ਪੰਜਾਬ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

ਕੌਮੀ ਮਾਰਗ ਬਿਊਰੋ | January 07, 2025 06:29 PM

ਚੰਡੀਗੜ੍ਹ- ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ।

ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2, 356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ।

ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20, 000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ।

ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ.ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ, ਆਦਿ ਸਥਾਪਤ ਕੀਤੀਆਂ ਹੋਈਆਂ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ।

ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ ਦੇ ਮੁੱਖ ਸਕੱਤਰ ਬਾਰੇ ਫੈਸਲਾ ਵਾਪਸ ਲਵੋ-ਅਕਾਲੀ ਦਲ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਮਤਲਬ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨਾ- ਆਪ

ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਵਜੋਂ ਚੈਕ ਕੀਤਾ ਭੇਂਟ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਕਿਸਾਨ ਆਗੂ ਡੱਲੇਵਾਲ ਦੀ ਤਬੀਅਤ ਵਿਗੜੀ, ਨਬਜ਼ ਦੀ ਦਰ ਅਤੇ ਬਲੱਡ ਪ੍ਰੈਸ਼ਰ ਘਟਿਆ