ਪੰਜਾਬ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | January 09, 2025 09:20 PM

ਐਸ ਏ ਐਸ ਨਗਰ - ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਜਸਵੀਰ ਕੌਰ ਜੱਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨਾਂ ਨੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।  ਭਾਈ ਦਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।  ਇਸ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਲੁਧਿਆਣੇ ਵਾਲੇ, ਬੀਬੀ ਮਨਪ੍ਰੀਤ ਕੌਰ ਜੀ ਕੋਟਕਪੁਰਾ ਵਾਲੇ, ਭਾਈ ਗੁਰਦੇਵ ਸਿੰਘ ਜੀ ਪਟਿਆਲੇ ਵਾਲੇ, ਭਾਈ ਗੁਰਤੇਗ ਸਿੰਘ ਜੀ ਸ੍ਰੀ ਨਗਰ ਵਾਲੇ, ਬੀਬੀ ਜਸਪ੍ਰੀਤ ਕੌਰ, ਭਾਈ ਜਸਵਿੰਦਰ ਸਿੰਘ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਆਉਣ ਵਾਲੀ ਮਿਤੀ 14 ਜਨਵਰੀ  ਨੂੰ ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਦਿਨ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਣਗੇ। 

Have something to say? Post your comment

 

ਪੰਜਾਬ

'ਆਪ' ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਜਥੇਦਾਰ ਸਾਹਿਬ ਵੱਲੋ ਕਿਤੇ ਵੀ ਲਿਖਤੀ ਜਾਂ ਜਬਾਨੀ ਹੁਕਮਨਾਮੇ ਤਬਦੀਲੀ ਦੀ ਨਹੀਂ ਦਿੱਤੀ ਪ੍ਰਵਾਨਗੀ - ਡਾ: ਚੀਮਾ ਬੋਲ ਰਹੇ ਹਨ ਝੂਠ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਪੰਜਾਬ ’ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਨਾਲ ਅਹਿਮ ਮੀਟਿੰਗ

ਅਕਾਲੀਆਂ ਦੇ ਵਫਦ ਨੇ ਜਥੇਦਾਰ ਨੁੰ ਸਮਝਾਇਆ , ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਪ੍ਰਵਾਨ ਕਰਨ ਵਿਚ ਆ ਰਹੀਆਂ ਹਨ ਸਵਿਧਾਨਕ ਅੜਚਣਾ

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ