ਪੰਜਾਬ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ 'ਤੇ 9 ਜਨਵਰੀ ਮੋਗਾ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਮੁਕੰਮਲ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | January 07, 2025 07:32 PM

ਬਰਨਾਲਾ-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਮੋਗਾ ਵਿਖੇ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਮੂਲੀਅਤ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀ ਦੇ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪੰਜਾਬ ਦੇ 13 ਜ਼ਿਲਿਆਂ ਵਿੱਚ ਮੀਟਿੰਗਾਂ ਕਰਕੇ ਮਹਾਂ ਪੰਚਾਇਤ ਵਿੱਚ ਪਹੁੰਚਣ ਦੀ ਵਿਉਂਤਬੰਦੀ ਕੀਤੀ ਗਈ ਹੈ। ਇਨ੍ਹਾਂ ਮੀਟਿੰਗਾਂ ਨੂੰ ਵਿਸ਼ੇਸ਼ ਤੌਰ 'ਤੇ ਸੂਬਾਈ ਆਗੂਆਂ ਨੇ ਸੰਬੋਧਨ ਕੀਤਾ ਅਤੇ ਸਰਕਾਰਾਂ ਦੇ ਕਿਸਾਨ ਮਜ਼ਦੂਰ ਵਿਰੋਧੀ ਹਮਲਿਆਂ ਦੀ ਜਾਣਕਾਰੀ ਦਿੱਤੀ। ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤ ਪਾਲ ਕੌਰ ਦੀ ਅਗਵਾਈ ਵਿੱਚ ਔਰਤਾਂ ਦੀ ਵਿਸ਼ੇਸ਼ ਤੌਰ 'ਤੇ ਤਿਆਰੀ ਕਰਵਾਈ ਗਈ ਹੈ।


ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਿੱਥੇ ਸੂਬਿਆਂ ਦੇ ਅਧਿਕਾਰਾਂ ਨੂੰ ਮਸਲਣ ਦੀ ਸਾਜਿਸ਼ ਹੈ ਉੱਥੇ ਦਿੱਲੀ ਦੇ ਬਾਰਡਰਾਂ ਤੇ ਲੜੇ ਗਏ ਇਤਿਹਾਸਿਕ ਕਿਸਾਨ ਘੋਲ ਰਾਹੀਂ ਰੱਦ ਕਰਵਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਮੁੜ ਲਾਗੂ ਕਰਨ ਦੀ ਸਾਜ਼ਿਸ਼ ਹੈ। ਆਗੂਆਂ ਨੇ ਕਿਹਾ ਕਿ ਇਸ ਨਾਲ ਮੋਦੀ ਸਰਕਾਰ ਦਾ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਇੱਕ ਹੋਰ ਵਾਰ ਕਰਦਿਆਂ, ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਰੇਲਵੇ ਅਤੇ ਸ਼ਹਿਰੀ ਆਧਾਰ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਂ ਹੇਠ ਸੋਧਾਂ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਸਸਤੇ ਭਾਅ ਤੇ ਕਾਰਪੋਰੇਟਾਂ ਨੂੰ ਦਿੱਤੀਆਂ ਜਾ ਸਕਣ।


ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੋਗਾ ਦੀ ਇਸ ਵਿਸ਼ਾਲ ਕਿਸਾਨ ਮਹਾਂਪੰਚਾਇਤ ਵਿੱਚ ਕੌਮੀ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ਤੇ ਖ੍ਰੀਦ ਦੀ ਗਰੰਟੀ ਦਾ ਕਾਨੂੰਨ, ਕਿਸਾਨਾਂ-ਮਜਦੂਰਾਂ ਦਾ ਕਰਜ਼ਾ ਰੱਦ ਕਰਨ, ਜ਼ਮੀਨ ਅਧਿਗ੍ਰਹਿਣ ਕਾਨੂੰਨ ਵਿੱਚ ਸੋਧਾਂ ਖ਼ਿਲਾਫ਼, ਹਰ ਖੇਤ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ, ਹਰ ਘਰ ਤੱਕ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਡੈਮ ਸੇਫਟੀ ਐਕਟ ਰੱਦ ਕਰਨ ਦੀਆਂ ਮੰਗਾਂ ਉਠਾਈਆਂ ਜਾਣਗੀਆਂ।

Have something to say? Post your comment

 

ਪੰਜਾਬ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ ਦੇ ਮੁੱਖ ਸਕੱਤਰ ਬਾਰੇ ਫੈਸਲਾ ਵਾਪਸ ਲਵੋ-ਅਕਾਲੀ ਦਲ

ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਮਤਲਬ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨਾ- ਆਪ

ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਵਜੋਂ ਚੈਕ ਕੀਤਾ ਭੇਂਟ

ਕਿਸਾਨ ਆਗੂ ਡੱਲੇਵਾਲ ਦੀ ਤਬੀਅਤ ਵਿਗੜੀ, ਨਬਜ਼ ਦੀ ਦਰ ਅਤੇ ਬਲੱਡ ਪ੍ਰੈਸ਼ਰ ਘਟਿਆ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼