ਪੰਜਾਬ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕੌਮੀ ਮਾਰਗ ਬਿਊਰੋ | January 09, 2025 07:07 PM

ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50, 000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਏ.ਟੀ.ਪੀ. ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

'ਆਪ' ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਜਥੇਦਾਰ ਸਾਹਿਬ ਵੱਲੋ ਕਿਤੇ ਵੀ ਲਿਖਤੀ ਜਾਂ ਜਬਾਨੀ ਹੁਕਮਨਾਮੇ ਤਬਦੀਲੀ ਦੀ ਨਹੀਂ ਦਿੱਤੀ ਪ੍ਰਵਾਨਗੀ - ਡਾ: ਚੀਮਾ ਬੋਲ ਰਹੇ ਹਨ ਝੂਠ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ