ਪੰਜਾਬ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | January 07, 2025 07:34 PM

ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।

 

Have something to say? Post your comment

 

ਪੰਜਾਬ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ ਦੇ ਮੁੱਖ ਸਕੱਤਰ ਬਾਰੇ ਫੈਸਲਾ ਵਾਪਸ ਲਵੋ-ਅਕਾਲੀ ਦਲ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਮਤਲਬ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨਾ- ਆਪ

ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਵਜੋਂ ਚੈਕ ਕੀਤਾ ਭੇਂਟ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਕਿਸਾਨ ਆਗੂ ਡੱਲੇਵਾਲ ਦੀ ਤਬੀਅਤ ਵਿਗੜੀ, ਨਬਜ਼ ਦੀ ਦਰ ਅਤੇ ਬਲੱਡ ਪ੍ਰੈਸ਼ਰ ਘਟਿਆ