ਨਵੀਂ ਦਿੱਲੀ -ਪੁਲਿਸ ਵੱਲੋਂ ਬੀਤੇ ਦਿਨੀ ਕੌਮੀ ਇਨਸਾਫ ਮੋਰਚੇ ਉੱਪਰ ਕੀਤੇ ਗਏ ਲਾਠੀ ਚਾਰਜ ਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਲੱਗੇ ਮੋਰਚੇ ਉੱਤੇ ਵੀ ਹਮਲਾ ਕੀਤਾ, ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਲਾਠੀਚਾਰਜ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਜਿਹੀਆਂ ਕਾਰਵਾਈਆਂ ਕਰਕੇ ਸਰਕਾਰ ਵੱਲੋਂ ਸਿੱਖਾਂ ਉੱਤੇ ਸਿੱਧਾ ਹਮਲਾ ਕੀਤਾ ਹੈ ਤੇ ਇਹ ਕਾਰਵਾਈ ਸਰਕਾਰ ਦੇ ਸਿੱਖ ਵਿਰੋਧੀ ਅਤੇ ਤਾਨਾਸ਼ਾਹੀ ਪ੍ਰਵਿਰਤੀ ਨੂੰ ਉਜਾਗਰ ਕਰਦੀ ਹੈ। ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਕੀਤੀਆਂ ਗਈਆਂ ਕਾਰਵਾਈਆਂ ਗੈਰ-ਜਮਹੂਰੀ ਅਤੇ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਜਮਹੂਰੀਅਤ ਵਿੱਚ, ਹਰੇਕ ਵਿਅਕਤੀ ਅਤੇ ਭਾਈਚਾਰੇ ਨੂੰ ਜਬਰ ਜਾਂ ਹਿੰਸਾ ਦੇ ਡਰ ਤੋਂ ਬਿਨਾਂ ਵਿਰੋਧ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੰਦਾ ਹੈ । ਸਰਕਾਰ ਵੱਲੋਂ ਮਾਰਚ ਵਿੱਚ ਆਉਣ ਲਈ ਸਿੱਖਾਂ ਉੱਤੇ ਵੱਖ ਵੱਖ ਜਗ੍ਹਾ ਉੱਤੇ ਰੋਕਾਂ ਲਗਾ ਕੇ, ਪ੍ਰਦਰਸ਼ਨਕਾਰੀਆਂ ਨੂੰ ਲਾਠੀਚਾਰਜ, ਅੱਥਰੂ ਗੈਸ ਅਤੇ ਜ਼ੁਲਮ ਦਾ ਸਹਾਰਾ ਲੈ ਕੇ ਰੋਕਣ ਦੀ ਕੋਸ਼ਿਸ਼ ਇਸ ਸਰਕਾਰ ਦੀ ਤਾਨਾਸ਼ਾਹੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ ਅਤੇ ਲੋਕਤੰਤਰੀ ਸਿਧਾਂਤਾਂ ਦੀ ਸ਼ਰੇਆਮ ਉਲੰਘਣ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਏ ਥੋੜੀ ਹੈ ।