ਨੈਸ਼ਨਲ

ਬੰਦੀ ਸਿੰਘਾ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨ ਉੱਪਰ ਲਾਠੀ ਚਾਰਜ ਕਰਨਾ ਜੁਲਮ-ਅਖੰਡ ਕੀਰਤਨੀ ਜੱਥਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 08, 2025 07:40 PM

ਨਵੀਂ ਦਿੱਲੀ -ਪੁਲਿਸ ਵੱਲੋਂ ਬੀਤੇ ਦਿਨੀ ਕੌਮੀ ਇਨਸਾਫ ਮੋਰਚੇ ਉੱਪਰ ਕੀਤੇ ਗਏ ਲਾਠੀ ਚਾਰਜ ਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ  ਅਰਵਿੰਦਰ ਸਿੰਘ ਰਾਜਾ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਲੱਗੇ ਮੋਰਚੇ ਉੱਤੇ ਵੀ ਹਮਲਾ ਕੀਤਾ,   ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਲਾਠੀਚਾਰਜ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਜਿਹੀਆਂ ਕਾਰਵਾਈਆਂ ਕਰਕੇ ਸਰਕਾਰ ਵੱਲੋਂ ਸਿੱਖਾਂ ਉੱਤੇ ਸਿੱਧਾ ਹਮਲਾ ਕੀਤਾ ਹੈ ਤੇ ਇਹ ਕਾਰਵਾਈ ਸਰਕਾਰ ਦੇ ਸਿੱਖ ਵਿਰੋਧੀ ਅਤੇ ਤਾਨਾਸ਼ਾਹੀ ਪ੍ਰਵਿਰਤੀ ਨੂੰ ਉਜਾਗਰ ਕਰਦੀ ਹੈ।  ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਕੀਤੀਆਂ ਗਈਆਂ ਕਾਰਵਾਈਆਂ ਗੈਰ-ਜਮਹੂਰੀ ਅਤੇ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਜਮਹੂਰੀਅਤ ਵਿੱਚ, ਹਰੇਕ ਵਿਅਕਤੀ ਅਤੇ ਭਾਈਚਾਰੇ ਨੂੰ ਜਬਰ ਜਾਂ ਹਿੰਸਾ ਦੇ ਡਰ ਤੋਂ ਬਿਨਾਂ ਵਿਰੋਧ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੰਦਾ ਹੈ । ਸਰਕਾਰ ਵੱਲੋਂ ਮਾਰਚ ਵਿੱਚ ਆਉਣ ਲਈ ਸਿੱਖਾਂ ਉੱਤੇ ਵੱਖ ਵੱਖ ਜਗ੍ਹਾ ਉੱਤੇ ਰੋਕਾਂ ਲਗਾ ਕੇ, ਪ੍ਰਦਰਸ਼ਨਕਾਰੀਆਂ ਨੂੰ ਲਾਠੀਚਾਰਜ, ਅੱਥਰੂ ਗੈਸ ਅਤੇ ਜ਼ੁਲਮ ਦਾ ਸਹਾਰਾ ਲੈ ਕੇ ਰੋਕਣ ਦੀ ਕੋਸ਼ਿਸ਼ ਇਸ ਸਰਕਾਰ ਦੀ ਤਾਨਾਸ਼ਾਹੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ ਅਤੇ ਲੋਕਤੰਤਰੀ ਸਿਧਾਂਤਾਂ ਦੀ ਸ਼ਰੇਆਮ ਉਲੰਘਣ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਏ ਥੋੜੀ ਹੈ ।

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਕਤਲੇਆਮ ਦੇ ਇਕ ਮਾਮਲੇ 'ਚ ਨਾਮਜਦ ਸੱਜਣ ਕੁਮਾਰ ਖ਼ਿਲਾਫ਼ 21 ਜਨਵਰੀ ਨੂੰ ਫ਼ੈਸਲਾ ਆਉਣ ਦੀ ਸੰਭਾਵਨਾ

ਚੋਣ ਕਮਿਸ਼ਨ ਨੂੰ ਮਿਲਣ ਤੋਂ ਬਾਅਦ ਕੇਜਰੀਵਾਲ ਕਿਹਾ ਜੇ ਕਾਰਵਾਈ ਨਾ ਕੀਤੀ ਗਈ ਤਾਂ ਲੋਕਤੰਤਰ ਦੀ ਹੱਤਿਆ ਹੋਵੇਗੀ

ਦਿੱਲੀ ਕਮੇਟੀ ਮੈਂਬਰਾਂ ਨੇ ਸੰਗਤ ਦੀ ਹਾਜ਼ਿਰੀ ਵਿਚ ਗ੍ਰਿਹਮੰਤਰੀ ਅਮਿਤ ਸ਼ਾਹ ਅੱਗੇ ਪੰਥ ਦੇ ਗੰਭੀਰ ਮੁੱਦੇ ਕਿਉਂ ਨਹੀਂ ਚੁੱਕੇ..?  ਪੀਤਮਪੁਰਾ

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਚਾਰ ਦੋਸ਼ੀਆ ਨੂੰ ਮਿਲੀ ਜ਼ਮਾਨਤ

ਭਾਜਪਾ ਸਰਕਾਰ ਨੇ ਜੀਐਸਟੀ ਨੂੰ 'ਗੱਬਰ ਸਿੰਘ ਟੈਕਸ' ਵਿੱਚ ਬਦਲ ਦਿੱਤਾ ਹੈ: ਸੁਪ੍ਰੀਆ ਸ਼੍ਰੀਨੇਤ

ਸਾਡੇ ਕੋਲ ਈਵੀਐਮ ਨਾਲ ਛੇੜਛਾੜ ਬਾਰੇ ਕੋਈ ਸਬੂਤ ਨਹੀਂ ਹੈ, ਪਰ ਇਹ ਪਾਰਦਰਸ਼ੀ ਨਹੀਂ: ਪ੍ਰਿਥਵੀਰਾਜ ਚਵਾਨ

ਦਿੱਲੀ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਨੇ ਵੀ ਆਮ ਆਦਮੀ ਪਾਰਟੀ ਦਾ ਕੀਤਾ ਸਮਰਥਨ

ਆਪ ਦਾ ਇਲਜ਼ਾਮ ਭਾਜਪਾ ਦਾ ਝੂਠ ਉਜਾਗਰ ਪੋਲ ਖੁੱਲਣ ਦਾ ਡਰ

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸ੍ਰ ਮਲਕੀਤ ਸਿੰਘ ਬੱਲ ਤਖਤ ਪਟਨਾ ਸਾਹਿਬ ਵਿਖ਼ੇ ਹੋਏ ਸਨਮਾਨਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਮੋਰਚੇ ਦੇ ਇਕੱਠ ਉਤੇ  ਸਰਕਾਰ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ: ਸਰਨਾ