 PM

ਨਵੀਂ ਦਿੱਲੀ-ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਚੱਲ ਰਹੀ ਸ਼ਬਦੀ ਜੰਗ ਦਰਮਿਆਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਰਜਿਸਟਰਡ ਹਨ।

ਇਨ੍ਹਾਂ ਵਿੱਚੋਂ 84 ਲੱਖ 49 ਹਜ਼ਾਰ 645 ਪੁਰਸ਼ ਵੋਟਰ ਹਨ, ਜਦੋਂ ਕਿ 71 ਲੱਖ 73 ਹਜ਼ਾਰ 952 ਮਹਿਲਾ ਵੋਟਰ ਹਨ। ਦਿੱਲੀ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਦੀ ਉਮੀਦ ਹੈ, ਹਾਲਾਂਕਿ ਚੋਣ ਕਮਿਸ਼ਨ ਨੇ ਅਜੇ ਤੱਕ ਅਧਿਕਾਰਤ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ।

4 ਜਨਵਰੀ ਨੂੰ, ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਨੇ ਜਾਮਨਗਰ ਹਾਊਸ ਵਿਖੇ ਨਵੀਂ ਦਿੱਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਮੁਲਾਕਾਤ ਕੀਤੀ ਅਤੇ ਕਥਿਤ ਵੋਟਰਾਂ ਦੇ ਨਾਮ ਹਟਾਏ ਜਾਣ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੇ ਦੋਸ਼ਾਂ ਨੂੰ ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਬੇਬੁਨਿਆਦ ਕਰਾਰ ਦਿੱਤਾ ।

 ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੇ ਐਕਸ ਅਕਾਊਂਟ ਤੋਂ ਪੋਸਟ ਸ਼ੇਅਰ ਕਰਕੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਪੋਸਟ ਵਿੱਚ ਕਿਹਾ ਗਿਆ ਹੈ, “ਰਾਜ ਸਭਾ ਮੈਂਬਰ ਸੰਜੇ ਸਿੰਘ ਦਾ ਇਹ ਦੋਸ਼ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਨਵੀਂ ਦਿੱਲੀ ਨੇ ਇਤਰਾਜ਼ ਕਰਨ ਵਾਲਿਆਂ ਦਾ ਵੇਰਵਾ ਨਹੀਂ ਦਿੱਤਾ ਕੋਈ ਤੱਥ  ਸਹੀ ਨਹੀਂ ।"

 2020 ਦੀਆਂ ਚੋਣਾਂ 'ਚ 'ਆਪ' ਨੇ 70 'ਚੋਂ 62 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ, ਜਦਕਿ ਭਾਜਪਾ ਅੱਠ ਸੀਟਾਂ 'ਤੇ ਕਾਮਯਾਬ ਰਹੀ ਸੀ।

Have something to say? Post your comment

 

ਨੈਸ਼ਨਲ

ਸਾਡੇ ਕੋਲ ਈਵੀਐਮ ਨਾਲ ਛੇੜਛਾੜ ਬਾਰੇ ਕੋਈ ਸਬੂਤ ਨਹੀਂ ਹੈ, ਪਰ ਇਹ ਪਾਰਦਰਸ਼ੀ ਨਹੀਂ: ਪ੍ਰਿਥਵੀਰਾਜ ਚਵਾਨ

ਦਿੱਲੀ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਨੇ ਵੀ ਆਮ ਆਦਮੀ ਪਾਰਟੀ ਦਾ ਕੀਤਾ ਸਮਰਥਨ

ਆਪ ਦਾ ਇਲਜ਼ਾਮ ਭਾਜਪਾ ਦਾ ਝੂਠ ਉਜਾਗਰ ਪੋਲ ਖੁੱਲਣ ਦਾ ਡਰ

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸ੍ਰ ਮਲਕੀਤ ਸਿੰਘ ਬੱਲ ਤਖਤ ਪਟਨਾ ਸਾਹਿਬ ਵਿਖ਼ੇ ਹੋਏ ਸਨਮਾਨਿਤ

ਬੰਦੀ ਸਿੰਘਾ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨ ਉੱਪਰ ਲਾਠੀ ਚਾਰਜ ਕਰਨਾ ਜੁਲਮ-ਅਖੰਡ ਕੀਰਤਨੀ ਜੱਥਾ

ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਮੋਰਚੇ ਦੇ ਇਕੱਠ ਉਤੇ  ਸਰਕਾਰ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ: ਸਰਨਾ

ਮੌਂਟੀ ਕੌਛੜ ਨੇ ਨਗਰ ਕੀਰਤਨ ਦੌਰਾਨ ਬੱਚਿਆਂ ਲਈ ਗੁਰਮਤਿ ਦੇ ਲੰਗਰ ਲਗਾ ਕੇ ਸਿੱਖ ਇਤਿਹਾਸ ਨਾਲ ਜੋੜਨ ਦਾ ਕੀਤਾ ਉਪਰਾਲਾ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸੰਗਤਾਂ ਦੀ ਰਿਕਾਰਡਤੋੜ ਹਾਜ਼ਰੀ ਲਈ ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਧੰਨਵਾਦ

ਸਦਰ ਬਜ਼ਾਰ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਪਾਰੀਆਂ ਨੇ ਕੀਤੀ ਮਹਾਂਮਾਰੀ ਤੋਂ ਮੁਕਤੀ ਲਈ ਅਰਦਾਸ

ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸੀ ਆਗੂ ਸੱਜਣ ਕੁਮਾਰ, ਬਲਰਾਮ ਖੋਖਰ ਦੀ ਸੁਪਰੀਮ ਕੋਰਟ ਵੱਲੋਂ ਰਿਹਾਈ ਦੀ ਅਪੀਲ ਖਾਰਿਜ