BREAKING NEWS
ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਤਮਾਮ ਵਰਕਿੰਗ ਕਮੇਟੀ ਮੈਂਬਰ ਇਤਿਹਾਸਿਕ ਗੁਨਾਹ ਦੇ ਭਾਗੀਦਾਰ ਬਣੇ, ਸ੍ਰੀ ਅਕਾਲ ਤਖ਼ਤ ਤੋਂ ਭਗੌੜਾ ਗ੍ਰੋਹ ਨੇ ਹੁਕਮਨਾਮੇ ਦਾ ਕੀਤਾ ਚੀਰ ਹਰਨ

ਕੌਮੀ ਮਾਰਗ ਬਿਊਰੋ | January 10, 2025 08:33 PM

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਕਿਹਾ ਕਿ, ਅੱਜ ਪੰਥਕ ਸਿਆਸੀ ਜਮਾਤ ਤੇ ਕਾਬਜ ਸੁਖਬੀਰ ਧੜੇ ਦੀ ਅਗਵਾਈ ਵਾਲੀ ਵਰਕਿੰਗ ਕਮੇਟੀ ਨੇ ਬੇਦਾਵਾ ਲਿਖ ਦਿੱਤਾ ਹੈ।
ਜਾਰੀ ਬਿਆਨ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਸਾਂਝੇ ਤੌਰ ਤੇ ਜਾਰੀ ਬਿਆਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਹੋਏ ਫੈਸਲੇ ਨੂੰ ਪੰਥਕ ਜਮਾਤ ਦੇ ਸਿਰ ਮੜਿਆ ਵੱਡਾ ਪਾਪ ਕਰਾਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅਸਤੀਫੇ ਦੇ ਚੁੱਕੇ ਲੀਡਰਸ਼ਿਪ ਨੂੰ ਬਚਾਉਣ ਲਈ ਅਤੇ ਕਮੇਟੀ ਦੀ ਬਜਾਏ ਪੁਰਾਣੀ ਰਵਾਇਤ ਮੁਤਾਬਕ ਅਬਜਰਵਰ ਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਦਾ ਚੀਰ ਹਰਨ ਕਰਦਿਆਂ ਭਗੌੜੇ ਹੋ ਗਏ। ਜਿਸ ਲੀਡਰਸ਼ਿਪ ਦੀ ਅਗਵਾਈ ਹੇਠ ਲਗਾਤਾਰ ਪੰਜ ਵੱਡੀਆਂ ਹਾਰਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਰਕੇ ਜਾਰੀ ਹੁਕਮਨਾਮੇ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੈ ਕਿ ਇਹ ਲੀਡਰਸਿੱਪ ਪੰਥਕ ਪਾਰਟੀ ਦੀ ਅਗਵਾਈ ਦਾ ਅਧਾਰ ਗੁਆ ਚੁੱਕੀ ਹੈ।

ਜਾਰੀ ਬਿਆਨ ਵਿੱਚ ਆਗੂਆਂ ਨੇ ਹੁਕਮਨਾਮੇ ਤੋਂ ਭਗੌੜਾ ਹੋਈ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ, ਤਾਕੀਦ ਅਨੁਸਾਰ ਦਿੱਤੇ ਗਏ ਸਾਰੇ ਅਸਤੀਫ਼ੇ ਸਵੀਕਾਰ ਕਿਉਂ ਨਹੀਂ ਹੋਏ। ਮੈਂਬਰਸ਼ਿਪ ਭਰਤੀ ਕਮੇਟੀ ਨੂੰ ਧੜ ਅਤੇ ਸਿਰ ਤੋਂ ਵੱਖ ਕਰ ਕੇ ਭਗੌੜੇ ਹੋਣ ਦਾ ਸਬੂਤ ਦਿੱਤਾ।

ਆਗੂਆਂ ਨੇ ਸਾਫ ਕਿਹਾ ਕਿ ਸੋਚੀ ਸਮਝਿਆ ਅਤੇ ਲਿਖਤੀ ਸਕਰਿਪਟ ਅਨੁਸਾਰ ਇਹ ਸਾਰਾ ਡਰਾਮਾ ਸੁਖਬੀਰ ਸਿੰਘ ਬਾਦਲ ਦੀ ਸਿਆਸਤ ਨੂੰ ਬਚਾਉਣ ਲਈ ਕੀਤਾ ਗਿਆ ਤਾਂ ਜੋ ਆਪਣੇ ਗ੍ਰੋਹ ਦੇ ਚੁਣਿਆ ਮੈਂਬਰਾਂ ਦੀ ਭਰਤੀ ਕਰਕੇ ਸੁਖਬੀਰ ਸਿੰਘ ਬਾਦਲ ਲਈ ਮੁੜ ਪ੍ਰਧਾਨਗੀ ਲਈ ਰਸਤਾ ਤਿਆਰ ਕੀਤਾ ਜਾ ਸਕੇ।

ਆਗੂਆਂ ਨੇ ਸਮੁੱਚੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ, ਇਸ ਭਗੌੜੇ ਗ੍ਰੋਹ ਖਿਲਾਫ ਗੁਰੂ ਦੀ ਫੌਜ ਬਣ ਕੇ ਖੜੀਏ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਕਲਪ ਅਤੇ ਸਰਵਉਚਤਾ ਦੀ ਬਹਾਲੀ ਅਤੇ ਮਰਯਾਦਾ ਨੂੰ ਠੇਸ ਨਾ ਪਹੁੰਚੇ।

ਇਸ ਦੇ ਨਾਲ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਕੱਲ ਸ਼ਨੀਵਾਰ ਨੂੰ ਪੰਥ ਹਿਤੈਸ਼ੀ ਲੀਡਰਸ਼ਿਪ ਵੱਲੋ 3 ਵਜੇ ਪ੍ਰੈੱਸ ਵਾਰਤਾ ਕਰਕੇ ਅਗਲਾ ਪ੍ਰੋਗ੍ਰਾਮ ਦੱਸਿਆ ਜਾਵੇਗਾ।

Have something to say? Post your comment

 

ਪੰਜਾਬ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ,ਰਾਜਪਾਲ ਨਾਲ ਕੀਤੀ ਮੁਲਾਕਾਤ ਆਪ' ਦੇ ਵਫ਼ਦ ਨੇ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਏ. ਆਈ. ਸੀ. ਟੀ. ਵੱਲੋਂ ਪ੍ਰਵਾਨਿਤ ‘ਐਡਵਾਂਸਿੰਗ ਸਮਾਰਟ ਮੈਨੂਫੈਕਚਰਿੰਗ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ

ਸੁਖਬੀਰ ਬਾਦਲ ਦਾ ਅਸਤੀਫਾ ਕੀਤਾ ਪ੍ਰਵਾਨ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ

ਸੂਬਾ ਸਰਕਾਰ ਜ਼ਿਲ੍ਹਿਆਂ ਦੇ ਡਾ. ਅੰਬੇਡਕਰ ਭਵਨਾਂ ਨੂੰ ਲੋਕਾਂ ਦੀ ਸਹੂਲਤ ਲਈ ਜਿੰਮ ਅਤੇ ਲਾਇਬ੍ਰੇਰੀਆਂ ਲਈ ਵਰਤੇਗੀ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈ

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ- ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਬੀਕੇਯੂ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੁਆਰਾ ਮੋਦੀ ਸਰਕਾਰ ਦੇ 17 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਕੀਤੇ ਸਾਂਝੇ ਪੁਤਲਾ ਫੂਕ ਮੁਜ਼ਾਹਰੇ