ਹਰਿਆਣਾ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ - ਨਾਇਬ ਸਿੰਘ ਸੈਣੀ

ਕੌਮੀ ਮਾਰਗ ਬਿਊਰੋ | January 06, 2025 10:25 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੇ ਸਮਾਜ ਤੇ ਧਰਮ ਲਈ ਆਪਣਾ ਸੱਭ ਕੁੱਝ ਵਾਰ ਦਿੱਤਾ ਸੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਨਾਡਾ ਸਾਹਿਬ ਗੁਰੂਦੁਆਰਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਉਤਸਵ 'ਤੇ ਪਹੁੰਚ ਕੇ ਸ਼ਰਧਾਸੁਮਨ ਅਰਪਿਤ ਕਰ ਰਹੇ ਸਨ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ 'ਤੇ ਸੀਸ ਨਿਵਾਇਆ ਅਤੇ ਅਖੰਡ ਪਾਠ ਵਿਚ ਵੀ ਸ਼ਾਮਿਲ ਹੋਏ। ਇਸ ਦੇ ਬਾਅਦ ਉਨ੍ਹਾਂ ਨੇ ਨਿਸ਼ਾਨ ਸਾਹਿਬ 'ਤੇ ਵੀ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਸੁਆਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖੀ ਅਤੇ ਸਮਾਜ ਤੇ ਰਾਸ਼ਟਰ ਲਈ ਆਪਣਾ ਪਰਿਵਾਰ ਵਾਰਿਆ ਸੀ। ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਸੂਬੇ ਤੇ ਕੇਂਦਰ ਵਿਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਈ ਹੈ। ਇਸ ਵਾਰ ਵੀ ਤੇਜ ਗਤੀ ਨਾਲ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਾਰੇ ਡਿਪਟੀ ਕਮਿਸ਼ਨਰ ਤੇ ਪੁਲਿਸ ਸੁਪਰਡੈਂਟ ਹਰ ਮਹੀਨੇ ਪਿੰਡ ਵਿਚ ਜਾ ਕੇ ਲੋਕਾਂ ਦੀ ਸਮਸਿਆਵਾਂ ਸੁਨਣਗੇ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਯਕੀਨੀ ਕਰਣਗੇ।

ਲੋਹਾਰੂ ਮਾਮਲੇ 'ਤੇ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੀਬੀਆਈ ਜਾਂਚ ਕਰਵਾਉਣ ਤੋਂ ਪਹਿਲਾਂ ਹਰਿਆਣਾ ਦੀ ਏਜੰਸੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਸੂਬੇ ਦਾ ਨਾਗਰਿਕ ਬਿਨ੍ਹਾ ਭੈਅ ਦੇ ਸੁਖਮਈ ਜੀਵਨ ਬਤੀਤ ਕਰੇ, ਇਹ ਸਰਕਾਰ ਦਾ ਯਤਨ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਪਰਾਧ ਨੂੰ ਸਹਿਨ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਕਾਲਜਾਂ ਵਿਚ ਕੁੜੀਆਂ ਨੂੰ ਮੁਫਤ ਸਿਖਿਆ ਮਹੁਇਆ ਕਰਵਾਈ ਜਾ ਰਹੀ ਹੈ।

ਇਸ ਮੌਕੇ 'ਤੇ ਨਾਡਾ ਸਾਹਿਬ ਗੁਰੂਦੁਆਰਾ ਜੱਥੇਦਾਰ ਬਲਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੂੰ ਸਰੋਪਾ ਭੇਂਟ ਕਰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਚੋਣ ਕਰਵਾਉਣ ਦਾ ਫੈਸਲਾ ਕੀਤਾ ਹੈ, ਇਸ ਦੇ ਲਈ ਮੁੱਖ ਮੰਤਰੀ ਵਧਾਈਯੋਗ ਹਨ। ਸੂਬੇ ਦੇ 40 ਵਾਰਡਾਂ ਵਿਚ ਪਹਿਲੀ ਵਾਰ 19 ਜਨਵਰੀ ਨੂੰ ਚੋਣ ਹੋਵੇਗਾ।

ਇਸ ਮੌਕੇ 'ਤੇ ਸਾਬਕਾ ਮੁੱਖ ਮੰਤਰੀ ਕੰਵਰਪਾਲ ਗੁੱਜਰ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

Have something to say? Post your comment

 

ਹਰਿਆਣਾ

ਕਰਨਲ ਨਾਲ ਕੁੱਟਮਾਰ ਦਾ ਮਾਮਲਾ: ਭਿਵਾਨੀ ਵਿੱਚ ਸੇਵਾਮੁਕਤ ਸੈਨਿਕਾਂ ਅਤੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਸਰਕਾਰ ਕਿਸਾਨਾਂ ਨੂੰ ਦੇਸੀ ਦਾਰੂ ਬਣਾਉਣ ਦੀ ਇਜਾਜ਼ਤ ਦੇਵੇ ਆਮਦਨ ਹੋ ਜਾਵੇਗੀ ਤਿਗਣੀ-ਭਾਜਪਾ ਸੰਸਦ

ਹਰਿਆਣਾ 'ਚ ਜੇਜੇਪੀ ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਗੁਆਂਢ 'ਚ ਰਹਿਣ ਵਾਲੇ ਰਿਸ਼ਤੇਦਾਰ 'ਤੇ ਦੋਸ਼

ਯਾਦਗਾਰੀ ਹੋ ਨਿਬੜਿਆ ਹਰਿਆਣਾ ਕਮੇਟੀ ਵਲੋਂ ਮਨਾਇਆ ਗਿਆ ਸ਼ਹੀਦ ਪੀਰ ਬੁੱਧੂ ਸ਼ਾਹ ਦਾ ਸਲਾਨਾ ਸ਼ਹੀਦੀ ਸਮਾਗਮ

ਹਰਿਆਣਾ ਕਮੇਟੀ ਧਰਮ ਪ੍ਰਚਾਰ ਵਲੋਂ ਆਪਣੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਬੱਚਿਆਂ ਨੂੰ 1570600 ਰੁਪਏ ਦੇ ਵਜ਼ੀਫੇ ਦਿੱਤੇ

ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ਹਰਿਆਣਾ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਪ੍ਰਗਟਾਈ

ਹਰਿਆਣਾ ਵਿੱਚ ਕਾਂਗਰਸ ਦੀ ਵੱਡੀ ਕਾਰਵਾਈ ਪੰਜ ਆਗੂਆਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ

ਗੁਰਦੁਆਰਾ ਗੁਰੂ ਗ੍ਰੰਥਸਰ ਵਿਖੇ 21 ਸੁਭਾਗੇ ਜੋੜਿਆਂ ਦੇ ਕੀਤੇ ਗਏ ਸਮੂਹਿਕ ਵਿਆਹ

ਗੁਰਦੁਆਰਾ ਦਾਦੂ ਸਾਹਿਬ ਵਿਖੇ ਸਲਾਨਾ ਸਮਾਗਮ ਦੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

ਸਿਰਫ਼ ਡੁਬਕੀ ਲਗਾਉਣ ਨਾਲ ਮੁਕਤੀ ਨਹੀਂ ਮਿਲਦੀ: ਸ਼੍ਰੀ ਸ਼੍ਰੀ ਰਵੀ ਸ਼ੰਕਰ