BREAKING NEWS
ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਸੰਸਾਰ

ਹਰਦੀਪ ਸਿੰਘ ਨਿੱਝਰ ਕਤਲ ਕੇਸ ਦੇ ਚਾਰੇ ਮੁਲਜ਼ਮ ਹਿਰਾਸਤ ਵਿੱਚ ਹਨ: ਕੈਨੇਡੀਅਨ ਮੀਡੀਆ

ਮਨਪ੍ਰੀਤ ਸਿੰਘ ਖਾਲਸਾ/ ਆਈਏਐਨਐਸ | January 10, 2025 07:03 PM

ਓਟਾਵਾ-ਕੈਨੇਡੀਅਨ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਖਾਲਿਸਤਾਨੀ  ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀਆਂ ਨੂੰ ਜ਼ਮਾਨਤ 'ਤੇ ਰਿਹਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚਾਰੇ ਦੋਸ਼ੀ ਪ੍ਰੀ-ਟਰਾਇਲ ਹਿਰਾਸਤ ਵਿੱਚ ਹਨ।

ਕੈਨੇਡੀਅਨ ਮੀਡੀਆ ਰਿਪੋਰਟਾਂ ਦੇ ਅਨੁਸਾਰ, ਬ੍ਰਿਟਿਸ਼ ਕੋਲੰਬੀਆ ਵਿੱਚ ਆਰਸੀਐਮਪੀ ਦੇ ਬੁਲਾਰੇ, ਕਾਰਪੋਰਲ ਅਰਸ਼ ਸਈਦ ਨੇ ਕਿਹਾ, "ਹਾਂ, ਸਾਰੇ ਸ਼ੱਕੀ ਅਜੇ ਵੀ ਹਿਰਾਸਤ ਵਿੱਚ ਹਨ, ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਹੈ।"

ਆਰਸੀਐਮਪੀ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੇ ਬੁਲਾਰੇ ਸਾਰਜੈਂਟ ਫਰੈਡਾ ਫੋਂਗ ਨੇ ਇਹ ਵੀ ਕਿਹਾ ਕਿ 'ਚਾਰੇ ਦੋਸ਼ੀ ਅਜੇ ਵੀ ਹਿਰਾਸਤ ਵਿੱਚ ਹਨ।'

ਬੀਸੀ ਸੁਪਰੀਮ ਕੋਰਟ ਨੇ ਕਿਹਾ ਕਿ ਸ਼ੱਕੀ ਹਿਰਾਸਤ ਵਿੱਚ ਹਨ, ਅਤੇ ਉਨ੍ਹਾਂ ਨੂੰ 11 ਫਰਵਰੀ ਨੂੰ ਨਿਊ ਵੈਸਟਮਿੰਸਟਰ ਕੋਰਟਹਾਊਸ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਕਈ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਚਾਰੇ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ।

18 ਜੂਨ 2023 ਨੂੰ, ਖਾਲਿਸਤਾਨੀ  ਹਰਦੀਪ ਸਿੰਘ ਨਿੱਝਰ ਨੂੰ ਬ੍ਰਿਟਿਸ਼ ਕੋਲੰਬੀਆ ਦੇ ਇੱਕ ਗੁਰਦੁਆਰੇ ਦੀ ਪਾਰਕਿੰਗ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਸੀ।

ਨਿਜਰ ਹੱਤਿਆਕਾਂਡ ਨਵੀਂ ਦਿੱਲੀ ਅਤੇ ਓਟਾਵਾ ਦੇ ਸੰਬੰਧਾਂ ਵਿੱਚ ਇੱਕ ਵੱਡਾ ਵਿਵਾਦ ਦੀ ਵਜਹ ਬਣ ਗਿਆ । ਕਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਇਸ ਹੱਤਿਆ ਲਈ ਭਾਰਤ ਨੂੰ ਇਸ ਵਿੱਚ ਸ਼ਾਮਿਲ ਦੱਸਿਆ । 

 "ਪਿਛਲੇ ਕੁਝ ਹਫ਼ਤਿਆਂ ਤੋਂ, ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਨਿੱਝਰ ਦੇ ਕਤਲ ਵਿਚਕਾਰ ਸੰਭਾਵਿਤ ਸਬੰਧ ਦੇ ਭਰੋਸੇਯੋਗ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।

ਨਵੀਂ ਦਿੱਲੀ ਨੇ ਇਸ ਦੋਸ਼ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ।

Have something to say? Post your comment

 

ਸੰਸਾਰ

ਬੰਗਲਾਦੇਸ਼: ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਡਾ: ਮਨਮੋਹਨ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ -ਬੰਨੇ ਤਾਰੀਫਾਂ ਦੇ ਪੁੱਲ

ਮਨਮੋਹਨ ਸਿੰਘ ਦਾ ਯੋਗਦਾਨ ਅਨਮੋਲ, ਉਨ੍ਹਾਂ ਦੀ ਸਿਆਸੀ ਹਿੰਮਤ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ: ਜੋ ਬਿਡੇਨ

ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹਸਪਤਾਲ ਵਿੱਚ ਭਰਤੀ

ਪਾਕਿਸਤਾਨ ਦੀ ਸਿੱਖ ਸੰਗਤ ਵੀ ਆਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ

ਢਾਕਾ ਨੇ ਨਵੀਂ ਦਿੱਲੀ ਨੂੰ ਲਿਖਿਆ ਪੱਤਰ ਮੰਗੀ ਆਪਣੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ

ਰਾਜਬੀਰ ਰਾਜੂ ਕਬੱਡੀ ਕਲੱਬ ਸਰੀ ਨੇ ਮਨਾਇਆ ਸ਼ਾਨਦਾਰ ਸਾਲਾਨਾ ਸਮਾਗਮ

ਕੈਨੇਡਾ: ਗ਼ਜ਼ਲ ਮੰਚ ਸਰੀ ਵੱਲੋਂ ਕਰਵਾਏ ‘ਕਾਵਿਸ਼ਾਰ’ ਪ੍ਰੋਗਰਾਮ ਵਿਚ 30 ਕਵੀਆਂ ਨੇ ਖੂਬਸੂਰਤ ਕਾਵਿਕ ਮਾਹੌਲ ਸਿਰਜਿਆ

ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਪਹਿਲੀ ਸਿੱਖ ਅਮਰੀਕੀ ਵਜੋਂ ਹਰਮੀਤ ਕੌਰ ਢਿੱਲੋਂ ਨੂੰ ਅਮਰੀਕਾ ਰਾਸ਼ਟਰ ਅੰਦਰ ਚੋਟੀ ਦੇ ਸਿਵਲ ਰਾਈਟਸ ਪੋਸਟ ਵਾਸਤੇ ਨਾਮਜ਼ਦ ਹੋਣ ਲਈ ਵਧਾਈ: ਸਾਲਡੇਫ

ਤਰਕਸ਼ੀਲ ਸੁਸਾਇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ