ਨਵੀਂ ਦਿੱਲੀ-ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਚੱਲ ਰਹੀ ਸ਼ਬਦੀ ਜੰਗ ਦਰਮਿਆਨ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਰਜਿਸਟਰਡ ਹਨ।
ਇਨ੍ਹਾਂ ਵਿੱਚੋਂ 84 ਲੱਖ 49 ਹਜ਼ਾਰ 645 ਪੁਰਸ਼ ਵੋਟਰ ਹਨ, ਜਦੋਂ ਕਿ 71 ਲੱਖ 73 ਹਜ਼ਾਰ 952 ਮਹਿਲਾ ਵੋਟਰ ਹਨ। ਦਿੱਲੀ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਦੀ ਉਮੀਦ ਹੈ, ਹਾਲਾਂਕਿ ਚੋਣ ਕਮਿਸ਼ਨ ਨੇ ਅਜੇ ਤੱਕ ਅਧਿਕਾਰਤ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ।
4 ਜਨਵਰੀ ਨੂੰ, ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਨੇ ਜਾਮਨਗਰ ਹਾਊਸ ਵਿਖੇ ਨਵੀਂ ਦਿੱਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਮੁਲਾਕਾਤ ਕੀਤੀ ਅਤੇ ਕਥਿਤ ਵੋਟਰਾਂ ਦੇ ਨਾਮ ਹਟਾਏ ਜਾਣ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੇ ਦੋਸ਼ਾਂ ਨੂੰ ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਬੇਬੁਨਿਆਦ ਕਰਾਰ ਦਿੱਤਾ ।
ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੇ ਐਕਸ ਅਕਾਊਂਟ ਤੋਂ ਪੋਸਟ ਸ਼ੇਅਰ ਕਰਕੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਪੋਸਟ ਵਿੱਚ ਕਿਹਾ ਗਿਆ ਹੈ, “ਰਾਜ ਸਭਾ ਮੈਂਬਰ ਸੰਜੇ ਸਿੰਘ ਦਾ ਇਹ ਦੋਸ਼ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਨਵੀਂ ਦਿੱਲੀ ਨੇ ਇਤਰਾਜ਼ ਕਰਨ ਵਾਲਿਆਂ ਦਾ ਵੇਰਵਾ ਨਹੀਂ ਦਿੱਤਾ ਕੋਈ ਤੱਥ ਸਹੀ ਨਹੀਂ ।"
2020 ਦੀਆਂ ਚੋਣਾਂ 'ਚ 'ਆਪ' ਨੇ 70 'ਚੋਂ 62 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ, ਜਦਕਿ ਭਾਜਪਾ ਅੱਠ ਸੀਟਾਂ 'ਤੇ ਕਾਮਯਾਬ ਰਹੀ ਸੀ।