ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | January 08, 2025 06:50 PM
ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਖੇਤਰੀ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ, ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਮਹਾਂ ਸਿੰਘ ਵਾਲਾ, ਮੂਨਕ ਵਾਸੀ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸਾਬਕਾ ਸਰਪੰਚ ਦਾ ਪਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੰਚਾਇਤ ਸਕੱਤਰ ਨੇ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਰਿਸ਼ਵਤ ਉਕਤ ਦਵਿੰਦਰ ਬਾਂਸਲ, ਆਡਿਟ ਇੰਸਪੈਕਟਰ ਨਾਲ ਸਾਂਝੀ ਕੀਤੀ ਜਾਣੀ ਹੈ।
 
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ।

Have something to say? Post your comment

 

ਪੰਜਾਬ

'ਆਪ' ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਜਥੇਦਾਰ ਸਾਹਿਬ ਵੱਲੋ ਕਿਤੇ ਵੀ ਲਿਖਤੀ ਜਾਂ ਜਬਾਨੀ ਹੁਕਮਨਾਮੇ ਤਬਦੀਲੀ ਦੀ ਨਹੀਂ ਦਿੱਤੀ ਪ੍ਰਵਾਨਗੀ - ਡਾ: ਚੀਮਾ ਬੋਲ ਰਹੇ ਹਨ ਝੂਠ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ