ਹਰਿਆਣਾ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ - ਨਾਇਬ ਸਿੰਘ ਸੈਣੀ

ਕੌਮੀ ਮਾਰਗ ਬਿਊਰੋ | January 06, 2025 10:25 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ ਸੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ 'ਤੇ ਪਹੁੰਚ ਕੇ ਸ਼ਰਧਾਸੁਮਨ ਅਰਪਿਤ ਕਰ ਰਹੇ ਸਨ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ 'ਤੇ ਸੀਸ ਨਿਵਾਇਆ ਅਤੇ ਅਖੰਡ ਪਾਠ ਵਿਚ ਵੀ ਸ਼ਾਮਿਲ ਹੋਏ। ਇਸ ਦੇ ਬਾਅਦ ਉਨ੍ਹਾਂ ਨੇ ਨਿਸ਼ਾਨ ਸਾਹਿਬ 'ਤੇ ਵੀ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖੀ ਅਤੇ ਸਮਾਜ ਤੇ ਰਾਸ਼ਟਰ ਲਈ ਆਪਣਾ ਪਰਿਵਾਰ ਵਾਰਿਆ ਸੀ। ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਸੂਬੇ ਤੇ ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਈ ਹੈ। ਇਸ ਵਾਰ ਵੀ ਤੇਜ ਗਤੀ ਨਾਲ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਾਰੇ ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਹਰ ਮਹੀਨੇ ਪਿੰਡ ਵਿਚ ਜਾ ਕੇ ਲੋਕਾਂ ਦੀ ਸਮਸਿਆਵਾਂ ਸੁਨਣਗੇ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਯਕੀਨੀ ਕਰਣਗੇ।

ਲੋਹਾਰੂ ਮਾਮਲੇ 'ਤੇ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੀਬੀਆਈ ਜਾਂਚ ਕਰਵਾਉਣ ਤੋਂ ਪਹਿਲਾਂ ਹਰਿਆਣਾ ਦੀ ਏਜੰਸੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਸੂਬੇ ਦਾ ਨਾਗਰਿਕ ਬਿਨ੍ਹਾ ਭੈਅ ਦੇ ਸੁਖਮਈ ਜੀਵਨ ਬਤੀਤ ਕਰੇ, ਇਹ ਸਰਕਾਰ ਦਾ ਯਤਨ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਪਰਾਧ ਨੂੰ ਸਹਿਨ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਕਾਲਜਾਂ ਵਿਚ ਕੁੜੀਆਂ ਨੂੰ ਮੁਫਤ ਸਿਖਿਆ ਮਹੁਇਆ ਕਰਵਾਈ ਜਾ ਰਹੀ ਹੈ।

ਇਸ ਮੌਕੇ 'ਤੇ ਨਾਡਾ ਸਾਹਿਬ ਗੁਰੂਦੁਆਰਾ ਜੱਥੇਦਾਰ ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੂੰ ਸਰੋਪਾ ਭੇਂਟ ਕਰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਚੋਣ ਕਰਵਾਉਣ ਦਾ ਫੈਸਲਾ ਕੀਤਾ ਹੈ, ਇਸ ਦੇ ਲਈ ਮੁੱਖ ਮੰਤਰੀ ਵਧਾਈਯੋਗ ਹਨ। ਸੂਬੇ ਦੇ 40 ਵਾਰਡਾਂ ਵਿਚ ਪਹਿਲੀ ਵਾਰ 19 ਜਨਵਰੀ ਨੂੰ ਚੋਣ ਹੋਵੇਗਾ।

ਇਸ ਮੌਕੇ 'ਤੇ ਸਾਬਕਾ ਮੁੱਖ ਮੰਤਰੀ ਕੰਵਰਪਾਲ ਗੁੱਜਰ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

Have something to say? Post your comment

 

ਹਰਿਆਣਾ

ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ

ਲੋਹਗੜ੍ਹ ਵਿਚ ਜਲਦ ਬਣੇਗਾ ਵਿਸ਼ਵ ਪੱਧਰੀ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ

ਕੁਰੂਕਸ਼ੇਤਰ ਯੁਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਰਿਸਰਚ ਚੇਅਰ ਦੀ ਹੋਵੇਗੀ ਸਥਾਪਨਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ 'ਚ ਸਾਰੀਆਂ ਜੱਥੇਬੰਦੀਆਂ ਨੂੰ ਏਕਤਾ ਦਾ ਸੱਦਾ

ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੀ ਮਾਤਾਵਾਂ ਦਾ ਆਸ਼ੀਰਵਾਦ ਮਿਲਣਾ ਮੇਰੇ ਲਈ ਸਨਮਾਨ ਦੀ ਲੰਮ੍ਹਾ - ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਨਵੇਂ ਸਾਲ 2025 ਦੇ ਕੈਲੇਂਡਰ ਦੀ ਘੁੰਡ ਚੁਕਾਈ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਸੁਰਗਵਾਸੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਤੀ ਸ਼ਰਧਾਂਜਲੀ

ਸੁਸ਼ਾਸਨ ਨਾਲ ਜਨਮਾਨਸ ਦਾ ਜੀਵਨ ਹੋਇਆ ਸਰਲ ਤੇ ਯੋਜਨਾਵਾਂ ਤੱਕ ਪਹੁੰਚ ਹੋਈ ਸਰਲ - ਨਾਂਇਬ ਸਿੰਘ ਸੈਣੀ

ਭਾਜਪਾ ਦੇ ਇਸ਼ਾਰੇ 'ਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੋਈ ਗੜਬੜੀ: ਕਰਨ ਸਿੰਘ ਦਲਾਲ

ਹਰਿਆਣਾ ਕਮੇਟੀ ਵਲੋਂ ਅਨਾਜ ਮੰਡੀ ਕਾਲਾਂਵਾਲੀ ਵਿੱਚ ਸ਼ਫਰ-ਏ-ਸ਼ਹਾਦਤ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ