BREAKING NEWS
ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | January 10, 2025 06:15 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੇ ਨਾਵਾਂ ਨਾਲ ਸਿੰਘ ਅਤੇ ਕੌਰ ਵੀ ਸ਼ਾਮਲ ਨਹੀਂ ਹੈ। ਇਸ ਤੋਂ ਇਲਾਵਾ ਸੂਚੀਆਂ ਵਿੱਚ ਵੋਟਰਾਂ ਦੀ ਸ਼ਨਾਖਤ ਲਈ ਪਛਾਣ ਦਰਸਾਉਂਦੀਆਂ ਫੋਟੋਆਂ ਵੀ ਸ਼ਾਮਲ ਨਹੀਂ ਕੀਤੀਆਂ ਗਈਆਂ। ਪ੍ਰਕਾਸ਼ਿਤ ਕੀਤੀਆਂ ਸੂਚੀਆਂ ਹਾਸਲ ਕਰਨ ਵਿੱਚ ਵੀ ਸਿੱਖ ਸੰਗਤ ਨੂੰ ਵੱਡੀਆਂ ਪਰੇਸ਼ਾਨੀਆਂ ਆ ਰਹੀਆਂ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਚੱਲ ਰਹੀ ਪ੍ਰਕਿਰਿਆ ਤਹਿਤ ਸਹੀ ਤਰੀਕੇ ਨਾਲ ਇਤਰਾਜ਼ ਦਰਜ ਕਰਵਾਉਣੇ ਸੰਭਵ ਨਹੀਂ ਹਨ ਅਤੇ ਇਸ ਸਭ ਤੋਂ ਪੰਜਾਬ ਸਰਕਾਰ ਦੀ ਮਨਮਰਜ਼ੀ ਸਪੱਸ਼ਟ ਹੋ ਰਹੀ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਖ਼ਦਸ਼ੇ ਪ੍ਰਗਟ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਬਿਨਾਂ ਫੋਟੋਆਂ ਵਾਲੀਆਂ ਸੂਚੀਆਂ ਵੋਟਰਾਂ ਵੱਲੋਂ ਫੋਟੋ ਸਮੇਤ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਥਾਂ ਬੂਥ ਪੱਧਰ ਉੱਤੇ ਤਾਇਨਾਤ ਬੀਐੱਲਓ ਵੱਲੋਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਸਬੰਧੀ ਸੂਚੀਆਂ ਵਿੱਚੋਂ ਚੁੱਕ ਕੇ ਤਿਆਰ ਕੀਤੀਆਂ ਗਈਆਂ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਬਿਹਤਰ ਪ੍ਰਬੰਧਕੀ ਵਿਵਸਥਾ ਲਈ ਇਹ ਜ਼ਰੂਰੀ ਹੈ ਕਿ ਇਸ ਸੰਸਥਾ ਦੇ ਮੈਂਬਰ ਚੁਣਨ ਲਈ ਵੋਟਰ ਵੀ ਨਿਯਮਾਂ ਅਨੁਸਾਰ ਯੋਗ ਤਰੀਕੇ ਨਾਲ ਹੀ ਰਜਿਸਟਰ ਕੀਤੇ ਜਾਣ।
ਲਿਖੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪਾਸੋਂ ਮੰਗ ਕੀਤੀ ਹੈ ਕਿ ਵੋਟਰ ਸੂਚੀਆਂ ਦੀ ਆਨਲਾਈਨ ਅਤੇ ਬਣਾਏ ਗਏ ਕੇਂਦਰਾਂ ਉੱਤੇ ਉਪਲੱਬਧਤਾ ਯਕੀਨੀ ਬਣਾਈ ਜਾਵੇ। ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਸਮੇਂ ਫ਼ੋਟੋਆਂ ਸਮੇਤ ਫਾਰਮ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸੂਚੀਆਂ ਵੋਟਰਾਂ ਦੀਆਂ ਫੋਟੋਆਂ ਸਮੇਤ ਪ੍ਰਕਾਸ਼ਿਤ ਕੀਤੀਆਂ ਜਾਣ, ਤਾਂ ਤੋ ਪਤਾ ਲੱਗ ਸਕੇ ਕਿ ਵੋਟਰ ਬਣਨ ਵਾਲਾ ਵਿਅਕਤੀ ਸਾਬਤ ਸੂਰਤ/ਕੇਸਾਧਾਰੀ ਸਿੱਖ ਹੈ। ਉਨ੍ਹਾਂ ਗ਼ੈਰ-ਸਿੱਖਾਂ ਦੇ ਸ਼ਾਮਲ ਨਾਮ ਖਾਰਜ ਕਰਨ ਦੇ ਆਦੇਸ਼ ਜਾਰੀ ਕਰਨ ਦੀ ਵੀ ਮੰਗ ਕੀਤੀ।

Have something to say? Post your comment

 

ਪੰਜਾਬ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ,ਰਾਜਪਾਲ ਨਾਲ ਕੀਤੀ ਮੁਲਾਕਾਤ ਆਪ' ਦੇ ਵਫ਼ਦ ਨੇ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਏ. ਆਈ. ਸੀ. ਟੀ. ਵੱਲੋਂ ਪ੍ਰਵਾਨਿਤ ‘ਐਡਵਾਂਸਿੰਗ ਸਮਾਰਟ ਮੈਨੂਫੈਕਚਰਿੰਗ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ

ਸੁਖਬੀਰ ਬਾਦਲ ਦਾ ਅਸਤੀਫਾ ਕੀਤਾ ਪ੍ਰਵਾਨ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ

ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ, ਸ੍ਰੀ ਅਕਾਲ ਤਖ਼ਤ ਤੋਂ ਭਗੌੜਾ ਗ੍ਰੋਹ ਨੇ ਹੁਕਮਨਾਮੇ ਦਾ ਕੀਤਾ ਚੀਰ ਹਰਨ

ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈ

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ- ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਬੀਕੇਯੂ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੁਆਰਾ ਮੋਦੀ ਸਰਕਾਰ ਦੇ 17 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਕੀਤੇ ਸਾਂਝੇ ਪੁਤਲਾ ਫੂਕ ਮੁਜ਼ਾਹਰੇ