ਨੈਸ਼ਨਲ

ਦਿੱਲੀ ਸਿੱਖ ਕਤਲੇਆਮ ਦੇ ਇਕ ਮਾਮਲੇ 'ਚ ਨਾਮਜਦ ਸੱਜਣ ਕੁਮਾਰ ਖ਼ਿਲਾਫ਼ 21 ਜਨਵਰੀ ਨੂੰ ਫ਼ੈਸਲਾ ਆਉਣ ਦੀ ਸੰਭਾਵਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 09, 2025 09:56 PM

ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਜੋ ਕਿ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਉਮਰਕੈਦ ਦੀ ਸਜ਼ਾ ਭੁਗਤ ਰਿਹਾ ਹੈ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਅੰਦਰ ਪੇਸ਼ ਹੋਇਆ ਸੀ, ਵਿਰੁੱਧ 1984 ਦੇ ਸਿੱਖ ਕਤਲੇਆਮ ਦੇ ਕਤਲ ਕੇਸ ਵਿੱਚ ਆਪਣਾ ਫ਼ੈਸਲਾ ਸੁਣਾਏਗੀ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਸਿੱਖਾਂ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਅਦਾਲਤ ਅੰਦਰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫ਼ੈਸਲੇ ਨੂੰ ਟਾਲਦਿਆਂ ਅਗਲੀ ਤਰੀਕ 21 ਜਨਵਰੀ ਜਾਰੀ ਕੀਤੀ ਹੈ। ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪੰਜਾਬੀ ਬਾਗ ਥਾਣਾ ਦੀ ਪੁਲੀਸ ਨੇ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਕਾਰਵਾਈ ਸੰਭਾਲ ਲਈ। 16 ਦਸੰਬਰ 2021 ਨੂੰ ਅਦਾਲਤ ਨੇ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ। ਇਸਤਗਾਸਾ ਪੱਖ ਦੇ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡੇ ਪੱਧਰ 'ਤੇ ਲੁੱਟਮਾਰ, ਅੱਗਜ਼ਨੀ ਅਤੇ ਸਿੱਖਾਂ ਦੀਆਂ ਜਾਇਦਾਦਾਂ ਨੂੰ ਤਬਾਹ ਕੀਤਾ।ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ 'ਤੇ ਹਮਲਾ ਕੀਤਾ, ਉਸ ਦੇ ਪਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕਰ ਦਿੱਤੀ, ਇਸ ਤੋਂ ਇਲਾਵਾ ਸਾਮਾਨ ਲੁੱਟਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ।

Have something to say? Post your comment

 

ਨੈਸ਼ਨਲ

ਚੋਣ ਕਮਿਸ਼ਨ ਨੂੰ ਮਿਲਣ ਤੋਂ ਬਾਅਦ ਕੇਜਰੀਵਾਲ ਕਿਹਾ ਜੇ ਕਾਰਵਾਈ ਨਾ ਕੀਤੀ ਗਈ ਤਾਂ ਲੋਕਤੰਤਰ ਦੀ ਹੱਤਿਆ ਹੋਵੇਗੀ

ਦਿੱਲੀ ਕਮੇਟੀ ਮੈਂਬਰਾਂ ਨੇ ਸੰਗਤ ਦੀ ਹਾਜ਼ਿਰੀ ਵਿਚ ਗ੍ਰਿਹਮੰਤਰੀ ਅਮਿਤ ਸ਼ਾਹ ਅੱਗੇ ਪੰਥ ਦੇ ਗੰਭੀਰ ਮੁੱਦੇ ਕਿਉਂ ਨਹੀਂ ਚੁੱਕੇ..?  ਪੀਤਮਪੁਰਾ

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਚਾਰ ਦੋਸ਼ੀਆ ਨੂੰ ਮਿਲੀ ਜ਼ਮਾਨਤ

ਭਾਜਪਾ ਸਰਕਾਰ ਨੇ ਜੀਐਸਟੀ ਨੂੰ 'ਗੱਬਰ ਸਿੰਘ ਟੈਕਸ' ਵਿੱਚ ਬਦਲ ਦਿੱਤਾ ਹੈ: ਸੁਪ੍ਰੀਆ ਸ਼੍ਰੀਨੇਤ

ਸਾਡੇ ਕੋਲ ਈਵੀਐਮ ਨਾਲ ਛੇੜਛਾੜ ਬਾਰੇ ਕੋਈ ਸਬੂਤ ਨਹੀਂ ਹੈ, ਪਰ ਇਹ ਪਾਰਦਰਸ਼ੀ ਨਹੀਂ: ਪ੍ਰਿਥਵੀਰਾਜ ਚਵਾਨ

ਦਿੱਲੀ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਨੇ ਵੀ ਆਮ ਆਦਮੀ ਪਾਰਟੀ ਦਾ ਕੀਤਾ ਸਮਰਥਨ

ਆਪ ਦਾ ਇਲਜ਼ਾਮ ਭਾਜਪਾ ਦਾ ਝੂਠ ਉਜਾਗਰ ਪੋਲ ਖੁੱਲਣ ਦਾ ਡਰ

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਸ੍ਰ ਮਲਕੀਤ ਸਿੰਘ ਬੱਲ ਤਖਤ ਪਟਨਾ ਸਾਹਿਬ ਵਿਖ਼ੇ ਹੋਏ ਸਨਮਾਨਿਤ

ਬੰਦੀ ਸਿੰਘਾ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦੇ ਪ੍ਰਦਰਸ਼ਨ ਉੱਪਰ ਲਾਠੀ ਚਾਰਜ ਕਰਨਾ ਜੁਲਮ-ਅਖੰਡ ਕੀਰਤਨੀ ਜੱਥਾ

ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਮੋਰਚੇ ਦੇ ਇਕੱਠ ਉਤੇ  ਸਰਕਾਰ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ: ਸਰਨਾ