BREAKING NEWS
ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ- ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ | January 10, 2025 06:12 PM

ਚੰਡੀਗੜ੍ਹ-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜੰਗਲਾਤ ਵਰਕਰਾਂ ਦੀਆਂ ਮੰਗਾਂ ਅਤੇ ਦਰਪੇਸ਼ ਚੁਣੌਤੀਆਂ ਅਤੇ ਇੰਨ੍ਹਾਂ ਦੇ ਹੱਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।

ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਅਗਲੀ ਮੀਟਿੰਗ ਬੁਲਾ ਕੇ ਉਨ੍ਹਾਂ ਦੇ ਸੇਵਾਵਾਂ ਸਬੰਧੀ ਮੁੱਦਿਆਂ ਨੂੰ ਹੱਲ ਕਰਨ। ਉਨ੍ਹਾਂ ਇੰਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਕਾਰਾਤਮਕ ਪਹੁੰਚ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਹਦਾਇਤ ਕੀਤੀ ਕਿ ਵਿੱਤੀ ਜ਼ਿੰਮੇਵਾਰੀਆਂ ਸਬੰਧੀ ਕੇਸ ਨੂੰ ਅਗਲੀ ਕਾਰਵਾਈ ਲਈ ਵਿੱਤ ਵਿਭਾਗ ਕੋਲ ਭੇਜਿਆ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ‘ਤੇ ਜੋਰ ਦਿੰਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਚੌਥੇ ਦਰਜੇ ਦੇ ਮੁਲਾਜ਼ਮਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਦੀ ਕਾਰਜ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਸਿਖਲਾਈ ਪ੍ਰੋਗਰਾਮ ਉਲੀਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਕਰਮਚਾਰੀਆਂ ਨੂੰ ਹੋਰ ਬਿਹਤਰ ਹੁਨਰ ਨਾਲ ਸਸ਼ਕਤ ਬਣਾਉਣਾ ਹੈ, ਤਾਂ ਜੋ ਉਹ ਪੇਸ਼ੇਵਰ ਵਿਕਾਸ ਨਾਲ ਆਪਣੀਆਂ ਸੇਵਾਵਾਂ ਪ੍ਰਤੀ ਸੰਤੁਸ਼ਟ ਹੋ ਸਕਣ।
ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਵਿਭਾਗ ਟਿਕਾਊ ਹੱਲ ਲੱਭਣ ਲਈ ਵਚਨਬੱਧ ਹੈ।

ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ, ਜਿੰਨ੍ਹਾਂ ਵਿੱਚ ਮੱਖਣ ਸਿੰਘ ਵਾਹਿਦਪੁਰੀ, ਜਸਵਿੰਦਰ ਸਿੰਘ ਸੌਜਾ ਪਟਿਆਲਾ, ਸਤਨਾਮ ਸਿੰਘ ਸੰਗਰੂਰ, ਅਮਨਦੀਪ ਸਿੰਘ ਛੱਤ ਬੀੜ, ਰਵੀਕਾਂਤ ਰੋਪੜ, ਸੁਲੱਖਣ ਸਿੰਘ ਮੌਹਾਲੀ ਅਤੇ ਰਵੀ ਕੁਮਾਰ ਲੁਧਿਆਣਾ ਸ਼ਾਮਿਲ ਸਨ, ਨੇ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਇਸ ਸਕਾਰਾਤਮਕ ਮੀਟਿੰਗ ਦਾ ਧੰਨਵਾਦ ਕੀਤਾ। ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਅਤੇ ਜੰਗਲਾਤ ਮੰਤਰੀ ਵੱਲੋਂ ਉਨ੍ਹਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਯੂਨੀਅਨ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Have something to say? Post your comment

 

ਪੰਜਾਬ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ,ਰਾਜਪਾਲ ਨਾਲ ਕੀਤੀ ਮੁਲਾਕਾਤ ਆਪ' ਦੇ ਵਫ਼ਦ ਨੇ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਏ. ਆਈ. ਸੀ. ਟੀ. ਵੱਲੋਂ ਪ੍ਰਵਾਨਿਤ ‘ਐਡਵਾਂਸਿੰਗ ਸਮਾਰਟ ਮੈਨੂਫੈਕਚਰਿੰਗ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ

ਸੁਖਬੀਰ ਬਾਦਲ ਦਾ ਅਸਤੀਫਾ ਕੀਤਾ ਪ੍ਰਵਾਨ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ

ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ, ਸ੍ਰੀ ਅਕਾਲ ਤਖ਼ਤ ਤੋਂ ਭਗੌੜਾ ਗ੍ਰੋਹ ਨੇ ਹੁਕਮਨਾਮੇ ਦਾ ਕੀਤਾ ਚੀਰ ਹਰਨ

ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈ

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ

ਬੀਕੇਯੂ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੁਆਰਾ ਮੋਦੀ ਸਰਕਾਰ ਦੇ 17 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਕੀਤੇ ਸਾਂਝੇ ਪੁਤਲਾ ਫੂਕ ਮੁਜ਼ਾਹਰੇ